ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੇ ਭਾਦਪਾ ਨਾਲ ਗੱਠਜੋੜ ਕਰ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਬੈਠਕ ਵਿੱਚ ਅਹਿਮ ਫ਼ੈਸਲੇ ਲਏ।
ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ - sukhbir badal news
ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਵਿਚਾਰ ਚਰਚਾ ਕਰੇਗੀ। ਹਰਿਆਣਾ ਚੋਣ ਪ੍ਰਚਾਰ ਵਾਸਤੇ ਬਣਾਈ ਇਸ ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਿਲ ਹਨ। ਇਹ ਕਮੇਟੀ ਪਾਰਟੀ ਦੀ ਚੋਣ ਪ੍ਰਚਾਰ ਲਈ ਰਣਨੀਤੀ ਵੀ ਤਿਆਰ ਕਰੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਉਮੀਦਵਾਰਾਂ ਨੂੰ ਚੁਣਨ ਲਈ ਵੀ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਵਿੱਚ ਬਲਵਿੰਦਰ ਸਿੰਘ ਭੂੰਦੜ, ਸੁਰਜੀਤ ਸਿੰਘ ਰੱਖੜਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ ਤੇ ਸਿਕੰਦਰ ਸਿੰਘ ਮਲੂਕਾ ਮੈਂਬਰ ਉਮੀਦਵਾਰਾਂ ਦੀ ਸੂਚੀ ਤਿਆਰ ਕਰਨਗੇ।
ਦੱਸਣਯੋਗ ਹੈ ਕਿ ਇਹ ਕਮੇਟੀ ਭੂੰਦੜ ਦੀ ਅਗਵਾਈ ਵਿੱਚ ਕੰਮ ਕਰੇਗੀ। ਉਮੀਦਵਾਰਾਂ ਦੇ ਨਾਂਅ ਦਾ ਐਲਾਨ ਪਾਰਟੀ ਪ੍ਰਧਾਨ ਵੱਲੋਂ ਹੀ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਵਿੱਚ ਬੀਜੇਪੀ ਦੇ ਗੱਠਜੋੜ ਨਾਲ ਵਿਧਾਨ ਸਭਾ ਦੀ ਚੋਣ ਲੜੇਗੀ। ਹਰਿਆਣਾ ਅਕਾਲੀ ਦਲ ਨਾਲ ਰੱਖੀ ਕੁਰੂਕਸ਼ੇਤਰ ਵਿੱਚ ਬੈਠਕ ਵਿੱਚ ਤੈਅ ਕੀਤਾ ਜਾਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਕਿੰਨੀਆਂ ਸੀਟਾਂ ਆਉਣਗੀਆਂ।