Amritpal Singh's Vehicle: ਮਹਿਤਪੁਰ ਦੇ ਪਿੰਡ ਸਲੇਮਾ ਵਿਖੇ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਗੱਡੀ ਜ਼ਬਤ, ਕਾਰਤੂਸ ਅਤੇ ਹਥਿਆਰ ਵੀ ਬਰਾਮਦ ਚੰਡੀਗੜ੍ਹ :ਮਹਿਤਪੁਰ ਦੇ ਲਾਗੇ ਪਿੰਡ ਸਲੇਮਾ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਥੇ ਦੀ ਇੱਕ ਹੋਰ ਗੱਡੀ ਪੁਲਿਸ ਨੇ ਜ਼ਬਤ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੱਡੀ ਵਿੱਚ 315 ਬੋਰ ਦੀ ਰਾਇਫਲ, 57 ਅਣਚੱਲੇ ਕਾਰਤੂਸ ਵੀ ਬਰਾਮਦ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵਲੋਂ ਗੱਡੀ ਨੇ ਗੱਡੀ ਰਿਕਵਰ ਕਰਕੇ ਥਾਣੇ ਲਿਆਂਦੀ ਹੈ। ਲੰਘੀ ਰਾਤ ਅੰਮ੍ਰਿਤਪਾਲ ਸਿੰਘ ਦੇ ਜਥੇ ਦੀਆਂ ਕੁਝ ਗੱਡੀਆਂ ਲੰਘੀਆਂ ਹਨ।
ਇਹ ਵੀ ਯਾਦ ਰਹੇ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ 'ਵਾਰਿਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਮੁਹਿੰਮ ਚਲਾਈ ਸੀ, ਜਿਸ ਤਹਿਤ ਜਲੰਧਰ ਤੋਂ ਸ਼ਾਹਕੋਟ ਨੂੰ ਜਾਂਦੀ ਸੜਕ ਨੂੰ ਨਾਕਾਬੰਦੀ ਕਰ ਦਿੱਤੀ ਗਈ ਸੀ। ਇਸ ਦੌਰਾਨ ਪੁਲੀਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਅੰਮ੍ਰਿਤਪਾਲ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ। ਪਰ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਖਾਸ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ :ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਉੱਤੇ ਦਰਜ ਹੋਇਆ ਇਹ ਮਾਮਲਾ, ਅੰਮ੍ਰਿਤਸਰ ਦੇ ਐੱਸਐੱਸਪੀ ਨੇ ਕੀਤੇ ਪ੍ਰੈੱਸ ਕਾਨਫਰੰਸ 'ਚ ਖੁਲਾਸੇ
ਅੰਮ੍ਰਿਤਪਾਲ ਫਰਾਰ:ਆਸਾਮ ਪਹੁੰਚੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਲੈ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਅਜਨਾਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲੀਸ ਨੇ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੈ। ਇਨ੍ਹਾਂ ਵਿੱਚੋਂ 4 ਸਾਥੀਆਂ ਨੂੰ ਫੜ ਲਿਆ ਗਿਆ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਫੜੇ ਗਏ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
24 ਘੰਟਿਆਂ ਲਈ ਬੰਦ Internet : ਦਰਅਸਲ ਖਬਰ ਇਹ ਵੀ ਹੈ ਕਿ ਗ੍ਰਿਫਤਾਰੀ ਦੌਰਾਨ ਹਥਿਆਰ ਵੀ ਬਰਾਮਦ ਹੋਏ ਹਨ। ਇਸ ਦੇ ਲਈ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ਵਿੱਚ ਨਾਕੇਬੰਦੀ ਵੀ ਕੀਤੀ ਹੋਈ ਸੀ। ਪੁਲੀਸ ਨੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਵਾਹਨ ਜ਼ਬਤ ਕੀਤੇ ਸਨ। ਇਸ ਦੌਰਾਨ ਪੰਜਾਬ ਵਿੱਚ ਸੋਮਵਾਰ ਦੁਪਹਿਰ 12 ਵਜੇ ਤੱਕ ਸਾਰੀਆਂ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਬੰਦ ਇੰਟਰਨੈੱਟ ਅਤੇ ਐਸਐਮਐਸ ਸੇਵਾ ਵੀ 24 ਘੰਟਿਆਂ ਲਈ ਬੰਦ ਰਹੇਗੀ।
ਖਾਸ ਗੱਲ ਇਹ ਹੈ ਕਿ ਪੰਜਾਬ ਦੇ ਲਗਾਤਾਰ ਬਦਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਆਮ ਲੋਕਾਂ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈ ਰਿਹਾ ਹੈ, ਇਸ ਲਈ ਹੁਣ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਖੁਦ ਫਲੈਗ ਮਾਰਚ ਦੀ ਅਗਵਾਈ ਕਰ ਰਹੇ ਹਨ ਅਤੇ ਵੱਖ-ਵੱਖ ਸ਼ਹਿਰਾਂ 'ਚ ਫਲੈਗ ਮਾਰਚ ਕੱਢ ਰਹੇ ਹਨ। ਅਤੇ ਲੋਕਾਂ ਨੂੰ ਇਹ ਵੀ ਦੱਸਿਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਦੇ ਨਾਲ ਹੀ ਲੁਧਿਆਣਾ ਦੇ ਮੁੱਲਾਪੁਰ ਦਾਖਾ ਵਿਖੇ ਫਲੈਗ ਮਾਰਚ ਕੱਢਿਆ ਗਿਆ ਅਤੇ ਆਈਜੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।