ਮੋਗਾ ਰੈਲੀ ਦੌਰਾਨ ਕਾਂਗਰਸ ਨੇ ਸਰਕਾਰੀ ਮਸ਼ੀਨਰੀ ਦੀ ਕੀਤੀ ਦੁਰਵਰਤੋਂ: ਅਕਾਲੀ ਦਲ - ਕਾਂਗਰਸ
ਵੀਰਵਾਰ ਨੂੰ ਮੋਗਾ ਵਿੱਚ ਕਾਂਗਰਸ ਦੀ ਰੈਲੀ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ।
ਦਲਜੀਤ ਚੀਮਾ, ਅਕਾਲੀ ਆਗੂ
ਚੰਡੀਗੜ੍ਹ: ਵੀਰਵਾਰ ਨੂੰ ਮੋਗਾ ਵਿੱਚ ਹੋਈ ਕਾਂਗਰਸ ਦੀ ਰੈਲੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਹੋ ਰਹੇ ਨੇ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਇਸ ਰੈਲੀ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕੀਤੀ ਗਈ ਹੈ ਜਿਸ ਸਬੰਧੀ ਦਸਤਾਵੇਜ਼ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਤੇ ਨਿਸ਼ਾਨਾ ਵਿਨ੍ਹਿਆ ਹੈ।
ਅਕਾਲੀ ਦਲ ਮੁਤਾਬਕ ਜੇ ਇਹ ਰੈਲੀ ਚੋਣ ਪ੍ਰਚਾਰ ਲਈ ਰੱਖੀ ਗਈ ਸੀ ਤਾਂ ਇਸ ਵਿੱਚ ਸਰਕਾਰੀ ਫੰਡ ਦੀ ਦੁਰਵਰਤੋਂ ਕਿਉਂ ਕੀਤੀ ਗਈ।
ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਹੈ ਕਿ ਆਖ਼ਰ ਕਿਉਂ ਇੱਕ ਪਾਰਟੀ ਦੇ ਚੋਣ ਪ੍ਰਚਾਰ ਲਈ ਸੂਬਾ ਸਰਕਾਰ ਦੇ ਫੰਡ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।