ਚੰਡੀਗੜ੍ਹ:ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਵਲੋਂ ਭਗੌੜਾ ਐਲਾਨਿਆ ਗਿਆ ਹੈ ਅਤੇ ਉਸਦੀ ਲੰਘੇ ਕੱਲ੍ਹ ਤੋਂ ਹੀ ਪੰਜਾਬ ਪੁਲਿਸ ਨੂੰ ਭਾਲ ਹੈ। ਪੁਲਿਸ ਵਲੋਂ ਪਿੱਛਾ ਕਰਨ ਦੀ ਭਣਕ ਲੱਗਦਿਆਂ ਹੀ ਅੰਮ੍ਰਿਤਪਾਲ ਸਿੰਘ ਸਾਥੀਆਂ ਸਣੇ ਫਰਾਰ ਹੋਇਆ ਸੀ ਪਰ ਉਸਦੇ 78 ਦੇ ਕਰੀਬ ਕਾਰਕੁੰਨ ਪੁਲਿਸ ਵਲੋਂ ਫੜ ਲਏ ਗਏ ਹਨ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੀ ਹਾਲੇ ਵੀ ਭਾਲ ਜਾਰੀ ਹੈ ਅਤੇ ਪੰਜਾਬ ਪੁਲਿਸ ਸਰਚ ਅਭਿਆਨ ਚਲਾ ਰਹੀ ਹੈ।
ਅੰਮ੍ਰਿਤਪਾਲ ਦੇ ਸਾਥੀਆਂ ਦਾ ਪੁਲਿਸ ਰਿਮਾਂਡ ਲਿਆ ਗਿਆ:ਗੱਲ ਕਰੀਏ ਹੁਣ ਹੁਣ ਤੱਕ ਦੇ ਇਸ ਮਾਮਲੇ ਦੀ ਤਾਂ ਅੱਜ ਲਗਾਤਾਰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਭਾਲ ਲਈ ਥਾਂ-ਥਾਂ ਛਾਪੇਮਾਰੀ ਕੀਤੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਬਾਬਾ ਬਕਾਲਾ ਕੋਰਟ ਵਿੱਚ ਪੇਸ਼ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ ਕਈ ਜਣੇ ਕੱਲ੍ਹ ਹੀ ਫੜ ਲਏ ਗਏ ਸਨ। ਪੁਲਿਸ ਨੂੰ ਪੁਲਿਸ ਵੱਲੋਂ ਕੱਲ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੂੰ ਇਨ੍ਹਾਂ ਦਾ ਅਦਾਲਤ ਤੋ 4 ਦਿਨਾਂ ਦਾ ਯਾਨੀ ਕਿ 23 ਮਾਰਚ ਤੱਕ ਦਾ ਰਿਮਾਂਡ ਮਿਲਿਆ ਹੈ ਅਤੇ ਉਸ ਦਿਨ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਵੀ ਯਾਦ ਰਹੇ ਕਿ ਬਾਬਾ ਬਕਾਲਾ ਕੋਰਟ ਨੂੰ ਚਾਰੇ ਪਾਸਿਓਂ ਪੈਰਾ ਮਿਲਟਰੀ ਫੋਰਸ ਦੀ ਸਹਾਇਤਾ ਨਾਲ ਸੁਰੱਖਿਅਤ ਘੇਰੇ ਵਿੱਚ ਲਿਆ ਗਿਆ ਸੀ।
ਕੋਰਟ ਦੀ ਸੁਰੱਖਿਆ ਵਧਾਈ ਗਈ:ਜਿਸ ਵੇਲੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੋਰਟ ਵਿੱਚ ਪੇਸ਼ ਕੀਤੇ ਗਏ ਤਾਂ ਉਸ ਵਕਤ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪੁਲਿਸ ਵੱਲੋਂ ਉਸਦੇ 7 ਦੇ ਕਰੀਬ ਸਾਥੀ ਕੋਰਟ ਵਿੱਚ ਪੇਸ਼ ਕੀਤੇ ਗਏ ਹਨ। 23 ਮਾਰਚ ਨੂੰ ਇਨ੍ਹਾਂ ਸੱਤ ਨੌਜਵਾਨਾਂ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ ਜਾਵੇਗਾ। ਪੁਲਿਸ ਮੁਤਾਬਿਕ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਐੱਸਐੱਸਪੀ ਨੇ ਪ੍ਰੈੱਸ ਕਾਨਫਰੰਸ ਵਿੱਚ ਕਈ ਖੁਲਾਸੇ ਕੀਤੇ:ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਕਾਂਡ ਤੋਂ ਬਾਅਦ ਹੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਖਿਲਾਫ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਹੈ। ਐੱਸਐੱਸਪੀ ਸਤਿੰਦਰ ਸਿੰਘ ਪ੍ਰੈੱਸ ਕਾਨਫਰੰਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਸਦੇ 7 ਸਾਥੀਆਂ ਦੇ ਖਿਲਾਫ ਆਰਮ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਉਨ੍ਹਾਂ ਨੂੰ ਕੋਰਟ ਵਿੱਚ ਪੇਸ਼ਇਹ ਅਸਲਾ ਹੋਇਆ ਬਰਾਮਦ: ਇਸ ਮੌਕੇ ਐੱਸਐੱਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਅਮ੍ਰਿਤਪਾਲ ਮੌਕੇ ਤੋਂ ਫਰਾਰ ਹੋ ਚੁਕਿਆ ਹੈ ਅਤੇ ਉਸਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ 78 ਸਾਥੀ ਜੋ ਡੇਟਨ ਕੀਤੇ ਗਏ ਹਨ, ਇਨ੍ਹਾਂ ਵਿੱਚੋਂ ਅੰਮ੍ਰਿਤਸਰ ਦੇ 11 ਲੋਕ ਸ਼ਾਮਿਲ ਹਨ। 7 ਬੰਦੇ ਗ੍ਰਿਫਤਾਰ ਕੀਤੇ ਗਏ ਹਨ। ਉਹਨਾਂ ਦੇ ਨਾਂ ਵੱਖਰੀ ਧਾਰਾ ਲਗਾਈ ਗਈ ਹੈ, ਜਿਸ ਵਿੱਚ ਅਮ੍ਰਿਤਪਾਲ ਮੁੱਖ ਦੋਸ਼ੀ ਹੈ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ 7 ਲੋਕਾਂ ਚੋਂ ਇੱਕ ਹਰਵਿੰਦਰ ਸਿੰਘ ਸੀ, ਜਿਸ ਕੋਲ ਆਪਣਾ ਲਾਇਸੈਂਸ ਸੀ ਅਤੇ 315 ਬੋਰ ਦੀ ਰਾਇਫਲ ਵੀ। ਉਹ ਵੀ ਗ਼ੈਰ ਕਾਨੂੰਨੀ ਹੋ ਗਈਆਂ ਹਨ। ਜਦੋਂ ਕਿ 139 ਗੋਲੀਆਂ ਬਰਾਮਦ ਹੋਈਆਂ ਹਨ ਉਹ ਵੀ ਗੈਰਕਾਨੂੰਨੀ ਹਨ।
ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਡਿਬਰੂਗੜ੍ਹ ਲੈ ਗਈ:ਆਸਾਮ ਪਹੁੰਚੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਲੈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਅਜਨਾਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲੀਸ ਨੇ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੈ। ਇਨ੍ਹਾਂ ਵਿੱਚੋਂ 4 ਸਾਥੀਆਂ ਨੂੰ ਫੜ ਲਿਆ ਗਿਆ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਫੜੇ ਗਏ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਨੇ ਫਲੈਗ ਮਾਰਚ ਕੱਢਿਆ: ਪੁਲਿਸ ਦੇ ਸੀਨੀਅਰ ਅਧਿਕਾਰੀ ਖੁਦ ਸਰਚ ਆਪਰੇਸ਼ਨ ਦਾ ਹਿੱਸਾ ਹਨ। ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ ਜਾਵੇਗਾ। ਇਸ ਫਲੈਗ ਮਾਰਚ ਦੀ ਅਗਵਾਈ ਐਸ.ਐਸ.ਪੀ. ਦੂਜੇ ਪਾਸੇ ਪੰਜਾਬ ਸਰਕਾਰ ਨੇ ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਦੀ ਪਾਬੰਦੀ ਵਧਾ ਦਿੱਤੀ ਹੈ। ਖੇਤਰਾਂ ਵਿੱਚ ਧਾਰਾ 144 ਲਾਗੂ ਹੈ। ਗੌਰਤਲਬ ਹੈ ਕਿ ਕੱਲ੍ਹ ਹੀ ਪੰਜਾਬ ਪੁਲਿਸ ਨੇ ਇੱਕ ਟਵੀਟ ਰਾਹੀਂ ਸਾਰੇ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਨਾ ਘਬਰਾਉਣ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ। ਅੰਮ੍ਰਿਤਪਾਲ 'ਤੇ NSA ਲਈ ਕਾਨੂੰਨੀ ਰਾਏ ਲਈ ਜਾ ਰਹੀ ਹੈ, ਸੂਤਰਾਂ ਮੁਤਾਬਕ 37 ਲੋਕ ਪੁਲਿਸ ਦੇ ਰਾਡਾਰ 'ਤੇ ਸਨ, ਜਿਨ੍ਹਾਂ 'ਚੋਂ 6 ਨੂੰ ਹਿਰਾਸਤ 'ਚ ਲਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੀਆਰਪੀਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।ਜਲੰਧਰ, ਪਟਿਆਲਾ ਅਤੇ ਲੁਧਿਆਣਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਐਨਕਾਊਂਟਰ ਦੀ ਅਫਵਾਹ ਝੂਠੀ ਹੈ। ਕਿਸੇ ਵੀ ਝੂਠੀ ਅਫਵਾਹ 'ਤੇ ਅਮਲ ਨਾ ਕਰੋ।
ਇਹ ਵੀ ਪੜ੍ਹੋ :Exclusive with Amritpal father: ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਵੱਡਾ ਡਰ, ਕਿਹਾ- ਪੁੱਤਰ ਨਾਲ ਨਾ ਹੋ ਜਾਵੇ ਕੋਈ ਅਣਹੋਣੀ
ਦੋ ਦਿਨਾਂ ਲਈ ਇੰਟਰਨੈੱਟ ਬੰਦ ਕੀਤਾ ਗਿਆ:ਇਕ ਪਾਸੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ ਤਾਂ ਦੂਜੇ ਪਾਸੇ ਸਰਕਾਰ ਨੇ ਇੰਟਰਨੈਟ ਅਤੇ ਐੱਸਐਮਐੱਸ ਸੇਵਾ ਉੱਤੇ ਲ਼ਈ ਰੋਕ ਨੂੰ ਵੀ ਦੋ ਦਿਨਾਂ ਲਈ ਵਧਾ ਦਿੱਤਾ ਹੈ। ਇਸ ਲਈ ਸੂਬਾ ਸਰਕਾਰ ਨੇ ਗ੍ਰਹਿ ਮੰਤਰੀ ਦੇ ਹਵਾਲੇ ਨਾਲ ਜਾਰੀ ਇਕ ਪੱਤਰ ਵੀ ਜਾਰੀ ਕੀਤਾ ਹੈ। ਇਸ ਮੁਤਾਬਿਕ ਪੰਜਾਬ ਵਿੱਚ ਇੰਟਰਨੈਟ ਸੇਵਾਵਾਂ ਉੱਤੇ ਪਾਬੰਦੀ ਵਧਾਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, ਸਾਰੀਆਂ ਐੱਸਐੱਮਐੱਸ ਸੇਵਾਵਾਂ, ਜਿਵੇਂ ਕਿ ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ ਬਾਕੀ ਦੀਆਂ ਮੋਬਾਇਲ ਨੈਟਵਰਕਾਂ 'ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ਨੂੰ ਰੋਕ ਦਿੱਤਾ ਗਿਆ ਹੈ। ਇਹ ਵੀ ਯਾਦ ਰਹੇ ਕਿ ਸਾਰੀਆਂ ਡੋਂਗਲ ਸੇਵਾਵਾਂ, ਵੌਇਸ ਕਾਲ ਨੂੰ ਛੱਡ ਕੇ ਬਾਕੀ ਦੀਆਂ ਇੰਟਰਨੈੱਟ ਸੇਵਾਵਾਂ 20 ਮਾਰਚ ਦੁਪਹਿਰ 12:00 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਸੂਬੇ ਵਿੱਚ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ ਹੈ। ਮੋਬਾਇਲ ਫੋਨਾਂ ਰਾਹੀਂ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਣ ਦੇ ਡਰੋਂ ਅਤੇ ਲੋਕਾਂ ਦੀ ਸੁਰੱਖਿਆ ਹਿੱਤ ਇਹ ਫੈਸਲਾ ਲਿਆ ਗਿਆ ਸੀ ਕਿ ਮੋਬਾਇਲ ਇੰਟਰਨੈੱਟ ਸੇਵਾਵਾਂ 19 ਮਾਰਚ 12 ਵਜੇ ਤੱਕ ਰੋਕੀਆਂ ਜਾਣਗੀਆਂ।
ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਰੱਦ ਹੋਈ:ਅੰਮ੍ਰਿਤਪਾਲ ਸਿੰਘ ਦਾ ਸ੍ਰੀ ਮੁਕਤਸਰ ਸਾਹਿਬ 'ਚ ਟਿੱਬੀ ਸਾਹਿਬ ਗੁਰਦਵਾਰੇ 'ਚ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਰੱਦ ਕੀਤਾ ਗਿਆ ਹੈ। ਇਸ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਧਾਰਾ 144 ਲਗਾਈ ਗਈ ਹੈ। ਇਹ ਯਾਦ ਰਹੇ ਕਿ ਪੁੁਲਿਸ ਵਲੋਂ ਲਗਾਤਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਉਸ ਨਾਲ ਜੁੜੇ ਸਾਰੇ ਪ੍ਰੋਗਰਾਮ ਰੱਦ ਕੀਤੇ ਜਾ ਰਹੇ ਹਨ। ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ 'ਚ ਟਿੱਬੀ ਸਾਹਿਬ ਗੁਰਦਵਾਰੇ 'ਚ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਮੌਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਪੁਲਿਸ ਵਲੋਂ ਹੋਰ ਪ੍ਰੋਗਰਾਮਾਂ ਉੱਤੇ ਵੀ ਨਜਰ ਰੱਖੀ ਜਾ ਰਹੀ ਹੈ।
ਅੰਮ੍ਰਿਤਪਾਲ ਦੇ ਜਥੇ ਦੀ ਗੱਡੀ ਵਿੱਚੋਂ ਮਿਲੇ ਹਥਿਆਰ:ਮਹਿਤਪੁਰ ਦੇ ਲਾਗੇ ਪਿੰਡ ਸਲੇਮਾ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਇੱਕ ਹੋਰ ਗੱਡੀ ਪੁਲਿਸ ਨੇ ਜ਼ਬਤ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੱਡੀ ਵਿੱਚ 315 ਬੋਰ ਦੀ ਰਾਇਫਲ, 57 ਅਣਚੱਲੇ ਕਾਰਤੂਸ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਗੱਡੀ ਨੇ ਗੱਡੀ ਰਿਕਵਰ ਕਰਕੇ ਥਾਣੇ ਲਿਆਂਦੀ ਹੈ। ਲੰਘੀ ਰਾਤ ਅੰਮ੍ਰਿਤਪਾਲ ਸਿੰਘ ਦੇ ਜਥੇ ਦੀਆਂ ਕੁਝ ਗੱਡੀਆਂ ਲੰਘੀਆਂ ਹਨ।