ਚੰਡੀਗੜ੍ਹ: ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਮੁੱਦਾ (Illegal mining) ਕੋਈ ਨਵਾਂ ਨਹੀਂ ਹੈ। ਇਸ ਮੁੱਦੇ ਨੂੰ ਲੈਕੇ ਵੱਖ-ਵੱਖ ਸਮੇਂ ਉੱਤੇ ਰਹੀਆਂ ਸਰਕਾਰਾਂ ਘਿਰਦੀਆਂ ਰਹੀਆਂ ਹਨ ਅਤੇ ਹੁਣ 'ਆਪ' ਦੇ ਮੰਤਰੀਆਂ ਨੂੰ ਵੀ ਵਿਰੋਧੀਆ ਨੇ ਲਪੇਟਣਾ ਸ਼ੁਰੂ ਕਰ ਦਿੱਤਾ ਹੈ। ਬੀਤੇ ਦਿਨ ਜਿੱਥੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈਕੇ ਬਿਕਰਮ ਸਿੰਘ ਮਜੀਠੀਆ ਨੇ ਕਾਰਵਾਈ ਦੀ ਮੰਗ ਕੀਤੀ ਸੀ ਉੱਥੇ ਹੀ ਉਨ੍ਹਾਂ ਨੇ ਹੁਣ ਸੋਸ਼ਲ ਮੀਡੀਆ ਪਲੇਟ ਫਾਰਮ X ਰਾਹੀਂ ਨਾਜਾਇਜ਼ ਮਾਈਨਿੰਗ ਦੀ ਇੱਕ ਕਥਿਤ ਵੀਡੀਓ ਸਾਂਝੀ ਕੀਤੀ ਹੈ ਅਤੇ ਇਸ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ (Cabinet Minister Harjot Bains) ਦਾ ਨਾਮ ਵੀ ਜੋੜਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਖਾਸਮਖਾਸ ਮੰਤਰੀ ਹਰਜੋਤ ਬੈਂਸ ਦੇ ਹਲਕੇ ਦੇ ਪਿੰਡ ਖੇੜਾ ਕਮਲੋਟ ਵਿਚ ਹੋ ਰਹੀ ਨਜਾਇਜ਼ ਮਾਇਨਿੰਗ ਦੀ ਵੀਡੀਓ....ਹੁਣ ਤਾਂ ਸਪਸ਼ਟ ਹੈ ਕਿ ਆਪ ਦੇ ਮੰਤਰੀ ਤੇ ਵਿਧਾਇਕ ਨਜਾਇਜ਼ ਮਾਇਨਿੰਗ ਦੀ ਆਪ ਅਗਵਾਈ ਕਰ ਰਹੇ ਹਨ, ਸ਼ਰਮ ਕਰੋ ਭਗਵੰਤ ਮਾਨ, ਸ਼ਰਮ ਕਰੋ। -ਬਿਕਰਮ ਮਜੀਠੀਆ,ਸੀਨੀਅਰ ਅਕਾਲੀ ਆਗੂ
ਬੀਤੇ ਦਿਨ ਵੀ ਲਿਖਿਆ ਸੀ ਪੱਤਰ:ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ। ਮਜੀਠੀਆ ਨੇ ਇੱਕ ਵਾਰ ਫਿਰ ਰਾਜਪਾਲ ਤੋਂ ਸਰਹੱਦੀ ਖੇਤਰ ਵਿੱਚ ਚੱਲ ਰਹੀ ਰੇਤ ਦੀ ਨਾਜਾਇਜ਼ ਮਾਈਨਿੰਗ (Illegal mining of sand) ਅਤੇ ਤਰਨਤਾਰਨ ਦੇ ਵਿਧਾਇਕ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਮਜੀਠੀਆ ਨੇ ਮੰਗ ਕੀਤੀ ਕਿ ਆਪਣੇ ਸਰਹੱਦੀ ਦੌਰੇ ਦੌਰਾਨ ਰਾਜਪਾਲ ਤਰਨਤਾਰਨ ਦੇ ਲੋਕਾਂ ਨੂੰ ਮਿਲਣ ਅਤੇ ‘ਆਪ’ ਵਿਧਾਇਕ ਬਾਰੇ ਗੱਲ ਕਰਨ। (Alleged video of illegal mining)
ਬੀਤੇ ਦਿਨ ਵੀ ਮਾਨਯੋਗ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਜੀ ਨੂੰ ਅਪੀਲ ਹੈ ਕਿ ਕਿਰਪਾ ਕਰਕੇ ਸਰਹੱਦੀ ਪੱਟੀ ਦੇ ਉਨ੍ਹਾਂ ਪਿੰਡ ਵਾਸੀਆਂ ਨੂੰ ਮਿਲੋ ਜਿਨ੍ਹਾਂ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ 'ਆਪ' ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਨਾ ਸਿਰਫ ਬਿਆਨ ਦਿੱਤੇ ਹਨ, ਸਗੋਂ ਤਸਵੀਰਾਂ ਅਤੇ ਵੀਡੀਓਜ਼ ਸਮੇਤ ਸਬੂਤ ਵੀ ਪੇਸ਼ ਕੀਤੇ ਹਨ, ਜਿਸ ਵਿਚ ਦਿਖਾਇਆ ਗਿਆ ਹੈ ਕਿ ਕਿਵੇਂ ਲਾਲਪੁਰਾ ਦੇ ਨਿਸ਼ਾਨ ਸਿੰਘ ਦੇ ਸਾਲੇ ਦੇ ਘਰ ਮਾਈਨਿੰਗ ਲਈ ਜੇਸੀਬੀ ਅਤੇ ਹੋਰ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਗਵਰਨਰ ਸਾਹਿਬ ਨੂੰ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਨਾ ਸਿਰਫ ਉਨ੍ਹਾਂ ਨੂੰ ਮਿਲਣ, ਸਗੋਂ ਉਨ੍ਹਾਂ ਦੇ ਸੰਸਕਰਣਾਂ ਅਨੁਸਾਰ ਸਾਈਟਾਂ 'ਤੇ ਵੀ ਜਾਣ। ਉਸ ਦੇ ਸਾਹਮਣੇ ਅਤੇ ਪੂਰੇ ਪੰਜਾਬ ਸਾਹਮਣੇ ਸਭ ਕੁਝ ਸਪੱਸ਼ਟ ਹੋ ਜਾਵੇਗਾ। - ਬਿਕਰਮ ਸਿੰਘ ਮਜੀਠੀਆ,ਸੀਨੀਅਰ ਅਕਾਲੀ ਆਗੂ