ਚੰਡੀਗੜ੍ਹ: ਪੰਜਾਬ ਵਿੱਚ ਖਾਲਿਸਤਾਨ ਪੱਖੀ ਲਹਿਰ ਨੂੰ ਮੁੜ ਸੁਰਜੀਤ ਕਰਨ ਦੇ ਇਰਾਦੇ ਨਾਲ ਦੁਬਈ ਤੋਂ ਪੰਜਾਬ ਪਰਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣੇ ਉੱਤੇ ਕੀਤੇ ਗਏ ਹਮਲੇ 'ਚ ਪੰਜਾਬ ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ ਐਨ.ਐਸ.ਏ ਲਗਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਆਸਾਮ ਦੀ ਜੇਲ੍ਹ ਵਿੱਚ ਬੰਦ ਹੈ। ਬੀਤੇ ਦਿਨ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। (Demonstration against DC of Amritsar)
Amirtpal On Strike: ਡਿਬਰੂਗੜ੍ਹ ਜੇਲ੍ਹ 'ਚ ਅੰਮ੍ਰਿਤਪਾਲ ਸਿੰਘ ਨੇ ਸਾਥੀ ਕੈਦੀਆਂ ਨਾਲ ਮਿਲ ਡੀਸੀ ਅੰਮ੍ਰਿਤਸਰ ਖ਼ਿਲਾਫ਼ ਪ੍ਰਦਰਸ਼ਨ ਆਰੰਭਿਆ, ਜਾਣੋ ਕਾਰਣ - ਡਿਬਰੂਗੜ੍ਹ ਜੇਲ੍ਹ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇਸ਼ ਵਿਰੋਧੀ ਗਤੀਵਿਧੀਆਂ ਕਾਰਣ ਨੈਸ਼ਨਲ ਸੁਰੱਖਿਆ ਐਕਟ (National Security Act) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਹੈ। ਹੁਣ ਅੰਮ੍ਰਿਤਪਾਲ ਨੇ ਆਪਣੇ 6 ਸਾਥੀਆਂ ਸਮੇਤ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਪ੍ਰਦਰਸ਼ਨ ਆਰੰਭ ਦਿੱਤਾ ਹੈ। (Amirtpal On Strike)
Published : Sep 30, 2023, 12:44 PM IST
|Updated : Sep 30, 2023, 3:59 PM IST
ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਪ੍ਰਦਰਸ਼ਨ:ਪੱਤਰ ਰਾਹੀਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ (Deputy Commissioner) ਆਪਣੀਆਂ ਸ਼ਕਤੀਆਂ ਦਾ ਗਲਤ ਪ੍ਰਯੋਗ ਕਰ ਰਿਹਾ ਅਤੇ ਉਨ੍ਹਾਂ ਦੇ ਵਕੀਲਰਾਜਦੇਵ ਸਿੰਘ ਖਾਲਸਾ ਨੂੰ ਡਿਬਰੂਗੜ੍ਹ ਆਕੇ ਮਿਲਣ ਦੀ ਇਜਾਜ਼ਤ ਨਹੀਂ ਦੇ ਰਿਹਾ। ਪੱਤਰ ਵਿੱਚ ਅੱਗੇ ਇਹ ਵੀ ਲਿਖਿਆ ਹੈ ਕਿ ਵਕੀਲ ਨੇ ਮੁਲਾਕਾਤ ਸਬੰਧੀ ਕਾਨੂੰਨ ਮੁਤਾਬਿਕ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹਨ,ਬਾਵਜੂਦ ਇਸ ਦੇ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਅਜਿਹਾ ਕਰਕੇ ਜੇਲ੍ਹ ਬੰਦ ਕੈਦੀਆਂ ਦੇ ਅਧਿਕਾਰਾਂ ਦਾ ਘਾਣ ਸ਼ਰੇਆਮ ਕੀਤਾ ਜਾ ਰਿਹਾ ਹੈ,ਇਹੀ ਕਾਰਣ ਹੈ ਕਿ ਉਨ੍ਹਾਂ ਨੂੰ ਮਜਬੂਰ ਹੋ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੇ ਅੰਮ੍ਰਿਤਸਰ ਦੇ ਡੀਸੀ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਦੱਸਣ ਕਿੱਥੇ ਗਲਤੀ ਹੋਈ ਹੈ ਅਤੇ ਉਨ੍ਹਾਂ ਦੇ ਵਕੀਲ ਨੂੰ ਉਨ੍ਹਾਂ ਨਾਲ ਮਿਲਣ ਕਿਉਂ ਨਹੀਂ ਦਿੱਤਾ ਜਾ ਰਿਹਾ।
- RP Singh On Pannu: ਭਾਜਪਾ ਆਗੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਖਾਲਿਸਤਾਨੀ ਪੰਨੂ ਖ਼ਿਲਾਫ਼ ਹੁਕਮਨਾਮਾ ਜਾਰੀ ਕਰਨ ਲਈ ਆਖਿਆ
- Rail Roko Andolan: ਪੰਜਾਬ 'ਚ 'ਰੇਲ ਰੋਕੋ ਅੰਦੋਲਨ' ਨੇ ਵਧਾਈਆਂ ਪਰੇਸ਼ਾਨੀਆਂ, ਅੰਮ੍ਰਿਤਸਰ -ਚੰਡੀਗੜ੍ਹ ਸਮੇਤ 44 ਟਰੇਨਾਂ ਰੱਦ, 20 ਰੇਲ ਗੱਡੀਆਂ ਦੇ ਬਦਲੇ ਗਏ ਰੂਟ
- Haryana Buffalo Dharma Story: ਧਰਮਾ ਨਾਂ ਦੀ ਮੱਝ ਬਣੀ ਚਰਚਾ ਦਾ ਵਿਸ਼ਾ, ਜਿੱਤ ਚੁੱਕੀ ਹੈ ਖੂਬਸੁਰਤੀ ਦੇ ਕਈ ਮੁਕਾਬਲੇ, ਕੀਮਤ ਜਾਣ ਹੋ ਜਾਵੋਗੇ ਹੈਰਾਨ
ਜੇਲ੍ਹ 'ਚ ਦੂਜੀ ਬਾਰ ਪ੍ਰਦਰਸ਼ਨ:ਦੱਸ ਦਈਏ ਜੇਲ੍ਹ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਇਸ ਤੋਂ ਪਹਿਲਾਂ ਵੀ ਪ੍ਰਦਰਸ਼ਨ ਕਰ ਚੁੱਕੇ ਹਨ। ਉਸ ਸਮੇਂ ਪ੍ਰਦਰਸ਼ਨ ਦੌਰਾਨ ਇਲਜ਼ਾਮ ਲਾਇਆ ਗਿਆ ਸੀ ਕਿ ਉਹ ਰਹਿਤ ਮਰਿਆਦਾ ਵਾਲੇ ਅੰਮ੍ਰਿਤਧਾਰੀ ਸਿੱਖ ਨੇ ਅਤੇ ਜੇਲ੍ਹ ਅੰਦਰ ਉਨ੍ਹਾਂ ਨੂੰ ਜੋ ਖਾਣਾ ਪਰੋਸਿਆ ਜਾਂਦਾ ਹੈ ਉਸ ਨੂੰ ਤੰਬਾਕੂ ਖਾਣ ਵਾਲੇ ਮੁਲਾਜ਼ਮ ਤਿਆਰ ਕਰਦੇ ਹਨ, ਜਿਸ ਕਾਰਣ ਉਨ੍ਹਾਂ ਦੀ ਮਰਿਆਦਾ ਭੰਗ ਹੁੰਦੀ ਹੈ। ਇਸ ਮਸਲੇ ਉੱਤੇ ਜੇਲ੍ਹ ਵਿਭਾਗ ਨੇ ਸਫਾਈ ਵੀ ਦਿੱਤੀ ਸੀ। ਦੱਸ ਦਈਏ 17 ਮਾਰਚ 2023 ਨੂੰ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਨੇ ਐਕਸ਼ਨ ਕੀਤਾ ਜਿਸ ਮਗਰੋਂ ਅੰਮ੍ਰਿਤਪਾਲ ਨੇ ਕਰੀਬ 36 ਦਿਨਾਂ ਬਾਅਦ ਖੁਦ ਪੁਲਿਸ ਨੂੰ ਗ੍ਰਿਫ਼ਤਾਰੀ ਦਿੱਤੀ ਸੀ।