ਚੰਡੀਗੜ੍ਹ:ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਨੂੰ ਕੀਤਾ ਅਲਰਟ ਕਰ ਦਿੱਤਾ ਗਿਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਏਡੀਜੀਪੀ ਜੇਲ੍ਹ ਨੇ ਸਾਰੇ ਜ਼ਿਲ੍ਹਿਆਂ ਦੇ ਜੇਲ੍ਹ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਚੌਕਸ ਰਹਿਣ ਲਈ ਕਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੂੰ ਅੱਤਵਾਦੀ ਲੰਡਾ ਦਾ ਇਨਪੁਟ ਮਿਲਿਆ ਹੈ, ਜਿਸ ਤਹਿਤ ਪੰਜਾਬ ਦੀਆਂ ਜੇਲਾਂ 'ਚ ਬੰਦ ਲਖਬੀਰ ਸਿੰਘ ਲੰਡਾ ਦੇ ਸਾਰੇ ਸਾਥੀਆਂ ਨੂੰ ਰਿਹਾਅ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਇਹ ਪਲਾਨਿੰਗ ਜੇਲ੍ਹਾਂ 'ਤੇ ਹਮਲਾ ਕਰਕੇ ਵੀ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ, ਇਨਪੁਟ ਇਹ ਵੀ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਦੇ ਸੀਨੀਅਰ ਅਫ਼ਸਰਾਂ 'ਤੇ ਵੀ ਹਮਲਾ ਕੀਤਾ ਜਾ ਸਕਦਾ ਹੈ। ਪੁਲਿਸ ਨੂੰ ਇੱਕ ਇਨਪੁਟ ਮਿਲਿਆ ਜਿਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ ਹਨ। ਜਾਣਕਾਰੀ ਮੁਤਾਬਕ ਲੰਡਾ ਦੇ ਜ਼ਿਆਦਾਤਰ ਸਾਥੀ ਅੰਮ੍ਰਿਤਸਰ, ਬਠਿੰਡਾ, ਗੋਇੰਦਵਾਲ ਜੇਲ 'ਚ ਬੰਦ ਹਨ, ਜਿਨ੍ਹਾਂ ਦੀ ਸੁਰੱਖਿਆ 'ਚ ਹੋਰ ਵਾਧਾ ਕਰਨ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਕੇਂਦਰੀ ਜੇਲ੍ਹਾਂ ਅਤੇ ਨਾਭਾ ਵਿੱਚ ਇੱਕ ਉੱਚ ਸੁਰੱਖਿਆ ਜੇਲ੍ਹ ਹੈ। ਇਨਪੁਟ ਤੋਂ ਬਾਅਦ ਜੇਲ੍ਹਾਂ ਵਿੱਚ ਅੰਦਰੂਨੀ ਚੈਕਿੰਗ ਅਤੇ ਅਲਰਟ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲ ਹੀ 'ਚ ਫਰਵਰੀ 'ਚ ਹੀ ਰਾਸ਼ਟਰੀ ਜਾਂਚ ਏਜੰਸੀ ਭਾਵ ਐਨ.ਆਈ.ਏ ਦੋਸ਼ੀ 'ਤੇ 15 ਲੱਖ ਦਾ ਇਨਾਮ ਵੀ ਰੱਖਿਆ ਗਿਆ ਸੀ।