ਚੰਡੀਗੜ੍ਹ ਡੈਸਕ :ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ (Sukhpal Khaira Arrest Case) ਵੱਡੀ ਹਲਚਲ ਪੈਦਾ ਹੋ ਗਈ ਹੈ। ਸਾਰੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਸਮਰਥਨ ਵਿੱਚ ਲਾਮਬੰਦ ਹੋਣ ਲੱਗੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਸਣੇ ਸੁਖਪਾਲ ਖਹਿਰਾ ਦੀ ਸਰਕਾਰੀ ਰਿਹਾਇਸ਼ 'ਤੇ ਕਾਂਗਰਸੀ ਆਗੂਆਂ ਦੀ ਭੀੜ ਇਕੱਠੀ ਹੋਣ ਲੱਗੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਅਸ਼ੀਸ਼, ਵਿਕਰਮ ਚੌਧਰੀ ਅਤੇ ਪ੍ਰਗਟ (The case of the arrest of Sukhpal Khaira) ਸਿੰਘ ਸਮੇਤ ਕਈ ਆਗੂ ਪਹੁੰਚੇ ਹੋਏ ਹਨ। ਸਾਰੇ ਆਗੂ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਵਿੱਚ ਪੈਦਾ ਹੋਏ ਤਾਜ਼ਾ ਸਿਆਸੀ ਹਾਲਾਤਾਂ ਬਾਰੇ ਚਰਚਾ ਕਰ ਰਹੇ ਹਨ। ਕਾਂਗਰਸ ਪਾਰਟੀ ਦੇ ਆਗੂ ਸਰਕਾਰ ਦੀ ਇਸ ਕਾਰਵਾਈ 'ਤੇ ਸਵਾਲ ਚੁੱਕ ਰਹੇ ਹਨ। ਕਾਂਗਰਸੀ ਆਗੂ ਬਦਲੇ ਦੀ ਰਾਜਨੀਤੀ ਦੀ ਗੱਲ ਕਰ ਰਹੇ ਹਨ। ਜਾਣਕਾਰੀ ਮੁਤਾਬਿਕ ਕਾਂਗਰਸੀ ਆਗੂ ਭਲਕੇ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ ਕਰਨਗੇ।
ਰਾਜਪਾਲ ਨਾਲ ਕੀਤੀ ਮੁਲਾਕਾਤ :ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਇਸ ਪੂਰੇ ਮਾਮਲੇ ਬਾਰੇ ਰਾਜਪਾਲ ਨੂੰ ਜਾਣੂੰ ਕਰਵਾ ਦਿੱਤਾ ਹੈ। ਅਸੀਂ ਰਾਜਪਾਲ ਨੂੰ ਇਸ ਸਾਰੀ ਗ੍ਰਿਫਤਾਰੀ ਦੀ ਘਟਨਾ ਦੇ ਤਰੀਕੇ ਬਾਰੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਸਮੁੱਚੀ ਘਟਨਾ ਦੀ ਨਿੰਦਾ ਕਰਦੇ ਹਾਂ ਅਤੇ ਅਸੀਂ ਸਾਰੇ ਸੁਖਪਾਲ ਸਿੰਘ ਖਹਿਰਾ ਦੇ ਨਾਲ ਹਾਂ ਅਤੇ ਇਸ ਲੜਾਈ ਨੂੰ ਲੜਨ ਲਈ ਤਿਆਰ ਹਾਂ।