ਚੰਡੀਗੜ੍ਹ:ਪੰਜਾਬ ਵਿਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਚਿੰਤਾਜਨਕ ਮਾਹੌਲ ਬਣਿਆ ਹੋਇਆ ਹੈ। ਜਿਸ ਤਹਿਤ ਪੰਜਾਬ ਵਿਚ ਲੜਖੜਾ ਰਹੀ ਅਮਨ ਕਾਨੂੰਨ ਵਿਵਸਥਾ ਉੱਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਪੰਜਾਬ ਸਰਕਾਰ ਨੂੰ ਬੁਰੀ ਤਰ੍ਹਾਂ ਫਟਕਾਰ ਲਗਾ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨੀਂ ਵੱਖ-ਵੱਖ ਥਾਵਾਂ 'ਤੇ ਕਤਲ ਦੀਆਂ 2 ਵਾਰਦਾਤਾਂ ਸਾਹਮਣੇ ਆਈਆਂ। Ashwini Sharma big statement on deteriorating law
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਹਰ ਰੋਜ਼ ਢੰਡੋਰਾ ਪਿੱਟਦੀ ਹੈ ਕਿ ਪੰਜਾਬ ਵਿਚ ਅਮਨ ਸ਼ਾਂਤੀ ਹੈ, ਪਰ ਹਰ ਰੋਜ਼ ਪੰਜਾਬ ਵਿਚ ਖੂਨ ਵਹਿ ਰਿਹਾ ਹੈ। ਇਸ ਕਰਕੇ ਆਏ ਦਿਨ ਪੰਜਾਬ ਵਿਚ ਸ਼ਰੇਆਮ ਗੋਲੀਆਂ ਚੱਲਦੀਆਂ ਹਨ ਅਤੇ ਕਿਸੇ ਦੀ ਜਾਨ ਲੈ ਜਾਂਦੀਆਂ ਹਨ।
1 ਦਿਨ 'ਚ ਕਤਲ ਦੀਆਂ 2 ਵਾਰਦਾਤਾਂ :- ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਈਆਂ। ਉਹਨਾਂ ਨੇ ਤਾਂ ਇਥੇ ਤੱਕ ਆਖ ਦਿੱਤਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਨਹੀਂ ਬਲਕਿ ਗੁੰਡਾ ਰਾਜ ਹੈ। ਦੱਸ ਦਈਏ ਕੱਲ੍ਹ ਸੋਮਵਾਰ ਨੂੰ ਪੰਜਾਬ ਵਿਚ ਕਤਲ ਦੀਆਂ ਦੋ ਵਾਰਦਾਤਾਂ ਹੋਈਆਂ, ਇਕ ਜਲੰਧਰ ਅਤੇ ਦੂਜੀ ਅੰਮ੍ਰਿਤਸਰ ਹੋਈ।
ਜਲੰਧਰ ਦੇ ਗੁਰੂ ਨਾਨਕ ਪੁਰਾ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਗੋਲੀਆਂ ਚੱਲੀਆਂ ਅਤੇ ਇਸ ਦੌਰਾਨ ਵਿਅਕਤੀ ਦੀ ਮੌਤ ਹੋਈ ਅਤੇ ਇਕ ਬਜ਼ੁਰਗ ਮਹਿਲਾ ਜ਼ਖ਼ਮੀ ਹੋ ਗਈ। ਉਥੇ ਹੀ ਬਟਾਲਾ ਵਿਚ ਇਕ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਜਿਹੀਆਂ ਕਤਲ ਦੀਆਂ ਘਟਨਾਵਾਂ ਪੰਜਾਬ ਵਿਚ ਹਰ ਰੋਜ਼ ਵਾਪਰ ਰਹੀਆਂ ਹਨ।