ਚੰਡੀਗੜ੍ਹ:ਕਾਂਗਰਸ ਦੇ ਇੱਕ ਸਤਿਕਾਰਯੋਗ ਅਤੇ ਹਰਮਨ ਪਿਆਰੇ ਆਗੂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ 2017 ਦੀਆਂ ਚੋਣਾਂ ਵਿੱਚ 117 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਨੂੰ ਸ਼ਾਨਦਾਰ ਜਿੱਤ ਦਿਵਾਈ ਅਤੇ ਦੂਜੀ ਵਾਰ ਰਾਜ ਦੇ ਮੁੱਖ ਮੰਤਰੀ ਬਣੇ। ਇਸ ਤਰ੍ਹਾਂ ਉਸ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਨਿਆਂ ਨੂੰ ਤਬਾਹ ਕਰ ਦਿੱਤਾ, ਜੋ ਦਿੱਲੀ ਤੋਂ ਬਾਹਰ ਆਪਣੀਆਂ ਜੜ੍ਹਾਂ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।
ਇਹ ਵੀ ਪੜੋ: ਕੈਪਟਨ ਦੇ ਕਈ ਕਰੀਬੀ ਅਧਿਕਾਰੀਆਂ ਨੇ ਵੀ ਦਿੱਤਾ ਅਸਤੀਫ਼ਾ
10 ਸਾਲਾਂ ਬਾਅਦ ਪੰਜਾਬ ਵਿੱਚ ਜਿੱਤ ਨੇ ਕਾਂਗਰਸ ਲਈ ਨਵੀਂ ਊਰਜਾ ਪ੍ਰਾਪਤ ਕਰਨ ਦੀਆਂ ਉਮੀਦਾਂ ਜਗਾ ਦਿੱਤੀਆਂ ਸਨ, ਪਰ ਹੁਣ ਪਾਰਟੀ ਦੀ ਸੂਬਾਈ ਇਕਾਈ ਵਿੱਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਅਤੇ 50 ਤੋਂ ਵੱਧ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ, ਜਿਸ ਤੋਂ ਮਗਰੋਂ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਅਸਤੀਫ਼ਾ ਦੇ ਦਿੱਤਾ। ਇਹ ਹੰਗਾਮਾ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਮਹਿਜ਼ ਚਾਰ ਮਹੀਨੇ ਪਹਿਲਾਂ ਹੋ ਰਿਹਾ ਹੈ।
ਸਿੱਧੂ ਨੇ ਵਧਾਈਆਂ ਮੁਸ਼ਕਿਲਾ
ਇਸ ਦੌਰਾਨ ਸ਼ਨੀਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਿਨ੍ਹਾਂ ਨੇ ਫ਼ੌਜ ਵਿੱਚ ਹੁੰਦਿਆਂ ਭਾਰਤ-ਪਾਕਿ ਜੰਗ ਵਿੱਚ ਹਿੱਸਾ ਲਿਆ ਤੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀਆਂ ਮੁਸ਼ਕਿਲਾ ਉਸ ਸਮੇਂ ਵਧ ਗਈਆਂ ਜਦੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਹਾਈਕਮਾਨ ਨੇ ਸੂਬਾ ਪ੍ਰਧਾਨ ਐਲਾਨ ਦਿੱਤਾ।
ਸਿੱਧੂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ ਦਿੱਤੀ ਸੀ ਅਤੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਅਤੇ ਕਿਆਸਅਰਾਈਆਂ ਸਨ ਕਿ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ, ਪਰ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਸੀ। ਸਿੱਧੂ ਅਤੇ ਅਮਰਿੰਦਰ ਸਿੰਘ (Capt. Amarinder Singh) ਦੇ ਰਿਸ਼ਤੇ ਕਦੇ ਨਿੱਘੇ ਨਹੀਂ ਰਹੇ। ਜੂਨ 2019 ਵਿੱਚ ਕੈਬਨਿਟ ਵਿੱਚ ਫੇਰਬਦਲ ਕਰਦਿਆਂ, ਕਾਂਗਰਸ ਦੇ ਸੱਤਾ ਵਿੱਚ ਆਉਣ ਦੇ ਦੋ ਸਾਲਾਂ ਬਾਅਦ, ਸਿੱਧੂ ਤੋਂ ਮਹੱਤਵਪੂਰਨ ਵਿਭਾਗ ਲਏ ਗਏ ਅਤੇ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ।
ਸਿੱਧੂ ਨੂੰ ਸਥਾਨਕ ਸ਼ਾਸਨ ਅਤੇ ਸੈਰ -ਸਪਾਟਾ ਅਤੇ ਸੱਭਿਆਚਾਰ ਮੰਤਰਾਲੇ ਤੋਂ ਊਰਜਾ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ ਦਿੱਤਾ ਗਿਆ ਅਤੇ ਸਿੱਧੂ (Navjot Singh Sidhu) ਨੇ ਨਵੇਂ ਵਿਭਾਗ ਦੇ ਮੰਤਰੀ ਦਾ ਅਹੁਦਾ ਨਹੀਂ ਸੰਭਾਲਿਆ। ਕੁਝ ਦਿਨਾਂ ਬਾਅਦ, ਸਿੱਧੂ ਨੇ ਤਤਕਾਲੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਸਥਿਤੀ ਤੋਂ ਜਾਣੂ ਕਰਵਾਇਆ।
ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅਤੇ ਨਵਜੋਤ ਸਿੰਧ ਸਿੱਧੂ ਵਿਚਾਲੇ ਟਕਰਾਅ ਸਾਹਮਣੇ ਆਇਆ। ਸਥਾਨਕ ਸਰਕਾਰ ਵਿਭਾਗ ਨੂੰ ਸਹੀ ਢੰਗ ਨਾਲ ਨਾ ਚਲਾਉਣ ਲਈ ਸਿੱਧੂ 'ਤੇ ਦੋਸ਼ ਲਗਾਉਂਦੇ ਹੋਏ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਕਾਰਨ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਹਿਰੀ ਖੇਤਰਾਂ ਵਿੱਚ ਕਾਂਗਰਸ ਦੀ ਕਾਰਗੁਜ਼ਾਰੀ ਖਰਾਬ ਰਹੀ ਹੈ। ਇਸ ਦੇ ਨਾਲ ਹੀ ਸਾਬਕਾ ਕ੍ਰਿਕਟਰ ਨੇ ਕਿਹਾ ਕਿ ਰਾਹੁਲ ਗਾਂਧੀ ਮੇਰੇ ਕਪਤਾਨ ਹਨ ਤੇ ਰਾਹੁਲ ਗਾਂਧੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਵੀ ਕਪਤਾਨ ਹਨ। ਇਸ ਤੋਂ ਬਾਅਦ ਸਥਿਤੀ ਨਾਜ਼ੁਕ ਹੋ ਗਈ ਅਤੇ ਅੰਤ ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਸਖਤ ਵਿਰੋਧ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਕਾਂਗਰਸ ਦੀ ਕਮਾਨ ਸੌਂਪੀ ਗਈ।
ਕੈਪਟਨ ਅਮਰਿੰਦਰ ਸਿੰਘ ਦਾ ਸਫ਼ਰ