ਮੋਹਾਲੀ: ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 34 ਸਥਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
ਆਂਗਣਵਾੜੀ ਮੁਲਾਜ਼ਮ ਯੂਨੀਅਨ ਚੰਡੀਗੜ੍ਹ 'ਚ ਕਰੇਗੀ ਧਰਨਾ ਪ੍ਰਦਰਸ਼ਨ - ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ
ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ਸਥਿਤ ਆਪਣੀਆਂ ਮੰਗਾਂ ਨੂੰ ਲੈ ਕੇ ਮੰਗਲਵਾਰ ਨੂੰ ਧਰਨਾ ਦਿੱਤਾ ਜਾਵੇਗਾ।

ਫ਼ੋਟੋ
ਆਂਗਣਵਾੜੀ ਵਰਕਰਾਂ ਨੇ ਮੰਗ ਕੀਤੀ ਹੈ ਕਿ ਪੋਸ਼ਣ ਅਭਿਆਨ ਤਹਿਤ 500 ਰੁਪਏ ਵਰਕਰ, 250 ਰੁਪਏ ਹੈਲਪਰ ਨੂੰ 1 ਅਕਤੂਬਰ 2018 ਤੋਂ ਏਰੀਅਰ ਸਮੇਤ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੀਐੱਮਐੱਨਵਾਈ ਅਧੀਨ ਗਰਭਵਤੀ ਔਰਤਾਂ ਲਈ ਦਿੱਤੀ ਗਈ ਰਾਸ਼ੀ ਪ੍ਰਤੀ ਫਾਰਮ ਵਰਕਰ ਨੂੰ 200 ਰੁਪਏ, ਹੈਲਪਰ ਨੂੰ 100 ਰੁਪਏ ਪ੍ਰਤੀ ਫਾਰਮ ਦਸੰਬਰ 2017 ਤੋਂ ਏਰੀਅਰ ਸਮੇਤ ਦਿੱਤੀ ਜਾਵੇ। ਉੱਥੇ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਦੀਆਂ ਵਰਕਰਜ਼ ਹੈਲਪਰਜ਼ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਲਾਗੂ ਕੀਤਾ ਜਾਵੇ। ਦੱਸ ਦਈਏ ਕਿ ਹਰਿਆਣਾ ਵਿੱਚ 11,500 ਰੁਪਏ ਵਰਕਰ 'ਤੇ 7000 ਰੁਪਏ ਹੈਲਪਰ ਨੂੰ ਮਿਲ ਰਿਹਾ ਹੈ।
ਵੇਖੋ ਵੀਡੀਓ