ਚੰਡੀਗੜ੍ਹ: ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਅੰਮ੍ਰਿਤਪਾਲ ਸਿੰਘ ਖਿਲਾਫ ਮੰਗ ਪੱਤਰ ਦਿੱਤਾ ਗਿਆ ਹੈ।
ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਨੇ ਅੰਮ੍ਰਿਤਪਾਲ ਖਿਲਾਫ ਰਾਜਪਾਲ ਨੂੰ ਦਿੱਤਾ ਮੰਗ ਪੱਤਰ - ਐਂਟੀ ਟੈਰਰਿਸਟ ਫਰੰਟ ਆਫ ਇੰਡੀਆ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਐਂਟੀ ਟੈਰਰਿਸਟ ਫਰੰਟ ਆਫ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਵੱਲੋਂ ਮੰਗ ਪੱਤਰ ਦਿੱਤਾ ਗਿਆ ਹੈ। ਇਹ ਮੰਗ ਪੱਤਰ ਅੰਮ੍ਰਿਤਪਾਲ ਸਿੰਘ ਖਿਲਾਫ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਖਿਲਾਫ ਰਾਜਪਾਲ ਨੂੰ ਦਿੱਤਾ ਮੰਗ ਪੱਤਰ
ਮੰਗ ਪੱਤਰ ਦੇਣ ਤੋਂ ਬਾਅਦ ਵੀਰੇਸ਼ ਸ਼ਾਂਡਿਲਿਆ ਨੇ ਕਿਹਾ ਅੰਮ੍ਰਿਤਪਾਲ ਸਿੰਘ ਹਿੰਦੂਆਂ ਨੂੰ ਡਰਾ ਰਿਹਾ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਾਤਲਾਂ ਨੂੰ ਬਚਾ ਰਿਹਾ ਹੈ ਅਤੇ ਉਹ ਪੰਜਾਬ ਲਈ ਜਰਨੈਲ ਸਿੰਘ ਭਿੰਡਰਾਂਵਾਲਾ ਬਣ ਕੇ ਆਇਆ ਹੈ। ਇਹ ਪੰਜਾਬ ਦੀ ਅਮਨ-ਸ਼ਾਂਤੀ ਲਈ ਵੱਡਾ ਖਤਰਾ ਹੈ। ਅੰਮ੍ਰਿਤਪਾਲ ਸਿੰਘ ਖਾਲਿਸਤਾਨ ਅਤੇ ਗੁਰੂਘਰਾਂ ਦੀ ਆੜ ਵਿੱਚ ਪੰਜਾਬ ਵਿੱਚ 1984 ਵਾਲਾ ਮਾਹੌਲ ਪੈਦਾ ਕਰਨਾ ਚਾਹੁੰਦਾ ਹੈ।
ਇਹ ਵੀ ਪੜੋ:ਅਕਾਲੀ ਦਲ ਦਾ ਮੰਥਨ: ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਪਾਰਟੀ ਦੀ ਅਹਿਮ ਮੀਟਿੰਗ
Last Updated : Nov 24, 2022, 1:10 PM IST