ਚੰਡੀਗੜ੍ਹ: ਪੰਜਾਬ ਵਿੱਚ ਰੇਤ ਮਾਫ਼ੀਆਂ ਅਤੇ ਸ਼ਰਾਬ ਮਾਫ਼ੀਆ ਨੂੰ ਨੱਥ ਪਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਤੀਸਰੇ ਦਿਨ ਰਾਜ ਭਵਨ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।
ਰਾਜ ਭਵਨ ਮੂਹਰੇ ਧਰਨਾ ਦੇਣ ਜਾ ਰਹੇ ਅਕਾਲੀਆਂ ਨੂੰ ਕੀਤਾ ਗ੍ਰਿਫ਼ਤਾਰ ਇਸ ਦੌਰਾਨ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਕੀਤੀ ਕਿ ਸ਼ਰਾਬ ਅਤੇ ਰੇਤ ਮਾਫ਼ੀਆ ਨੂੰ ਆਪਣੀਆਂ ਗਤੀਵਿਧਿਆ ਜਾਰੀ ਰੱਖਣ ਦੇ ਲਈ ਕਾਂਗਰਸ ਦੀ ਹਾਈ ਕਮਾਂਡ ਨੂੰ 2000 ਕਰੋੜ ਰੁਪਏ ਭੇਜੇ ਸਨ, ਉਸ ਦੀ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਜਾਣ।
ਰਾਜ ਭਵਨ ਮੂਹਰੇ ਧਰਨਾ ਦੇਣ ਜਾ ਰਹੇ ਅਕਾਲੀਆਂ ਨੂੰ ਕੀਤਾ ਗ੍ਰਿਫ਼ਤਾਰ ਗਾਬੜੀਆ ਨੇ ਮੰਗ ਕੀਤੀ ਕਿ ਜੋ ਨਾਜਾਇਜ਼ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਹਾਈ ਕਮਾਨ ਉੱਤੇ ਦੋਸ਼ ਲਾਏ ਕਿ ਸੋਨੀਆ ਗਾਂਧੀ ਨੇ 130 ਲੋਕਾਂ ਦੀ ਮੌਤ ਦੀ ਘਟਨਾ ਦੀ ਕੋਈ ਨਿਖੇਧੀ ਨਹੀਂ ਕੀਤੀ ਅਤੇ ਨਾ ਹੀ ਮ੍ਰਿਤਕਾਂ ਦੀ ਸਾਰ ਲਈ।
ਅਕਾਲੀ ਧਰਨਾ ਦੇਣ ਜਾਂਦੇ ਹੋਏ। ਗਾਬੜੀਆ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਕੈਪਟਨ ਦੀ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਜਾਂਚ ਲਈ ਹਾਈਕੋਰਟ ਅਤੇ ਸੀਬੀਆਈ ਵੱਲੋਂ ਕਰਵਾਉਣ ਦੇ ਹੁਕਮ ਦਿੱਤੇ ਜਾਣ।
ਪੀੜਤ ਪਰਿਵਾਰਾਂ ਨੇ ਜਿਹੜੇ ਕਾਂਗਰਸੀ ਵਿਧਾਇਕਾਂ ਦੇ ਨਾਂਅ ਮੁਲਜ਼ਮਾਂ ਵਜੋਂ ਲਏ ਹਨ ਉਨ੍ਹਾਂ ਵਿਰੁੱਧ ਕਤਲ ਕੇਸ ਦਰਜ ਕੀਤੇ ਜਾਣ, ਤ੍ਰਾਸਦੀ ਵਿੱਚ ਸ਼ਾਮਲ ਦੋ ਡਿਸਟੀਲਰੀਆਂ ਜਿਨ੍ਹਾਂ ਵਿਚੋਂ ਇੱਕ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਹੈ ਤੇ ਦੂਜੀ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ। ਸਰਨਾ ਦੀ ਡਿਸਟੀਲਰੀ ਅਤੇ ਰਾਣਾ ਦੀ ਸ਼ਰਾਬ ਦੀ ਫੈਕਟਰੀ ਵਿਰੁੱਧ ਵੀ ਕੇਸ ਦਰਜ ਕੀਤਾ ਜਾਵੇ।
ਅਕਾਲੀ ਆਗੂ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਆਬਕਾਰੀ ਵਿਭਾਗ ਦਾ 5600 ਕਰੋੜ ਰੁਪਏ ਦਾ ਮਾਲੀਆ ਗੁਆ ਲਿਆ ਤੇ ਹੁਣ 150 ਕੀਮਤੀ ਜਾਨਾਂ ਗੁਆ ਲਈਆਂ ਤੇ ਅਨੇਕਾਂ ਹੋਰਨਾਂ ਨੇ ਆਪਣੀਆਂ ਅੱਖਾਂ ਦੀ ਰੋਸ਼ਨੀ ਗੁਆ ਲਈ।