ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਨੂੰ ਮਿਲਣ ਲਈ ਗਿਆ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਦਲਜੀਤ ਸਿੰਘ ਚੀਮਾ ਅਤੇ ਦਰਬਾਰਾ ਸਿੰਘ ਗੁਰੂ ਹਾਜ਼ਰ ਰਹੇ ਸਨ। ਚੋਣ ਕਮਿਸ਼ਨ ਨੂੰ ਮਿਲਣ ਗਏ ਵਫ਼ਦ ਨੇ SIT ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਸ਼ਮੂਲੀਅਤ ਨੂੰ ਲੈ ਕੇ ਸ਼ਿਕਾਇਤ ਕੀਤੀ।
ਕੁੰਵਰ ਵਿਜੇ ਪ੍ਰਤਾਪ ਦੀ SIT ‘ਚ ਸ਼ਮੂਲੀਅਤ ਨੂੰ ਲੈ ਕੇ ਅਕਾਲੀ ਦਲ ਨੇ ਕੀਤੀ ਸ਼ਿਕਾਇਤ
ਅਕਾਲੀ ਦਲ ਵਫ਼ਦ ਨੇ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ। ਕੁੰਵਰ ਵਿਜੇ ਪ੍ਰਤਾਪ ਨੂੰ SIT 'ਚ ਸ਼ਾਮਲ ਵਿਰੁੱਧ ਸ਼ਿਕਾਇਤ ਕੀਤੀ।
ਅਕਾਲੀ ਦਲ ਵਫ਼ਦ ਮਿਲਿਆ ਚੋਣ ਕਮਿਸ਼ਨ ਨੂੰ।
ਇਸ ਮੌਕੇ ਵਫ਼ਦ ਨੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਕਿ ਕਿਸ ਤਰ੍ਹਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਸੀ ਅਤੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਬਾਵਜੂਦ ਵੀ ਆਈਜੀ ਕੁੰਵਰ ਵਿਜੇ ਪ੍ਰਤਾਪ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।
ਉੱਥੇ ਹੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੇ ਅਧਿਕਾਰਾਂ ਨੂੰ ਚੁਣੋਤੀ ਦਿੱਤੀ ਹੈ।