ਪੰਜਾਬ

punjab

ETV Bharat / state

Aman Arora: ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ 'ਚ 14 SDO ਅਤੇ ਤਿੰਨ JE ਨੂੰ ਸੌਂਪੇ ਨਿਯੁਕਤੀ ਪੱਤਰ

ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਨਾਉਣਾ ਚਾਹੀਦਾ ਹੈ

Aman Arora has appointed 14 SDOs in the Department of Housing and Urban Development
Aman Arora: ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ 'ਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਸੌਂਪੇ ਨਿਯੁਕਤੀ ਪੱਤਰ

By

Published : Mar 14, 2023, 4:55 PM IST

ਚੰਡੀਗੜ੍ਹ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਮੋਹਾਲੀ ਕਲੱਬ, ਐਸ.ਏ.ਐਸ. ਨਗਰ ਵਿਖੇ 14 ਐਸ. ਡੀ. ਓਜ਼. ਅਤੇ 3 ਜੇ. ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਆਏ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।


ਮਾਨ ਸਰਕਾਰ ਰੁਜ਼ਗਾਰ ਦੇ ਉਪਰਾਲੇ :ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ 26,797 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।


ਸਰਕਾਰੀ ਅਧਿਕਾਰੀ :ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।



ਇਹ ਵੀ ਪੜ੍ਹੋ :Kotakpura Firing Case: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊ ਜ਼ਮਾਨਤ 'ਤੇ ਫੈਸਲਾ ਰਾਖਵਾਂ


ਵੱਧ ਰੁਜ਼ਗਾਰ ਦੇ ਮੌਕੇ:ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਦਾਅਵਾ ਹੈ ਕਿ ਸਰਕਾਰ ਦੀ ਇਸ ਗੱਲ ਵੱਲ ਤਰਜੀਹ ਦਿੱਤੀ ਜਾ ਰਹੀ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਜਿਸ ਲਈ ਸਰਕਾਰ ਦਾ ਦਾਅਵਾ ਹੈ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ। ਵਿਧਾਨ ਸਭਾ ਇਜਲਾਸ ਦੌਰਾਨ ਬਜਟ ਭਾਸ਼ਣ ਵਿਚ ਵੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਨੌਜਵਾਨਾਂ ਨੂੰ ਵੱਡਾ ਪੱਧਰ ਤੇ ਰੁਜ਼ਗਾਰ ਦਿੱਤੇ ਜਾਣ ਦਾ ਬਿਆਨ ਵੀ ਦਿੱਤਾ ਸੀ। ਇਸਦੇ ਨਾਲ ਹੀ ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਪੈਦਾ ਕਰਨ ਵਿਚ ਜੁੱਟੀ ਹੋਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਵੀ ਐਲਾਨ ਕੀਤਾ ਕਿ ਆਪ ਸਰਕਾਰ ਹੁਣ ਤੱਕ 26,797 ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਜੋਏ ਕੁਮਾਰ ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਅਪਨੀਤ ਰਿਆਤ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


ਵਿਦੇਸ਼ ਜਾਣ ਤੋਂ ਰੋਕਣ ਲਈ ਉਪਰਾਲੇ :ਵਿੱਤ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਕਿ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਸਰਕਾਰ ਇਥੇ ਰੁਜ਼ਗਾਰ ਪੈਦਾ ਕਰਨ ਦੇ ਯਤਨਾਂ ਵਿਚ ਲੱਗੀ ਹੋਈ ਹੈ। ਉਹਨਾਂ ਆਖਿਆ ਸੀ ਕਿ ਪੰਜਾਬ ਵਿਚ ਸਵੇ ਰੁਜ਼ਗਾਰ ਲਈ ਵੀ ਫੰਡਾਂ ਦਾ ਐਲਾਨ ਕੀਤਾ ਗਿਆ ਹੈ।

ABOUT THE AUTHOR

...view details