ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਸਾਰੇ ਰਾਜਨੀਤਕ ਦਲਾਂ ਦੇ ਨਾਲ ਕੇਂਦਰ ਵੱਲੋਂ ਖੇਤੀ ਸਬੰਧੀ ਲਿਆਂਦੇ ਆਰਡੀਨੈਂਸਾਂ ਦੇ ਖ਼ਿਲਾਫ਼ ਸਰਬ ਦਲ ਬੈਠਕ ਬੁਲਾਈ। ਇਹ ਬੈਠਕ ਹੋਣ ਤੋਂ ਬਾਅਦ ਸੁਨੀਲ ਜਾਖੜ ਨੇ ਕਿਹਾ ਕਿ ਸੀਐਮ ਵੱਲੋਂ ਸਰਬ ਦਲ ਬੈਠਕ ਬੁਲਾਈ ਗਈ ਸੀ, ਜਿਸ ਵਿੱਚ ਆਰਡੀਨੈਂਸਾਂ 'ਤੇ ਸਾਰੀਆਂ ਪਾਰਟੀਆਂ ਦੀ ਰਾਇ ਲਈ ਗਈ, ਜਿਸ ਵਿੱਚ ਆਰਡੀਨੈਂਸਾਂ ਦੇ ਵਿਰੁੱਧ ਪ੍ਰਸਤਾਵ ਲਿਆਂਦਾ ਗਿਆ। ਅਕਾਲੀ ਦਲ ਅਤੇ ਭਾਜਪਾ ਨੇ ਇਸ ਪ੍ਰਸਤਾਵ ਲਈ ਹਾਮੀ ਨਹੀ ਭਰੀ।
ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਚੁੱਕਿਆ ਹੈ। ਸੁਖਬੀਰ ਬਾਦਲ ਦੋਗਲੀਆਂ ਗੱਲਾਂ ਕਰ ਰਿਹਾ ਹੈ ਤੇ ਸੁਖਬੀਰ ਬਾਦਲ ਕੇਂਦਰ ਦੀ ਕੁਰਸੀ ਛੱਡਣ ਨੂੰ ਕੁਰਬਾਨੀ ਕਹਿੰਦਾ ਹੈ।