ਪੰਜਾਬ

punjab

ETV Bharat / state

ਮੰਤਰੀ ਬਲਜੀਤ ਕੌਰ ਦਾ ਦਾਅਵਾ, ਕਿਹਾ-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ

ਪੰਜਾਬ ਦੀ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਹੀ ਸੂਬੇ ਵਿੱਚ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾਵੇਗਾ। ਉਨ੍ਹਾਂ ਮੁਤਾਬਿਕ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਇਹ ਰਾਸ਼ੀ ਦਿੱਤੀ ਜਾਵੇਗੀ।

Anganwadi workers and helpers in Punjab will soon receive an honorarium of Rs 8.2 crore
ਮੰਤਰੀ ਬਲਜੀਤ ਕੌਰ ਦਾ ਦਾਅਵਾ, ਕਿਹਾ-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਜਾਰੀ ਹੋਵੇਗਾ 8.2 ਕਰੋੜ ਰੁਪਏ ਦਾ ਮਾਣ ਭੱਤਾ

By

Published : Jun 27, 2023, 7:01 PM IST

ਚੰਡੀਗੜ੍ਹ:ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਵੱਧ ਤੋਂ ਵੱਧ ਲਾਭਪਾਤਰੀ ਕਵਰ ਕਰਨ ਲਈ ਜਲਦ 8.2 ਕਰੋੜ ਰੁਪਏ ਦਾ ਮਾਣ ਭੱਤਾ ਜਾਰੀ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।


ਪੰਜਾਬ 'ਚ 27314 ਆਂਗਣਵਾੜੀ ਕੇਂਦਰਾਂ ਨੂੰ ਮਿਲੇਗੀ ਸਹੂਲਤ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸਾਲ 2023 ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ ਨਵੀਆਂ ਹਦਾਇਤਾਂ ਅਨੁਸਾਰ 5000/- ਰੁਪਏ ਨੂੰ ਦੋ ਕਿਸ਼ਤਾਂ (3000+2000 ਰੁਪਏ) ਵਿੱਚ ਦੇ ਰਹੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਾਰੇ 27314 ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲਾਭਪਾਤਰੀਆਂ ਦੇ ਫਾਰਮ ਭਰਨ ਉਪਰੰਤ 5000 ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਂਦੀ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ, ਪ੍ਰਤੀ ਲਾਭਪਾਤਰੀ ਆਂਗਣਵਾੜੀ ਵਰਕਰਾਂ ਨੂੰ 100 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ ਪ੍ਰਤੀ ਲਾਭਪਾਤਰੀ 50 ਰੁਪਏ ਦਾ ਮਾਣ ਭੱਤਾ ਦਿੱਤਾ ਜਾਂਦਾ ਹੈ।

3 ਕਿਸ਼ਤਾਂ ਕੀਤੀਆਂ ਗਈਆਂ ਜਾਰੀ : ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੀਬ 5,48,824 ਲਾਭਪਾਤਰੀਆਂ ਨੂੰ ਤਿੰਨ ਕਿਸ਼ਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਕਰੀਬ 8.2 ਕਰੋੜ ਰੁਪਏ ਦਾ ਮਾਣ ਭੱਤਾ ਵੰਡਿਆ ਜਾਵੇਗਾ। ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣਭੱਤੇ ਦੇ ਮਿਲਣ ਨਾਲ ਆਂਗਣਵਾੜੀ ਵਰਕਰ ਅਤੇ ਹੈਲਪਰ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਹੋਰ ਵੀ ਉਤਸ਼ਾਹਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

ABOUT THE AUTHOR

...view details