ਚੰਡੀਗੜ੍ਹ ਡੈਸਕ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਕੌਮੀ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੂੰ ਥਾਂ ਦਿੱਤੀ ਗਈ ਹੈ। ਜੀਵਨ ਗੁਪਤਾ ਨੇ ਇਸ ਸਬੰਧ ਵਿੱਚ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਕੌਮੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਕਮੇਟੀ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ, ਪੰਜਾਬ ਵਿੱਚ ਰਹਿੰਦੇ ਸਾਰੇ ਕੌਮੀ ਮੋਰਚਿਆਂ ਦੇ ਅਹੁਦੇਦਾਰਾਂ, ਪੰਜਾਬ ਭਾਜਪਾ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਥਾਂ ਦਿੱਤੀ ਗਈ ਹੈ।
ਸੰਸਦ ਮੈਂਬਰਾਂ ਤੋਂ ਲੈ ਕੇ ਸਾਬਕਾ ਵਿਧਾਇਕਾਂ ਤਕ ਨੂੰ ਦਿੱਤੀ ਗਈ ਥਾਂ : ਦੱਸ ਦਈਏ ਕਿ ਭਾਜਪਾ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ 169 ਮੈਂਬਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਸਾਬਕਾ ਵਿਧਾਇਕ ਤੋਂ ਲੈ ਕੈ ਸੰਸਦ ਮੈਂਬਰ ਵੀ ਸ਼ਾਮਲ ਹਨ। ਉਥੇ ਹੀ ਵਿਸ਼ੇਸ਼ ਬੁਲਾਰਿਆਂ ਵਿੱਚ 23 ਮੈਂਬਰ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਰੁਨ ਚੁੱਗ ਦਾ ਨਾਂ ਸਭ ਤੋਂ ਉਤੇ ਹੈ।
- ਪੰਜਾਬ ਦੇ ਨੌਜਵਾਨ ਹੀ ਨਹੀਂ ਸਰਕਾਰੀ ਮੁਲਾਜ਼ਮ ਵੀ ਵਿਦੇਸ਼ ਜਾਣ ਦੀ ਦੌੜ 'ਚ ਅੱਗੇ, ਵਿਦੇਸ਼ ਜਾਣ ਲਈ ਸਭ ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਛੱਡੀ ਨੌਕਰੀ
- ਬਹੁਗਿਣਤੀ ਠੇਕਾ ਮੁਲਾਜ਼ਮ ਜਲਦ ਹੋਣਗੇ ਰੈਗੂਲਰ, ਕੈਬਨਿਟ ਸਬ ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨੂੰ ਦਿੱਤਾ ਗਿਆ ਭਰੋਸਾ
- Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ