ਚੰਡੀਗੜ੍ਹ :ਅਜਨਾਲਾ ਥਾਣੇ ਵਿਖੇ ਹੋਈ ਝੜਪ ਤੋਂ ਬਾਅਦ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵਿਰੁੱਧ ਬਿਆਨ ਜਾਰੀ ਕੀਤੇ ਸਨ। ਇਸ ਦੌਰਾਨ ਪੱਤਰਕਾਰ ਨੇ ਸਵਾਲ ਪੁੱਛਿਆ ਕਿ ਹੁਣ ਡੀਜੀਪੀ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਜਨਾਲੇ ਝੜਪ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਉਤੇ ਅੰਮ੍ਰਿਤਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਜੇਕਰ ਹੁਣ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ ਤਾਂ ਸਾਡੇ ਵੱਲੋਂ ਮੁੜ ਉਸੇ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜੋ:Punjab cabinet Meeting: 28 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਪਹਿਲਾਂ ਵੀ ਹੋ ਚੁੱਕਾ ਹੈ ਅਕਾਊਂਟ ਬੈਨ :ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਸੀ। 27 ਦਿਸੰਬਰ ਨੂੰ ਪਹਿਲਾਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਟਵਿਟਰ ਅਕਾਊਂਟ ਵੀ ਬੈਨ ਕੀਤਾ ਗਿਆ ਹੈ। ਇਹ ਕਾਰਵਾਈ ਕੇਂਦਰ ਸਰਕਾਰ ਦੀ ਕਾਨੂੰਨੀ ਮੰਗ 'ਤੇ ਹੋਈ ਸੀ। ਟਵਿੱਟਰ ਨੇ ਭਾਰਤ ਵਿੱਚ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਜਦੋਂ ਦਾ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਿਆ ਹੈ, ਉਦੋਂ ਤੋਂ ਹੀ ਪੰਜਾਬ ਦੀ ਸਿੱਖ ਰਾਜਨੀਤੀ ਵਿੱਚ ਸੁਰਖੀਆਂ ਵਿੱਚ ਹੈ। ਸੇਵਾਦਾਰ ਬਣਨ ਪਿੱਛੋਂ ਖਾਲਿਸਤਾਨ ਪੱਖੀ ਬਿਆਨਾਂ ਕਾਰਨ ਉਹ ਵਿਵਾਦਾਂ ਵਿੱਚ ਵੀ ਘਿਰ ਗਿਆ, ਜਿਸ ਕਾਰਨ ਕਾਂਗਰਸ ਵੱਲੋਂ ਉਸ ਵਿਰੁੱਧ ਆਮ ਆਦਮੀ ਪਾਰਟੀ ਅਤੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਜਾਂਚ ਕਰਕੇ ਕਾਰਵਾਈ ਕਰਨ ਲਈ ਵੀ ਕਿਹਾ ਸੀ।