ਨਵੀਂ ਦਿੱਲੀ : ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਟਲੀ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ਵਿੱਚ ਦੁੱਖ ਦਾ ਮਾਹੌਲ ਬਣਿਆ ਰਿਹਾ। ਅਰੁਣ ਜੇਟਲੀ ਨੇ ਸਨਿਚਰਵਾਰ ਬਾਅਦ ਦੁਪਹਿਰ 12.07 ਵਜੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਪਣੀ ਜਿੰਦਗੀ ਦੇ ਆਖ਼ਰੀ ਸਾਂਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਨਿਵਾਸ ਸਥਾਨ ਵਿਚ ਰੱਖਿਆ ਗਿਆ ਸੀ ਜਿਥੇ ਵੱਖ-ਵੱਖ ਸਿਆਸਤਦਾਨਾਂ ਸਣੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਹੁੰਚੇ ਤੇ ਅਰੁਣ ਜੇਟਲੀ ਨੂੰ ਸ਼ਰਧਾਂਜਲੀ ਦਿੱਤੀ।
ਕੈਪਟਨ ਤੇ ਹਰਸਿਮਰਤ ਨੇ ਅਰੁਣ ਜੇਟਲੀ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ - ਹਰਸਿਮਰਤ ਕੌਰ ਬਾਦਲ
ਅਰੁਣ ਜੇਟਲੀ ਦੀ ਮੌਤ ਉੱਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ।
ਹਰਸਿਮਰਤ ਬਾਦਲ ਨੇ ਕਿਹਾ ਕਿ ਇੱਕ ਪ੍ਰਸਿੱਧ ਸੰਸਦ ਮੈਂਬਰ ਅਤੇ ਦੂਰਅੰਦੇਸ਼ੀ ਜੇਟਲੀ ਨੇ ਲੋਕ ਭਲਾਈ ਅਤੇ ਰਾਸ਼ਟਰ ਨਿਰਮਾਣ ਲਈ ਕੀਤੇ ਲਗਾਤਾਰ ਯਤਨਾਂ ਲਈ ਸਨਮਾਨ ਪ੍ਰਾਪਤ ਹੈ। ਗੁਰੂ ਸਾਹਿਬ ਵਿਛੜੀ ਰੂਪ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਬਲ ਬਖਸ਼ਣ।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਮੇਂ ਤੋਂ ਬੀਮਾਰ ਚੱਲ ਰਹੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਟਲੀ ਦੀ ਮੌਤ ਨਾਲ ਮੁਲਕ ਇੱਕ ਤਜ਼ੁਰਬੇਕਾਰ ਸੰਸਦ ਮੈਂਬਰ ਅਤੇ ਹੰਢੇ ਹੋਏ ਸਿਆਸਤਦਾਨ ਦੇ ਨਾਲ-ਨਾਲ ਕਾਨੂੰਨੀ ਤੌਰ 'ਤੇ ਕਾਬਲ ਸ਼ਖਸੀਅਤ ਤੋਂ ਦੂਰ ਹੋ ਗਿਆ।
ਇਸ ਤੋਂ ਪਹਿਲਾਂ ਆਪਣੇ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਦੇ ਤੁਰ ਜਾਣ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ। ਇਸ ਘੜੀ ਵਿੱਚ ਮੇਰੀਆਂ ਚਿੰਤਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ। ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ।