ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ (Manjinder Singh Sirsa) ਮਨਜਿੰਦਰ ਸਿੰਘ ਸਿਰਸਾ ਉੱਤੇ ਗੰਭੀਰ ਇਲਜ਼ਾਮ ਲਗਾਏ ਹਨ। ਮਜੀਠੀਆ ਨੇ ਕਿਹਾ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਹੁੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਗੁਰੂਘਰਾਂ ਲਈ ਆਏ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਸ਼ਖ਼ਸ ਵੱਲੋਂ ਵੀ ਸਿਰਸਾ ਉੱਤੇ ਸਬੂਤਾਂ ਦੇ ਹਵਾਲੇ ਨਾਲ ਇਲਜ਼ਾਮ ਲਾਏ ਹਨ। ਮਜੀਠੀਆ ਨੇ ਕਿਹਾ ਕਿ ਸਿਰਸਾ ਉੱਤੇ ਮਨੀ ਲਾਂਡਰਿੰਗ ਵਿੱਚ ਵੀ ਸ਼ਾਮਲ ਹੋਣ ਦੇ ਕਈ ਇਲਜ਼ਾਮ ਹਨ। ਇਸ ਲਈ ਇਨ੍ਹਾਂ ਗੰਭੀਰ ਇਲਜ਼ਾਮਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ।
Majithia on Manjinder Sirsa: ਭਾਜਪਾ ਆਗੂ ਮਨਜਿੰਦਰ ਸਿਰਸਾ 'ਤੇ ਗੁਰੂਘਰਾਂ ਦੇ ਫੰਡਾਂ ਦੀ ਦੁਰਵਰਤੋਂ ਦੇ ਇਲਜ਼ਾਮ, ਮਜੀਠੀਆ ਨੇ ਕੀਤੀ ਸੁਪਰੀਮ ਕੋਰਟ ਤੋਂ ਜਾਂਚ ਦੀ ਮੰਗ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Delhi Sikh Gurdwara Management Committee) ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਉੱਤੇ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਇਲਜ਼ਾਮਾਂ ਦਾ ਹਵਾਲਾ ਦਿੰਦਿਆਂ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਜਾਂਚ ਚਲਾਉਣ ਦੀ ਮੰਗ ਕੀਤੀ ਹੈ।
Published : Nov 15, 2023, 5:41 PM IST
ਕੇਸ ਦੀ ਨਿਰਪੱਖਤਾ ਨਾਲ ਜਾਂਚ: ਪ੍ਰੈੱਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਪ੍ਰੇਸ਼ਾਨ ਕਰਨ ਵਾਲਾ ਘਟਨਾਕ੍ਰਮ ਹੈ। ਇਹ ਪਹਿਲੀ ਵਾਰ ਹੈ ਕਿ ਗੁਰੂ ਕੀ ਗੋਲਕ ਦੀ ਦੁਰਵਰਤੋਂ (Misappropriation of funds) ਦੇ ਅਜਿਹੇ ਇਲਜ਼ਾਮ ਸਾਹਮਣੇ ਆਏ ਹਨ ਅਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਭਾਜਪਾ ਆਗੂ ਮਨਜਿੰਦਰ ਸਿਰਸਾ ਕਿਉਂਕਿ ਇਸ ਸਮੇਂ ਭਾਜਪਾ ਦੇ ਕੌਮੀ ਸਕੱਤਰ ਹਨ। ਪ੍ਰਧਾਨ ਮੰਤਰੀ ਅਤੇ ਦੇਸ਼ ਗ੍ਰਹਿ ਮੰਤਰੀ ਦੋਵਾਂ ਦੇ ਨਜ਼ਦੀਕੀ ਹਨ, ਇਸ ਲਈ ਕੇਂਦਰੀ ਏਜੰਸੀਆਂ ਕੇਸ ਦੀ ਨਿਰਪੱਖਤਾ ਨਾਲ ਜਾਂਚ ਨਹੀਂ ਕਰ ਸਕਣਗੀਆਂ। ਉਹਨਾਂ ਕਿਹਾ ਕਿ ਸੁਪਰੀਮ ਕੋਰਟ (Supreme Court) ਨੂੰ ਇਹਨਾਂ ਇਲਜ਼ਾਮਾਂ ਦੀ ਜਾਂਚ ਸਬੰਧੀ ਨਿਗਰਾਨੀ ਕਰਨੀ ਚਾਹੀਦੀ ਹੈ ਤਾਂ ਜੋ ਨਿਸ਼ਚਿਤ ਸਮੇਂ ਅੰਦਰ ਸੱਚ ਸਾਹਮਣੇ ਆ ਸਕੇ।
- 'ਭਾਈ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਪੈਰਵਾਈ ਲਈ ਪੱਤਰ ਜਾਰੀ'
- Murdered in Moga: ਮੋਗਾ ਵਿੱਚ ਤਾੜ-ਤਾੜ ਚੱਲੀਆਂ 15 ਤੋਂ ਵੱਧ ਗੋਲੀਆਂ, ਇੱਕ ਨੌਜਵਾਨ ਦੀ ਮੌਤ ਤੇ ਇੱਕ ਜ਼ਖ਼ਮੀ
- ਤਵਿਆਂ ਦੇ ਯੁੱਗ ਤੋਂ ਲੈ ਕੇ ਆਧੁਨਿਕ ਸੰਗੀਤਕ ਦੌਰ ਤੱਕ ਸਰਦਾਰੀ ਕਾਇਮ ਕਰਨ 'ਚ ਸਫ਼ਲ ਰਹੇ ਨੇ ਲੋਕ ਗਾਇਕ ਕੁਲਦੀਪ ਮਾਣਕ, ਜਨਮਦਿਨ 'ਤੇ ਵਿਸ਼ੇਸ਼
ਸਿੱਖ ਇਹਨਾਂ ਇਲਜ਼ਾਮਾਂ ਤੋਂ ਹੈਰਾਨ ਹਨ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਗੇ ਨੇ ਕਿਹਾ ਕਿ ਦੁਨੀਆਂ ਭਰ ਦੇ ਸਿੱਖ ਇਹਨਾਂ ਇਲਜ਼ਾਮਾਂ ਤੋਂ ਹੈਰਾਨ ਹਨ ਅਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਕੋਈ ਵੀ ਸਿੱਖ ਕਿਸੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮਨੀ ਲਾਂਡਰਿੰਗ (Money laundering) ਵਿੱਚ ਸ਼ਾਮਲ ਹੋਣ ਦੀ ਆਸ ਨਹੀਂ ਕਰ ਸਕਦਾ ਅਤੇ ਇਸ ਲਈ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।