ਪੰਜਾਬ

punjab

ETV Bharat / state

ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਫ਼ੌਜੀ ਦੇਸ਼ ਦੇ ਲਈ ਰਾਖੀ ਕਰਨ ਦੌਰਾਨ ਸ਼ਹੀਦ ਹੋਏ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਉੱਤੇ ਨਿਯੁਕਤੀਆਂ ਕੀਤੀਆਂ ਹਨ।

Approval of appointment of 8 heirs of martyrs by the Chief Minister
ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ

By

Published : May 31, 2020, 7:39 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੀ ਰਾਖੀ ਖ਼ਾਤਰ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਦੇ ਅਗਲੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਬਤੌਰ ਤਹਿਸੀਲਦਾਰ ਨਿਯੁਕਤ ਕੀਤੇ ਗਏ ਅੰਮ੍ਰਿਤਬੀਰ ਸਿੰਘ ਦੇ ਪਿਤਾ ਇੰਸਪੈਕਟਰ ਰਘਬੀਰ ਸਿੰਘ, ਜੋ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਠਿਆਲਾ ਨਾਲ ਸਬੰਧਿਤ ਸਨ ਅਤੇ 1991 ਵਿੱਚ ਸੀ.ਆਰ.ਪੀ.ਐਫ ਵਿੱਚ ਭਰਤੀ ਹੋਏ ਸਨ।

ਛੱਤੀਸਗੜ ਦੇ ਜ਼ਿਲ੍ਹਾ ਸੁਕਮਾ ਵਿੱਚ ਨਕਸਲੀਆਂ ਨਾਲ ਲੜਦਿਆਂ 24 ਅਪ੍ਰੈਲ, 2017 ਨੂੰ ਸ਼ਹੀਦ ਹੋ ਗਏ ਸਨ। ਉਹ ਉੱਚ ਕੋਟੀ ਦੇ ਅਥਲੀਟ ਸਨ ਅਤੇ ਕੌਮੀ ਪੱਧਰ ‘ਤੇ ਉਨ੍ਹਾਂ ਨੇ ਕਈ ਤਮਗ਼ੇ ਜਿੱਤੇ ਸਨ। ਤਨਵੀਰ ਕੌਰ ਨੂੰ ਮਾਲ ਵਿਭਾਗ ਵਿੱਚ ਬਤੌਰ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ। ਤਨਵੀਰ ਕੌਰ ਦੇ ਪਤੀ ਮੇਜਰ ਰਵੀਇੰਦਰ ਸਿੰਘ ਸਾਲ 2003 ਵਿੱਚ ਐਨ.ਡੀ.ਏ ਖਡਕਵਾਸਲਾ ਵਿੱਚ ਦਾਖ਼ਲ ਹੋਏ ਸਨ ਅਤੇ 2007 ਵਿੱਚ ਸਿਗਨਲ ਕੋਰ ਵਿੱਚ ਉਹ ਕਮਿਸ਼ਨਡ ਅਫ਼ਸਰ ਬਣੇ ਸਨ। ਉਨ੍ਹਾਂ ਦੀ ਜੰਮੂ-ਕਸ਼ਮੀਰ ਦੇ ਵਿਦਰੋਹ ਵਾਲੇ ਖੇਤਰਾਂ ਵਿੱਚ ਵੀ ਦੋ ਵਾਰ ਤਾਇਨਾਤੀ ਰਹੀ ਸੀ।

ਮੇਜਰ ਰਵੀਇੰਦਰ ਸਿੰਘ ਦੱਖਣੀ ਸੁਡਾਨ ਵਿੱਚ ਯੂ.ਐੱਨ ਮਿਸ਼ਨ ਵਿੱਚ ਸੇਵਾਵਾਂ ਦਿੰਦਿਆਂ ਸ਼ਹੀਦ ਹੋ ਗਏ ਸਨ ਅਤੇ ਦਲੇਰੀ ਨਾਲ ਡਿਊਟੀ ਨਿਭਾਉਣ ਅਤੇ ਕੁਰਬਾਨੀ ਦੇ ਸਤਿਕਾਰ ਵਜੋਂ ਸੰਯੁਕਤ ਰਾਸ਼ਟਰ ਵੱਲੋਂ ਉਨਾਂ ਨੂੰ ‘ਡੈਗ ਹਮਰਕਸਜੋਲਡ ਮੈਡਲ’ ਐਵਾਰਡ ਦਿੱਤਾ ਗਿਆ ਸੀ। ਅਕਵਿੰਦਰ ਕੌਰ ਬਤੌਰ ਨਾਇਬ ਤਹਿਸੀਲਦਾਰ, ਆਸਥਾ ਗਰਗ ਬਤੌਰ ਆਬਕਾਰੀ ਤੇ ਕਰ ਅਫ਼ਸਰ, ਮਲਕੀਤ ਕੌਰ ਬਤੌਰ ਲਾਇਬ੍ਰੇਰੀ ਸੰਭਾਲ ਕਰਤਾ (ਰੀਸਟੋਰਰ), ਤਨਵੀਰ ਕੌਰ ਬਤੌਰ ਤਹਿਸੀਲਦਾਰ, ਅਮਨਦੀਪ ਸੁਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਬਤੌਰ ਕਲਰਕ, ਗੁਰਪਾਲ ਸਿੰਘ ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ) ਵਿੱਚ ਬਤੌਰ ਜੂਨੀਅਰ ਇੰਜਨੀਅਰ, ਰਾਧਾ ਰਾਣੀ ਬਤੌਰ ਸਹਿਕਾਰੀ ਸਭਾਵਾਂ ਵਿੱਚ ਇੰਸਪੈਕਟਰ ਅਤੇ ਅੰਮ੍ਰਿਤਬੀਰ ਸਿੰਘ ਬਤੌਰ ਤਹਿਸੀਲਦਾਰ ਸ਼ਾਮਲ ਹਨ।

ਆਸਥਾ ਗਰਗ ਨੂੰ ਬਤੌਰ ਆਬਕਾਰੀ ਤੇ ਕਰ ਅਫ਼ਸਰ ਨਿਯੁਕਤ ਕੀਤਾ ਗਿਆ। ਉਸ ਦੇ ਪਤੀ ਫਲਾਈਟ ਲੈਫਟੀਨੈਂਟ ਮੋਹਿਤ ਗਰਗ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਾਲ ਸਬੰਧਿਤ ਸਨ। ਪੀ.ਪੀ.ਐਸ ਨਾਭਾ ਤੋਂ ਆਪਣੀ ਪੜਾਈ ਪੂਰੀ ਕਰਨ ਉਪਰੰਤ ਉਨ੍ਹਾਂ 2009 ਵਿੱਚ ਐੱਨ.ਡੀ.ਏ ਖਡਕਵਾਸਲਾ ਵਿਖੇ ਦਾਖ਼ਲਾ ਲਿਆ ਸੀ ਅਤੇ 2014 ਵਿੱਚ ਭਾਰਤੀ ਹਵਾਈ ਸੈਨਾ ਵਿੱਚ ਬਤੌਰ ਪਾਇਲਟ ਕਮਿਸ਼ਨ ਹਾਸਿਲ ਕੀਤਾ ਸੀ। ਇਸ ਅਧਿਕਾਰੀ ਦੀ ਉਸ ਸਮੇਂ ਮੌਤ ਹੋ ਗਈ ਸੀ, ਜਦੋਂ ਏ.ਐਨ-32 ਜਹਾਜ਼, ਜਿਸ ਨੂੰ ਉਹ ਚਲਾ ਰਹੇ ਸਨ, ਅਰੁਣਾਚਲ ਪ੍ਰਦੇਸ਼ ਦੇ ਉੱਚ ਪਹਾੜੀ ਖੇਤਰਾਂ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਕਾਂਸਟੇਬਲ (ਜੀ.ਡੀ) ਮੁਖਤਿਆਰ ਸਿੰਘ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਫੱਤੂਵਾਲਾ ਨਾਲ ਸਬੰਧਿਤ ਸਨ ਅਤੇ ਉਹ ਸਾਲ 2000 ਵਿੱਚ ਸੀਮਾ ਸੁਰੱਖਿਆ ਬਲ ਵਿੱਚ ਭਰਤੀ ਹੋਏ ਸਨ। ਉਹ 15 ਜੁਲਾਈ 2018 ਨੂੰ ਛੱਤੀਸਗੜ ਦੀ ਸਬ-ਡਵਿਜ਼ਨ ਪਖਨਜੁਰੇ ਵਿੱਚ ਨਕਸਲੀਆਂ ਨਾਲ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਕੁਰਬਾਨੀ ਨੂੰ ਵੇਖਦਿਆਂ ਮਲਕੀਤ ਕੌਰ ਨੂੰ ਸਿੱਖਿਆ ਵਿਭਾਗ ਵਿੱਚ ਬਤੌਰ ਲਾਇਬ੍ਰੇਰੀ ਸੰਭਾਲ ਕਰਤਾ (ਰੀਸਟੋਰਰ) ਦੀ ਨਿਯੁਕਤੀ ਦਿੱਤੀ ਗਈ ਹੈ।

ਗੁਰਪਾਲ ਸਿੰਘ, ਜੋ ਕਿ ਸ਼ਹੀਦ ਰਾਈਫ਼ਲਮੈਨ ਸੁਖਵਿੰਦਰ ਸਿੰਘ ਦੇ ਭਰਾ ਹਨ, ਨੂੰ ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ) ਵਿੱਚ ਬਤੌਰ ਜੂਨੀਅਰ ਇੰਜਨੀਅਰ ਨਿਯੁਕਤ ਕੀਤਾ ਗਿਆ ਹੈ। ਰਾਈਫ਼ਲਮੈਨ ਸੁਖਵਿੰਦਰ ਸਿੰਘ ਦਾ ਜਨਮ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਫ਼ਤਹਿਪੁਰ ਵਿਖੇ ਹੋਇਆ ਸੀ ਅਤੇ ਉਹ 2017 ਵਿੱਚ ਜੇ.ਏ.ਕੇ ਰਾਈਫ਼ਲਜ਼ ਵਿੱਚ ਭਰਤੀ ਹੋਏ ਸਨ। ਉਹ 16 ਦਸੰਬਰ 2019 ਨੂੰ ਜੰਮੂ-ਕਸ਼ਮੀਰ ਦੇ ਸੁੰਦਰਬਨੀ ਖੇਤਰ ਵਿੱਚ ਸੀਮਾਂ ‘ਤੇ ਲੜਾਈ ਦੌਰਾਨ ਸ਼ਹੀਦ ਹੋ ਗਏ ਸਨ। ਰਾਧਾ ਰਾਣੀ, ਜੋ ਕਿ ਗਰਨੇਡੀਅਰ ਸੰਜੇ ਕੁਮਾਰ ਦੇ ਭੈਣ ਹਨ, ਨੂੰ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਵਿੱਚ ਬਤੌਰ ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ। ਸੰਜੇ ਕੁਮਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਰਾਜਵਾਲ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਨੇ 10 ਅਕਤੂਬਰ 2012 ਨੂੰ 5 ਗਰਨੇਡੀਅਰਜ਼ ਵਿੱਚ ਜੁਆਇੰਨ ਕੀਤਾ ਸੀ। ਹਥਿਆਰਾਂ ਨਾਲ ਫ਼ਾਇਰਿੰਗ ਅਭਿਆਸ ਕਰਦਿਆਂ 9 ਅਪ੍ਰੈਲ, 2019 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।

ਗਨਰ ਲੇਖ ਰਾਜ ਦਾ ਜਨਮ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸ਼ਾਜਰਾਣਾ ਵਿਖੇ 1990 ਵਿੱਚ ਹੋਇਆ ਸੀ। ਉਨ੍ਹਾਂ ਨੇ ਸਾਲ 2011 ਵਿੱਚ 332 ਮੀਡੀਅਮ ਰੈਂਜੀਮੈਂਟ ਜੁਆਇੰਨ ਕੀਤੀ ਸੀ। ਉਹ 7 ਅਗਸਤ, 2018 ਨੂੰ ਅਰੁਣਾਂਚਲ ਪ੍ਰਦੇਸ਼ ਵਿਖੇ ਸੀਮਾਂ ਰੇਖਾ ‘ਤੇ ਗਸ਼ਤ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਸ਼ਹੀਦ ਦੇ ਭਰਾ ਅਮਨਦੀਪ ਨੂੰ ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਵਿੱਚ ਬਤੌਰ ਕਲਰਕ ਨਿਯੁਕਤ ਕੀਤਾ ਗਿਆ ਹੈ। ਸ਼ਹੀਦ ਨਾਇਕ ਮਨਵਿੰਦਰ ਸਿੰਘ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਘੋਨੇਵਾਲ ਨਾਲ ਸਬੰਧਿਤ ਸਨ ਅਤੇ ਉਨ੍ਹਾਂ ਨੇ 2008 ਵਿੱਚ 3 ਪੰਜਾਬ ਵਿੱਚ ਨੰਬਰ ਹਾਸਿਲ ਕੀਤਾ ਸੀ। ਉਹ ਨਵੰਬਰ 18, 2019 ਨੂੰ ਸਿਆਚਿਨ ਗਲੇਸ਼ੀਅਰ ਦੇ ਉੱਚ ਖੇਤਰਾਂ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਇਸ ਕੁਰਬਾਨੀ ਨੂੰ ਮਾਨਤਾ ਦਿੰਦਿਆਂ ਸ਼ਹੀਦ ਨਾਇਕ ਦੀ ਪਤਨੀ ਅਕਵਿੰਦਰ ਕੌਰ ਨੂੰ ਮਾਲ ਵਿਭਾਗ ਵਿੱਚ ਬਤੌਰ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ।

ABOUT THE AUTHOR

...view details