ਚੰਡੀਗੜ੍ਹ : ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ।
ਖੇਡ ਮੰਤਰੀ ਨੇ ਦਿੱਤੀ ਵਧਾਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ।ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅਕਸ਼ਦੀਪ ਨੇ ਤੋੜਿਆ ਸੰਦੀਪ ਸਿੰਘ ਦਾ ਰਿਕਾਰਡ:ਅਕਸ਼ਦੀਪ ਤੋਂ ਪਹਿਲਾਂ ਇਹ ਰਿਕਾਰਡ ਸੰਦੀਪ ਸਿੰਘ ਦੇ ਨਾਂ ਬੋਲਦਾ ਸੀ। ਸੰਦੀਪ ਸਿੰਘ ਨੇ 2021 ਵਿਚ ਇਹ ਰਿਕਾਰਡ ਕਾਇਮ ਕੀਤਾ ਸੀ ਜਿਸਨੇ ਰਾਂਚੀ ਵਿਚ ਹੋਏ ਵਾਕਿੰਗ ਰੇਸ ਮੁਕਾਬਲੇ ਨੂੰ 1 ਘੰਟੇ 20 ਮਿੰਟ ਅਤੇ 16 ਸੈਕਿੰਡ ਵਿਚ ਪੂਰਾ ਕੀਤਾ ਸੀ। ਅਕਸ਼ਦੀਪ ਸਿੰਘ ਨੇ 1 ਘੰਟਾ 20 ਮਿੰਟ ਵਾਕਿੰਗ ਰੇਸ ਪੂਰੀ ਕਰਕੇ ਸੰਦੀਪ ਸਿੰਘ ਦੇ ਰਿਕਾਰਡ ਨੂੰ ਤੋੜ ਦਿੱਤਾ।ਅਕਸ਼ਦੀਪ ਸਿੰਘ ਨੇ ਇਸ ਵਾਕਿੰਗ ਰੇਸ ਮੁਕਾਬਲੇ ਬਾਬਾ ਕਾਲਾ ਮੇਹਰਾਬਾ ਸਟੇਡੀਅਮ ਵਿਚ ਪ੍ਰੈਕਟਿਸ ਕੀਤੀ। ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਦੇਖਰੇਖ ਹੇਠ ਉਸਨੇ ਵਾਕਿੰਗ ਰੇਸ ਦੇ ਸਾਰੇ ਪੜਾਅ ਪੂਰੇ ਕੀਤੇ।