ਚੰਡੀਗੜ੍ਹ: ਜ਼ੀਰਕਪੁਰ ਦੀ ਨਗਰ ਕੌਸਲ ਦੀਆਂ ਚੋਣਾਂ ਕਰਵਾਉਣ ਤੋਂ ਪਹਿਲਾ ਕਾਂਗਰਸ ਸਰਕਾਰ ਨੇ ਨਵੀਂ ਵਾਰਡਬੰਦੀ ਕੀਤੀ ਹੈ। ਨਵੀਂ ਵਾਰਡਬੰਦੀ ਨੂੰ ਲੈ ਕੇ ਅਕਾਲੀ ਦਲ ਦੇ ਹਲਕਾ ਡੇਰਾਬਸੀ ਦੇ ਵਿਧਾਇਕ ਐਨ ਕੇ ਸ਼ਰਮਾ ਨੇ ਕਾਂਗਰਸ ਸਰਕਾਰ 'ਤੇ ਸਵਾਲ ਚੁੱਕੇ ਹਨ ਅਤੇ ਵਾਰਡਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਜ਼ੀਰਕਪੁਰ: ਨਗਰ ਕੌਂਸਲ ਦੀ ਨਵੀਂ ਵਾਰਡਬੰਦੀ ਦਾ ਅਕਾਲੀ ਦਲ ਵੱਲੋਂ ਜ਼ੋਰਦਾਰ ਵਿਰੋਧ ਅਕਾਲੀ ਦਲ ਵਿਧਾਇਕ ਐਨ ਕੇ ਸ਼ਰਮਾ ਨੇ ਪਿਛਲੇ ਦਿਨੀਂ ਹੋਈ ਵਾਰਡਬੰਦੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਮੌਜੂਦਾ ਆਬਾਦੀ ਦੇ ਹਿਸਾਬ ਨਾਲ 31 ਦੀ ਜਗ੍ਹਾ ਜ਼ੀਰਕਪੁਰ ਦੇ ਵਿੱਚ 47 ਵਾਰਡ ਹੋਣੇ ਚਾਹੀਦੇ ਹਨ।
ਇਸ ਦੇ ਨਾਲ ਹੀ ਐਨ ਕੇ ਸ਼ਰਮਾ ਨੇ ਕਿਹਾ ਕਿ ਕਿ ਇੱਕ ਪਾਸੇ ਕੋਰੋਨਾ ਮਹਾਂਮਾਰੀ ਫੈਲੀ ਹੋਈ ਹੈ ਅਤੇ ਦੂਜੇ ਪਾਸੇ ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਮਹਾਂਮਾਰੀ ਦੇ ਵਿੱਚ ਵੀ ਕਾਂਗਰਸ ਸਰਕਾਰ ਵੋਟਾਂ ਦੀ ਰਾਜਨੀਤੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ੀਰਕਪੁਰ ਦੇ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਦੀ ਤਿਆਰੀ ਕਰ ਰਹੀ ਹੈ ਅਤੇ ਇਸ ਤਿਆਰੀ ਲਈ ਪਿਛਲੇ ਦਿਨੀਂ ਵਾਰਡਬੰਦੀ ਦੀ ਇੱਕ ਮੀਟਿੰਗ ਬੁਲਾਈ ਗਈ, ਜਿਸ ਵਿੱਚ ਵਾਰਡਾਂ ਦਾ ਏਰੀਆ ਵਧਾ ਦਿੱਤਾ ਗਿਆ। ਐਨ ਕੇ ਸ਼ਰਮਾ ਨੇ ਕਿਹਾ ਕਿ ਵਾਰਡਾਂ ਦੀ ਏਰੀਆ ਵਧਾਉਣ ਦੀ ਬਜਾਏ ਸਰਕਾਰ ਨੂੰ ਵਾਰਡਾਂ ਦੀ ਗਿਣਤੀ ਵਧਾ ਕੇ 31 ਤੋਂ 47 ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੇ ਸਰਕਾਰ ਆਪਣਾ ਇਹ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਉਹ ਇਸ ਦਾ ਪੂਰਾ ਵਿਰੋਧ ਕਰਨਗੇ, ਉਨ੍ਹਾਂ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਉਹ ਕੋਰਟ ਦਾ ਦਰਵਾਜ਼ਾ ਵੀ ਖੜਕਾਉਣਗੇ।
ਇਹ ਵੀ ਪੜੋ: ਸ਼ਹੀਦ ਦੀ ਧੀ ਨਾਲ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖਿਲਾਫ ਹੋਵੇ ਸਖ਼ਤ ਕਾਰਵਾਈ: ਭਾਈ ਸਤਨਾਮ ਸਿੰਘ