ਚੰਡੀਗੜ੍ਹ:ਪੰਜਾਬ ਦੇ ਨਵੇਂ ਮੁੱਖ ਸਕੱਤਰ ਵਜੋਂ ਅਨੁਰਾਗ ਵਰਮਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਛੁੱਟੀ ਵਾਲੇ ਦਿਨ ਅਨੁਰਾਗ ਵਰਮਾ ਪੰਜਾਬ ਦੇ 42ਵੇਂ ਮੁੱਖ ਸਕੱਤਰ ਬਣੇ। ਬੀਤੇ ਦਿਨੀਂ ਵੀਕੇ ਜੰਜੂਆ ਨੂੰ ਇਸ ਅਹੁਦੇ ਤੋਂ ਸੇਵਾ ਮੁਕਤ ਕੀਤਾ ਗਿਆ ਸੀ ਅਤੇ ਉਹਨਾਂ ਦੀ ਥਾਂ ਅਨੁਰਾਗ ਵਰਮਾ ਪੰਜਾਬ ਦੇ ਮੁੱਖ ਸਕੱਤਰ ਬਣੇ ਹਨ।
1993 ਬੈਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ:ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ 1993 ਬੈਚ ਦੇ ਆਈਏਐਸ ਅਧਿਕਾਰੀ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਾਲ-ਨਾਲ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਦਾ ਵਾਧੂ ਚਾਰਜ ਵੀ ਉਹ ਸੰਭਾਲਣਗੇ। ਪਟਿਆਲਾ ਨਾਲ ਸਬੰਧ ਰੱਖਣ ਵਾਲੇ ਅਨੁਰਾਗ ਵਰਮਾ ਨੇ ਸਾਲ 1993 'ਚ ਆਈਏਐਸ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚ 7ਵਾਂ ਸਥਾਨ ਹਾਸਲ ਕੀਤਾ। ਇਸਤੋਂ ਪਹਿਲਾਂ ਉਹਨਾਂ ਨੇ ਜਲੰਧਰ, ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਡੀਸੀ ਵਜੋਂ ਸੇਵਾਵਾਂ ਨਿਭਾਈਆਂ। ਨਵੀਂ ਜ਼ਿੰਮੇਵਾਰੀ ਮਿਲਣ 'ਤੇ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਜ਼ਿੰਮੇਵਾਰੀ ਅਤੇ ਮਿਹਨਤ ਨਾਲ ਲਾਗੂ ਕਰਨ ਨੂੰ ਪਹਿਲ ਦੇਣਗੇ।
- High security number plates: ਪੰਜਾਬ 'ਚ ਪਹਿਲੀ ਵਾਰ 2 ਹਜ਼ਾਰ ਦਾ ਚਲਾਨ, ਫਿਰ ਵੀ ਨਾ ਮੰਨੇ ਤਾਂ 3 ਹਜ਼ਾਰ ਦਾ ਜੁਰਮਾਨਾ
- ਅਸ਼ਵਨੀ ਸ਼ਰਮਾ ਵੱਲੋਂ ਸਾਉਣੀ ਦੀਆਂ ਫਸਲਾਂ ਲਈ ਐਮਐਸਪੀ 'ਚ ਵਾਧਾ ਕਰਨ ਤੇ ਗੰਨੇ ਦਾ ਭਾਅ ਵਧਾਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ
- ਮੋਗਾ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਕੀਤਾ ਪੇਸ਼, ਅਦਾਲਤ ਨੇ ਬਿਸ਼ਨੋਈ ਨੂੰ 17 ਜੁਲਾਈ ਤੱਕ ਜੂਡੀਸ਼ੀਅਲ ਰਿਮਾਂਡ 'ਤੇ ਭੇਜਿਆ