ਚੰਡੀਗੜ੍ਹ: ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ 'ਚ ਆਈ ਹੈ, ਉਨ੍ਹਾਂ ਦਾ ਕੋਈ ਨਾ ਕੋਈ ਮੰਤਰੀ ਜਾਂ ਵਿਧਾਇਕ ਕਾਨੂੰਨ ਦੇ ਸਿਕੰਜ਼ੇ 'ਚ ਨਾ ਆਇਆ ਹੋਵੇ। ਹੁਣ ਇੱਕ ਹੋਰ ਮਾਨ ਸਰਕਾਰ ਦਾ ਮੰਤਰੀ ਰਡਾਰ 'ਤੇ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਦਿੱਤੀ ਗਈ ਹੈ।ਖਹਿਰਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਇੱਕ ਮੰਤਰੀ ਦੀਆਂ ਕਥਿਾ ਬੇਨਿਯਮੀਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਲੋਕਪਾਲ ਐਕਟ, 1996 ਦੀ ਧਾਰਾ 19 ਨੇ ਸ਼ਿਕਾਇਤ ਦਾ ਖੁਲਾਸਾ ਕਰਨ 'ਤੇ ਰੋਕ ਲਗਾਈ ਹੈ, ਇਸ ਲਈ ਉਹ ਫੈਸਲੇ ਦੀ ਉਡੀਕ ਕਰਨਗੇ।
ਕੇਜਰੀਵਾਲ ਅਤੇ ਮਾਨ ਦੀ ਪਰਖ਼ ਦੀ ਘੜੀ: ਸੁਖਪਾਲ ਖਹਿਰਾ ਨੇ ਸਾਫ਼ ਸ਼ਬਦਾਂ 'ਚ ਕਿਹਾ ਕਿ ਹੁਣ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਖ ਦੀ ਘੜੀ ਹੈ ਕਿੳਂੁਕਿ ਉੱਚ ਸਥਾਨਾਂ 'ਤੇ ਭ੍ਰਿਸ਼ਟਾਚਰ ਨੂੰ ਰੋਕਣ ਲਈ ਆਜ਼ਾਦ ਲੋਕਪਾਲ ਬਣਾਉਣ ਦੀ ਮੰਗ ਨੂੰ ਲੈ ਕੇ ਹੀ ਆਮ ਆਦਮੀ ਪਾਰਟੀ ਦਾ ਗਠਨ ਹੋਇਆ ਸੀ।ਖਹਿਰਾ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਮੁੱਖ ਮੰਤਰੀ ਇਹ ਦੱਸਣ ਦੀ ਹਿੰਮਤ ਕਰਨ ਕਿ ਪੰਜਾਬ ਵਿਜੀਲੈਂਸ ਬਿਊਰੋ ਅਤੇ ਪੰਜਾਬ ਪੁਲਿਸ ਸਿਰਫ਼ ਵਿਰੋਧੀ ਪਾਰਟੀਆਂ ਦੇ ਸਿਆਸੀ ਆਗੂਆਂ ਨੂੰ ਹੀ ਮਿੱਥ ਕੇ ਗ੍ਰਿਫ਼ਤਾਰ ਕਿਉਂ ਕਰ ਰਹੀ ਹੈ?
- ਸ਼੍ਰੋਮਣੀ ਅਕਾਲੀ ਦਲ ਵੱਲੋਂ 'ਆਪ' ਅਤੇ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਅਕਾਲੀ ਦਲ ਨੇ ਚੰਡੀਗੜ੍ਹ ਪੁਲਿਸ ਕੋਲ ਸੌਂਪਿਆ ਮੰਗ ਪੱਤਰ
- Punjab Flood: ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ- ਸਰਕਾਰ ਦੀ ਲਾਪਰਵਾਹੀ ਲਈ ਪੰਜਾਬ ਵਿੱਚ ਹੋਇਆ ਨੁਕਸਾਨ
- ਸੁਖਬੀਰ ਬਾਦਲ ਨੇ ਕੀਤੀ ਮੰਗ, ਕਿਹਾ- ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਵਿੱਚ ਸਿੱਖ ਭਾਈਚਾਰੇ ਲਈ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ