ਪੰਜਾਬ

punjab

ETV Bharat / state

ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਦੀ ਸਥਾਪਨਾ ਨੂੰ ਮਨਜੂਰੀ

ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਲਾਅ ਯੂਨੀਵਰਸਿਟੀ ਸਥਾਪਿਤ ਕੀਤੇ ਜਾਣ ਨੂੰ ਮਨਜੂਰੀ ਦਿੱਤੀ ਹੈ। ਇਸ ਯੂਨੀਵਰਸਿਟੀ ਦਾ ਐਲਾਨ ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕੀਤਾ ਸੀ।

ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਦੀ ਸਥਾਪਨਾ ਨੂੰ ਮਨਜੂਰੀ
ਤਰਨ ਤਾਰਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ ਦੀ ਸਥਾਪਨਾ ਨੂੰ ਮਨਜੂਰੀ

By

Published : Aug 25, 2020, 10:58 PM IST

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਸਿੱਖਾਂ ਦੇ 9ਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿੱਚ ਇੱਕ ਲਾਅ ਯੂਨੀਵਰਸਿਟੀ ਸਥਾਪਤ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ, ਜਿਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਐਲਾਨ ਕੀਤਾ ਸੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ 'ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਬਿੱਲ-2020' ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

ਬਿੱਲ ਦਾ ਖਰੜਾ ਉਚੇਰੀ ਸਿੱਖਿਆ ਵਿਭਾਗ ਦੁਆਰਾ ਤਿਆਰ ਕੀਤਾ ਗਿਆ ਹੈ ਜਿਸ ਵਿੱਚ 'ਕਾਨੂੰਨੀ ਸਿੱਖਿਆ ਦੇ ਵਿਕਾਸ ਅਤੇ ਉੱਨਤੀ ਅਤੇ ਕਾਨੂੰਨ ਦੇ ਖੇਤਰ ਅਤੇ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਅਤੇ ਯੋਜਨਾਬੱਧ ਨਿਰਦੇਸ਼, ਖੋਜ ਅਤੇ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ਾਂ ਨਾਲ ਇਕ ਸਟੇਟ ਯੂਨੀਵਰਸਿਟੀ ਸਥਾਪਤ ਕਰਨਾ ਹੈ।'

ਯੂਨੀਵਰਸਿਟੀ ਦਾ ਉਦੇਸ਼ ਸਾਰੇ ਪੱਧਰਾਂ 'ਤੇ ਵਿਆਪਕ ਕਾਨੂੰਨੀ ਸਿੱਖਿਆ ਪ੍ਰਦਾਨ ਕਰਨਾ ਅਤੇ ਇਸਦਾ ਵਿਕਾਸ ਕਰਨਾ, ਉੱਨਤ ਅਧਿਐਨ ਕਰਨਾ ਅਤੇ ਕਾਨੂੰਨ ਦੀਆਂ ਸਾਰੀਆਂ ਸ਼ਾਖਾਵਾਂ ਵਿਚ ਖੋਜ ਨੂੰ ਉਤਸ਼ਾਹਤ ਕਰਨ ਦੇ ਨਾਲ ਨਾਲ ਕਾਨੂੰਨੀ ਗਿਆਨ ਅਤੇ ਕਾਨੂੰਨੀ ਪ੍ਰਕਿਰਿਆਵਾਂ ਦਾ ਪ੍ਰਸਾਰ ਕਰਨਾ ਅਤੇ ਭਾਸ਼ਣਾਂ, ਸੈਮੀਨਾਰ, ਸਿੰਪੋਜ਼ੀਆ, ਵੈਬੀਨਾਰਜ਼, ਵਰਕਸ਼ਾਪਾਂ ਅਤੇ ਕਾਨਫਰੰਸਾਂ ਦਾ ਆਯੋਜਨ ਕਰਕੇ ਰਾਸ਼ਟਰੀ ਵਿਕਾਸ ਵਿੱਚ ਇਨ੍ਹਾਂ ਦੀ ਭੂਮਿਕਾ ਨੂੰ ਦਰਸਾਉਣਾ ਹੋਵੇਗਾ।

ਵਾਈਸ ਚਾਂਸਲਰ ਦੀ ਪ੍ਰਧਾਨਗੀ ਵਾਲੀ ਯੂਨੀਵਰਸਿਟੀ ਦੀ ਗਵਰਨਿੰਗ ਕੌਂਸਲ ਯੂਨੀਵਰਸਿਟੀ ਦੀ ਪਲੈਨਰੀ ਅਥਾਰਟੀ (ਸਾਰੇ ਅਧਿਕਾਰ) ਹੋਵੇਗੀ ਅਤੇ ਸਮੇਂ ਸਮੇਂ 'ਤੇ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਤਿਆਰ ਕਰੇਗੀ ਤੇ ਸਮੀਖਿਆ ਕਰੇਗੀ ਅਤੇ ਹੋਰ ਕੰਮਾਂ ਦੇ ਨਾਲ ਨਾਲ ਯੂਨੀਵਰਸਿਟੀ ਦੇ ਸੁਧਾਰ ਅਤੇ ਵਿਕਾਸ ਲਈ ਰੂਪ-ਰੇਖਾ ਉਲੀਕੇਗੀ।

ABOUT THE AUTHOR

...view details