ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਡਟਿਆ ਅਕਾਲੀ ਦਲ, ਸੂਬਾ ਸਰਕਾਰ ਨੂੰ ਘੇਰਿਆ - sukhbir singh badal
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਗਾਉਂਦਿਆਂ ਅਕਾਲੀ ਨੇ ਪੰਜਾਬ ਸਰਕਾਰ ਨੂੰ ਘੇਰਿਆ। ਪੀੜਤ ਪਰਿਵਾਰਾਂ ਨੇ ਵਿਧਾਨ ਸਭਾ ਬਾਹਰ ਕੀਤਾ ਪ੍ਰਦਰਸ਼ਨ।
ਫ਼ੋਟੋ।
ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਬੀਤੇ ਸਾਲ ਦਸ਼ਹਿਰੇ ਮੌਕੇ ਜੌੜਾ ਫ਼ਾਟਕ ਨੇੜੇ ਵਾਪਰੇ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੇ ਅੱਜ ਚੰਡੀਗੜ੍ਹ ਵਿਖੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕਰਦਿਆਂ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਸਣੇ ਅਕਾਲੀ ਵਰਕਰ ਵੀ ਸ਼ਾਮਲ ਸਨ।