ਹੈਦਰਾਬਾਦ:ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇੱਕ ਐਮਐਲਏ ਇੱਕ ਪੈਨਸ਼ਨ ਦੇਣ ਦੇ ਫੈਸਲੇ ਨੂੰ ਲੈ ਕੇ ਅਮ੍ਰਿਤਸਰ ਤੋਂ ਐਮਪੀ ਗੁਰਜੀਤ ਸਿੰਘ ਔਜਲਾ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਕਰਦੇ ਹੋਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਵਿਧਾਇਕ ਰਾਜ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਹੋਣੀ ਚਾਹੀਦੀ ਹੈ ਅਤੇ ਉਹ ਇਸ ਦਾ ਹੱਕਦਾਰ ਹੈ।
ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਪਿਆਰੇ ਭਗਵੰਤ ਮਾਨ ਜੀ, ਮੈਂ #OneMLAOnePension ਦੇ ਤੁਹਾਡੇ ਫੈਸਲੇ ਦੀ ਸ਼ਲਾਘਾ ਕਰਦਾ ਹਾਂ, ਹਾਲਾਂਕਿ ਵਿਧਾਇਕ ਰਾਜ ਦੇ ਮੁੱਖ ਸਕੱਤਰ ਦੇ ਬਰਾਬਰ ਤਨਖਾਹ ਦੇ ਹੱਕਦਾਰ ਹਨ। ਕਿਸੇ ਦਫਤਰ ਨੂੰ ਕੁਸ਼ਲਤਾ ਨਾਲ ਚਲਾਉਣ ਲਈ ਸਟਾਫ, ਆਟੋਮੇਸ਼ਨ, ਵਾਹਨਾਂ, ਪੈਂਟਰੀ ਆਦਿ 'ਤੇ ਖਰਚ ਕਰਨਾ ਪੈਂਦਾ ਹੈ, ਜਿਸ ਦਾ ਆਵਰਤੀ ਖਰਚਾ ਬਹੁਤ ਜ਼ਿਆਦਾ ਹੁੰਦਾ ਹੈ।