ਪੰਜਾਬ

punjab

ETV Bharat / state

ਰੋਪ-ਵੇਅ ਪ੍ਰਾਜੈਕਟ ਨੂੰ ਮਨਜ਼ੂਰੀ: ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ

ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪ-ਵੇਅ ਪ੍ਰਾਜੈਕਟ ਵਿਕਸਤ ਕਰਨ ਲਈ ਆਪਸੀ ਸਹਿਮਤੀ ਤੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ

Anmol Gagan Mann held a meeting on the approval of the ropeway project
ਰੋਪ-ਵੇਅ ਪ੍ਰਾਜੈਕਟ ਨੂੰ ਮਨਜ਼ੂਰੀ; ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ

By

Published : Mar 30, 2023, 10:07 PM IST

ਚੰਡੀਗੜ੍ਹ : ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ 'ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੀ ਉਮੀਦ ਹੈ।

ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਰੋਪ-ਵੇਅ ਪ੍ਰੋਜੈਕਟ :ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਰੋਪ-ਵੇਅ ਪ੍ਰੋਜੈਕਟ ਸੈਲਾਨੀਆਂ ਲਈ ਖਿੱਚ ਦਾ ਪ੍ਰਮੁੱਖ ਕੇਂਦਰ ਹੋਵੇਗਾ ਅਤੇ ਇਸ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ :Amritpal Singh Audio Viral: ਵੀਡੀਓ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦੀ ਆਡੀਓ ਹੋ ਰਹੀ ਵਾਇਰਲ, ਪੜ੍ਹੋ ਹੁਣ ਸਿੱਖ ਸੰਗਤ ਨੂੰ ਦਿੱਤਾ ਕਿਹੜਾ ਸੰਦੇਸ਼

ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ :ਮੰਤਰੀ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਅਤੇ ਖੇਤਰ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਸੁਧਾਰਨ ਲਈ ਦੋਵਾਂ ਮੁੱਖ ਮੰਤਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਕੀਤੀ ਕਿ ਇਹ ਪ੍ਰਾਜੈਕਟ ਜਲਦ ਹੀ ਮੁਕੰਮਲ ਹੋ ਜਾਵੇਗਾ ਅਤੇ ਦੇਸ਼ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸਰਕਾਰਾਂ ਵੱਲੋਂ ਰੋਪ-ਵੇਅ ਪ੍ਰੋਜੈਕਟ ਵਿਕਸਤ ਕਰਨ ਦਾ ਸਾਂਝਾ ਉਪਰਾਲਾ ਇਸ ਖੇਤਰ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਦੋਵਾਂ ਸੂਬਿਆਂ ਦੀ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।

ਇਹ ਵੀ ਪੜ੍ਹੋ :ਅਮਰੀਕਾ 'ਚ ਖਾਲਿਸਤਾਨੀ ਸਮਰਥਕਾਂ ਨੇ ਸੀਐੱਮ ਮਾਨ ਦੇ ਬੱਚਿਆਂ ਨੂੰ ਧਮਕਾਇਆ, ਘਿਰਾਓ ਕਰਨ ਲਈ ਮਤਾ ਕੀਤਾ ਪਾਸ

ਕੀ ਹੋਵੇਗਾ ਫਾਇਦਾ :ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਥਾਨਕ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ। ਇਹ ਖੇਤਰ ਦੇ ਸਭ ਤੋਂ ਸੁੰਦਰ ਕੁਝ ਸਥਾਨਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਬਿਨਾਂ ਸ਼ੱਕ ਵੱਡੀ ਗਿਣਤੀ ਸੈਲਾਨੀ ਆਕਰਸ਼ਿਤ ਹੋਣਗੇ। ਇਸ ਪ੍ਰੋਜੈਕਟ ਤੋਂ ਦੋਵਾਂ ਰਾਜਾਂ ਦਰਮਿਆਨ ਸੰਪਰਕ ਵਿੱਚ ਸੁਧਾਰ ਦੀ ਵੀ ਉਮੀਦ ਹੈ, ਜਿਸ ਨਾਲ ਵਪਾਰ ਅਤੇ ਕਾਰੋਬਾਰ ਨੂੰ ਵੀ ਹੁਲਾਰਾ ਮਿਲੇਗਾ। (ਪ੍ਰੈੱਸ ਨੋਟ)

ABOUT THE AUTHOR

...view details