ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਅਕਾਲੀ ਦਲ ਵੱਲੋਂ ਗੈਰ-ਸੰਵਿਧਾਨਕ ਢੰਗ ਨਾਲ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਿਰਫ਼ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ 15 ਮੈਂਬਰੀ ਵਕੀਲਾਂ ਦੀ ਕਮੇਟੀ ਬਣਾਈ ਗਈ ਹੈ।
ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਅਕਾਲੀ ਦਲ ਦੇ ਆਗੂਆਂ ਨਾਲ ਤਾਲਮੇਲ ਕਰ ਕੇ ਫੌਰੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਗੇ। ਬਾਦਲ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਸਿੱਖ ਨੌਜਵਾਨਾਂ ਨਾਲ ਹੋਏ ਦੁਰਵਿਵਹਾਰ ਦੇ ਮਾਮਲੇ ਪਾਰਟੀ ਅਤੇ ਸੂਬਾ ਪੱਧਰੀ ਕਮੇਟੀ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।
ਰਾਜਾ ਵੜਿੰਗ ਨੇ ਵੀ ਡੀਜੀਪੀ ਨੂੰ ਲਿਖੀ ਚਿੱਠੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਡੀਜੀਪੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਘੇਰਨ ਅਤੇ ਅੰਮ੍ਰਿਤਪਾਲ ਸਮਰਥਕ ਦੇ ਨੌਜਵਾਨਾਂ ਨਾਲ ਸਬੰਧਾਂ ਵਿੱਚ ਵਧਦੀ ਚਿੰਤਾ ਨੂੰ ਪ੍ਰਗਟ ਕਰਨ ਲਈ ਇੱਕ ਪੱਤਰ ਲਿਖਿਆ ਹੈ। ਉਂਝ ਤਾਂ ਪੰਜਾਬ ਕਾਂਗਰਸ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਨਰਮੀ ਦੀ ਹਮਾਇਤ ਨਹੀਂ ਕਰਦੀ, ਪਰ ਉਨ੍ਹਾਂ ਨੂੰ ਭਟਕੇ ਨੌਜਵਾਨਾਂ ਦੇ ਪੁਨਰਵਾਸ ਲਈ ਨਰਮ ਰੁਖ ਅਪਣਾਉਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਇਲਾਵਾ ਉਸ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਕੁੱਲ 154 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਤੋਂ ਇਲਾਵਾ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਣ ਦੀ ਯੋਜਨਾ ਹੈ, ਜਿਸ ਲਈ 13 ਜੇਲ੍ਹਾਂ ਦੀ ਸ਼ਨਾਖਤ ਕੀਤੀ ਗਈ ਹੈ।
ਇਹ ਵੀ ਪੜ੍ਹੋ :Raja Waring Letter to DGP: ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਦੀ ਕਾਰਵਾਈ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਆਖਰੀ ਵਾਰ ਉਹ ਮੋਟਰਸਾਈਕਲ ਦੇ ਪਿੱਛੇ ਬੈਠਾ ਨਜ਼ਰ ਆ ਰਿਹਾ ਸੀ। ਉਸ ਨੇ ਕਾਲੇ ਰੰਗ ਦੀ ਐਨਕ, ਗੁਲਾਬੀ ਰੰਗ ਦੀ ਪੱਗ, ਸਲੇਟੀ ਰੰਗ ਦੀ ਪੈਂਟ ਅਤੇ ਜ਼ਿੱਪਰ ਪਹਿਨੀ ਹੋਈ ਹੈ।