ਚੰਡੀਗੜ੍ਹ: ਹੁਣ ਸ਼੍ਰੋਮਣੀ ਅਕਾਲੀ ਦਲ ਪੰਜਾਬ ਤੋਂ ਬਾਅਦ ਯੂਪੀ ਵਿੱਚ ਵੀ ਚੋਣਾਂ ਲੜੇਗਾ। ਇਹ ਫੈਸਲਾ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਯੂਪੀ ਦੇ 3 ਨੇਤਾਂਵਾਂ ਨਾਲ ਮੀਟਿੰਗ ਤੋਂ ਬਾਅਦ ਹੋਇਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆ ਸੁਖਬੀਰ ਬਾਦਲ ਨੇ ਦੱਸਿਆ ਕਿ 3 ਮਈ ਨੂੰ ਯੂਪੀ ਵਿੱਚ ਇੱਕ ਸਮਾਗਮ ਰੱਖਿਆ ਜਾਵੇਗਾ ਤੇ ਇਸ ਤੋਂ ਪਹਿਲਾ ਅਕਾਲੀ ਦਲ ਦੀ ਲੀਡਰਸ਼ਿਪ ਸਿੱਖ ਭਾਈਚਾਰੇ ਅਤੇ ਪੰਜਾਬ ਤੋਂ ਗਏ ਪਰਿਵਾਰਾਂ ਨਾਲ ਮੀਟਿੰਗ ਕਰੇਗੀ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿੰਨੀਆਂ ਸੀਟਾਂ 'ਤੇ ਚੋਣਾਂ ਲੜੇਗਾ। ਇਹ ਸਾਰਾ ਫੈਸਲਾ ਕਮੇਟੀ ਕਰੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਤੋਂ ਬਾਅਦ ਯੂਪੀ ਵਿੱਚ ਵੀ ਅਕਾਲੀ ਦਲ ਸੰਗਠਨ ਨੂੰ ਮਜ਼ਬੂਤ ਕਰਕੇ ਚੋਣਾਂ ਲੜੇਗਾ।
ਦੱਸ ਦੇਈਏ ਕਿ ਯੂਪੀ ਦੇ ਕਾਨਪੁਰ, ਸਹਾਰਨਪੁਰ ਸਮੇਤ ਕਈ ਇਲਾਕਿਆਂ ਵਿੱਚ ਸਿੱਖਾਂ ਦਾ ਕਾਫੀ ਅਬਾਦੀ ਹੈ।