ਪੰਜਾਬ

punjab

ETV Bharat / state

ਮੈਡੀਕਲ ਕਾਲਜਾਂ ਦੇ ਸਾਰੇ ਬੈਡ ਮਰੀਜ਼ਾਂ ਲਈ ਰਹਿਣਗੇ ਰਾਖਵੇਂ: ਸੋਨੀ

ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਓ. ਪੀ. ਡੀ. ਸੇਵਾਵਾਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

ਮੈਡੀਕਲ ਕਾਲਜਾਂ ਦੇ ਸਾਰੇ ਬੈਡ ਮਰੀਜ਼ਾਂ ਲਈ ਰਹਿਣਗੇ ਰਾਖਵੇਂ: ਸੋਨੀ
ਮੈਡੀਕਲ ਕਾਲਜਾਂ ਦੇ ਸਾਰੇ ਬੈਡ ਮਰੀਜ਼ਾਂ ਲਈ ਰਹਿਣਗੇ ਰਾਖਵੇਂ: ਸੋਨੀ

By

Published : Apr 29, 2021, 7:38 PM IST

ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਗਲੇ ਹੁਕਮਾਂ ਤੱਕ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਓ. ਪੀ. ਡੀ. ਸੇਵਾਵਾਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਇਨ੍ਹਾਂ ਸਿਹਤ ਸੰਸਥਾਵਾਂ ਵਿਚ ਸਾਰੇ ਬੈੱਡ ਕੋਵਿਡ ਮਰੀਜ਼ਾਂ ਲਈ ਰਾਖਵੇਂ ਰੱਖੇ ਗਏ ਹਨ ਪਰ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਮੈਡੀਕਲ ਆਕਸੀਜਨ ਦੀ ਉਪਲਬੱਧਤਾ ਅਤੇ ਹੋਰ ਜ਼ਰੂਰਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਇਕ ਮੀਟਿੰਗ ਦੌਰਾਨ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਅਧਿਕਾਰੀਆਂ ਨੂੰ ਆਕਸੀਜਨ ਅਤੇ ਕਿਸੇ ਹੋਰ ਡਾਕਟਰੀ ਸਪਲਾਈ ਵਿਚ ਕੋਈ ਰੁਕਾਵਟ ਆਉਣ ਦੀ ਸੂਰਤ ਵਿਚ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਆਕਸੀਜਨ ਦੀ ਕਮੀ ਬਾਰੇ ਕੋਈ ਰਿਪੋਰਟ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦੇਣ ਤਾਂ ਜੋ ਇਸ ਨਿਪਟਣ ਸਬੰਧੀ ਕਦਮ ਚੁੱਕੇ ਜਾ ਸਕਣ।

ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਨੂੰ ਕੋਵਿਡ ਮਰੀਜਾਂ ਲਈ ਐਡਵਾਂਸਡ ਕੈਂਸਰ ਸੈਂਟਰ, ਬਠਿੰਡਾ ਵਿਚ 75 ਬੈੱਡ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿਚ ਬੈੱਡਾਂ ਦੀ ਮੌਜੂਦਾ ਗਿਣਤੀ ਨਾਲੋਂ ਹੋਰ 900 ਬੈੱਡਾਂ ਦਾ ਵਾਧਾ ਕਰਨ ਲਈ ਕਿਹਾ ਗਿਆ ਹੈ। ਸੂਬੇ ਭਰ ਵਿਚ ਆਕਸੀਜਨ ਟੈਂਕਰ ਅਤੇ ਉਤਪਾਦਨ ਪਲਾਂਟ ਲਾਉਣ ਦੇ ਕੰਮ ਵਿਚ ਤੇਜੀ ਲਿਆਂਦੀ ਗਈ ਹੈ। ਉਨ੍ਹਾਂ ਨੇ ਲੀਕੇਜ ਜਾਂ ਦਬਾਅ ’ਤੇ ਕੰਟਰੋਲ ਰੱਖਣ ਲਈ ਆਕਸੀਜਨ ਦੀ ਸਪਲਾਈ, ਉਪਲਬਧਤਾ ਅਤੇ ਵਰਤੋਂ ਦਾ ਬਾਕਾਇਦਾ ਆਡਿਟ ਕਰਨ ਦੇ ਹੁਕਮ ਵੀ ਦਿੱਤੇ। ਮੀਟਿੰਗ ਵਿਚ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਵੀ ਸ਼ਾਮਲ ਸਨ।

ABOUT THE AUTHOR

...view details