ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੁਕ ਕਰਨ ਲਈ ਅਕਾਲੀ ਦਲ ਨੇ ਕਸਰਤ ਮੁਕਾਬਲਿਆਂ ਦਾ ਕੀਤਾ ਪ੍ਰਬੰਧ - shiromani akali dal
ਲੁਧਿਆਣਾ: ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯੂਥ ਅਕਾਲੀ ਦਲ ਵੱਲੋਂ ਲੁਧਿਆਣਾ ਵਿਖੇ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ।
ਫ਼ੋਟੋ।
ਇਨ੍ਹਾਂ ਮੁਕਾਬਲਿਆਂ ਵਿੱਚ ਬੈਂਚ ਪ੍ਰੈੱਸ, ਡੰਬਲ ਅਤੇ ਹੋਰ ਕਈ ਕਸਰਤਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਤੋਂ ਬਾਅਦ ਮੁਕਾਬਲਿਆਂ 'ਚ ਜੇਤੂ ਰਹੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਨਸ਼ੇ ਨੂੰ ਛੱਡ ਕੇ ਆਪਣੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸਮਾਗਮ ਵਿੱਚ ਯੂਥ ਅਕਾਲੀ ਦਲ ਦੇ ਜ਼ੋਨ 2 ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਇਹ ਇੱਕ ਚੰਗਾ ਉਪਰਾਲਾ ਹੈ।