ਪੰਜਾਬ

punjab

ETV Bharat / state

ਜ਼ਮਾਨਤ ਮਿਲਣ ਦੇ ਬਾਵਜੂਦ ਸੁਖਪਾਲ ਖਹਿਰਾ ਨਹੀਂ ਆਉਂਣਗੇ ਜੇਲ੍ਹ ਤੋਂ ਬਾਹਰ, ਖਹਿਰਾ 'ਤੇ ਇੱਕ ਹੋਰ ਮਾਮਲਾ ਹੋਇਆ ਦਰਜ - ਐੱਨਡੀਪੀਐੱਸ ਐਕਟ

Another Case Registered Against Khaira: ਐੱਨਡੀਪੀਐੱਸ ਐਕਟ ਤਹਿਤ ਜੇਲ੍ਹ ਵਿੱਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜ਼ਮਾਨਤ ਮਿਲਣ ਦੇ ਬਾਵਜੂਦ ਉਹ ਫਿਲਹਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ। ਖਹਿਰਾ ਉੱਤੇ ਕਪੂਰਥਲਾ ਵਿੱਚ ਇੱਕ ਹੋਰ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਕਾਰਣ ਉਨ੍ਹਾਂ ਦੀ ਰਿਹਾਈ ਫਿਲਹਾਲ ਨਹੀਂ ਹੋਵੇਗੀ।

Congress MLA Sukhpal Khaira
ਜ਼ਮਾਨਤ ਮਿਲਣ ਦੇ ਬਾਵਜੂਦ ਸੁਖਪਾਲ ਖਹਿਰਾ ਨਹੀਂ ਆਉਂਣਗੇ ਜੇਲ੍ਹ ਤੋਂ ਬਾਹਰ

By ETV Bharat Punjabi Team

Published : Jan 4, 2024, 1:48 PM IST

ਚੰਡੀਗੜ੍ਹ: 2015 ਦੇ ਇੱਕ ਨਸ਼ਾ ਤਸਕਰੀ ਮਾਮਲੇ ਵਿੱਚ ਐੱਸਆਈਟੀ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਭੁਲੱਥ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਭਾਵੇਂ ਜ਼ਮਾਨਤ ਦੇ ਦਿੱਤੀ ਸੀ ਪਰ ਉਨ੍ਹਾਂ ਦੀ ਰਿਹਾਈ ਜ਼ਮਾਨਤ ਮਿਲਣ ਦੇ ਬਾਵਜੂਦ ਵੀ ਸੰਭਵ ਨਹੀਂ ਹੋ ਸਕੀ ਅਤੇ ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਖਹਿਰਾ ਉੱਤੇ ਕਪੂਰਥਲਾ ਵਿੱਚ ਇੱਕ ਨਵੀਂ ਐੱਫਆਈਆਰ ਦਰਜ ਹੋਈ ਹੈ। ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195ਏ ਅਤੇ 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਚਓ ਬਲਜੀਤ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਖਹਿਰਾ ਦੇ ਬੇਟਾ ਦਾ ਐਕਸ 'ਤੇ ਤੰਜ:ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਇਸ ਨੂੰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਕਾਰਵਾਈ ਦੱਸਿਆ ਹੈ। ਐਕਸ ਰਾਹੀਂ ਉਸ ਨੇ ਲਿਖਿਆ ਹੈ ਕਿ ਇੱਕ ਪਾਸੇ ਪਿਤਾ ਨੂੰ ਹੁਣੇ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਐਨਡੀਪੀਐਸ ਕੇਸ ਵਿੱਚ ਜ਼ਮਾਨਤ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ। ਉਸ ਨੂੰ ਕਪੂਰਥਲਾ ਵਿੱਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਜਾਣਾ ਹੈ। ਮਹਿਤਾਬ ਖਹਿਰਾ ਨੇ ਅੱਗੇ ਕਿਹਾ ਕਿ ਮੈਂ ਸਾਫ਼ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਦੀਆਂ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਅਸੀਂ ਆਪਣੀ ਲੜਾਈ ਇਸੇ ਤਰ੍ਹਾਂ ਜਾਰੀ ਰੱਖਾਂਗੇ।

ਅੱਜ NDPS ਕੇਸ ਵਿੱਚ ਮੇਰੇ ਪਿਤਾ ਸਰਦਾਰ ਸੁਖਪਾਲ ਸਿੰਘ ਖਹਿਰਾ ਨੂੰ ਮਾਣਯੋਗ ਹਾਈਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਤੋਂ ਪੂਰੀ ਤਰ੍ਹਾਂ ਦੁਖੀ ਹਾਂ,@ਭਗਵੰਤ ਮਾਨ ਨਫ਼ਰਤ ਅਤੇ ਬਦਲਾਖੋਰੀ ਦੇ ਕਾਰਨ ਸੁਭਾਨਪੁਰ ਪੁਲਿਸ ਨੂੰ ਇੱਕ ਹੋਰ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਤਾਂ ਜੋ ਉਸਨੂੰ ਦੁਪਹਿਰ 3 ਵਜੇ ਤੋਂ ਪਹਿਲਾਂ ਕਪੂਰਥਲਾ ਦੇ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾ ਸਕੇ। ਮੈਂ ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਦੀਆਂ ਇਹ ਡਰਾਉਣੀਆਂ ਅਤੇ ਧਮਕੀਆਂ ਦੇਣ ਵਾਲੀਆਂ ਹਰਕਤਾਂ ਮੇਰੇ ਪਿਤਾ ਨੂੰ ਘੱਟ ਨਹੀਂ ਕਰ ਸਕਦੀਆਂ। ਅਸੀਂ ਪੰਜਾਬ ਰਾਜ ਲਈ ਆਪਣੀ ਲੜਾਈ ਜਾਰੀ ਰੱਖਾਂਗੇ।..ਮਹਿਤਾਬ ਖਹਿਰਾ,ਐਡਵੋਕੇਟ

ਇਹ ਸੀ ਮਾਮਲਾ:ਸਾਲ 2015 ਵਿੱਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪੁਆਇੰਟ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

ABOUT THE AUTHOR

...view details