ਪੰਜਾਬ

punjab

ETV Bharat / state

ਪੰਜਾਬ ਵਿੱਤੀ ਸੰਕਟ: ਸਰਕਾਰ ਨੇ ਨਵੇਂ ਵਿਕਾਸ ਕਾਰਜਾਂ 'ਤੇ ਲਗਾਈ ਰੋਕ - bad financial condition of punjab latest news

ਪੰਜਾਬ ਦੇ ਖ਼ਜ਼ਾਨਾ ਮਹਕਿਮੇ ਨੇ ਰਾਜ ਦੇ ਵਿੱਤੀ ਸੰਕਟ ਦਾ ਹਵਾਲਾ ਦਿੰਦੇ ਹੋਏ ਵਿਕਾਸ ਦੇ ਅਤੇ ਸਰਕਾਰੀ ਸਹਾਇਤਾ ਨਾਲ ਚੱਲਣ ਵਾਲੇ ਅਦਾਰਿਆਂ ਦੇ ਬਜਟ ਵਿਚ 20  ਫੀਸਦੀ ਕਟੌਤੀ ਕਰਨ ਤੇ ਨਵੀਂ ਖ਼ਰੀਦਦਾਰੀ 'ਤੇ ਪਾਬੰਦੀ ਲਾ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

By

Published : Jan 8, 2020, 1:42 PM IST

ਚੰਡੀਗੜ੍ਹ: ਜਦੋ ਤੋਂ ਪੰਜਾਬ ਵਿੱਚ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਹੈ ਉਦੋਂ ਤੋਂ ਹੀ ਖਜ਼ਾਨਾ ਖਾਲੀ ਹੋਣ ਦਾ ਰਾਗ ਅਲਾਪ ਰਹੀ ਹੈ ਤੇ ਲਗਾਤਾਰ ਵਿਕਾਸ ਕਾਰਜਾਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਹੁਣ ਇੱਕ ਵਾਰ ਫਿਰ ਪੰਜਾਬ ਸਰਕਾਰ ਨਵੇਂ ਪ੍ਰੋਗਰਾਮਾਂ ਅਤੇ ਕੰਮਕਾਜ ਸ਼ੁਰੂ ਕਰਨ ਤੋਂ ਅਸਮਰੱਥ ਨਜ਼ਰ ਆ ਰਹੀ ਹੈ।

ਵਿੱਤੀ ਸੰਕਟ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਆਪਣੇ ਖਰਚ ਵਿਚ ਕਟੌਤੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿੱਤ ਵਿਭਾਗ ਵਲੋਂ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਵਿੱਤ ਵਿਭਾਗ ਨੇ ਨਵੇਂ ਵਿਕਾਸ ਕਾਰਜਾਂ 'ਤੇ ਰੋਕ ਲਗਾ ਦਿੱਤੀ ਹੈ।

ਪੰਜਾਬ ਦੇ ਖ਼ਜ਼ਾਨਾ ਮਹਕਿਮੇ ਨੇ ਰਾਜ ਦੇ ਵਿੱਤੀ ਸੰਕਟ ਦਾ ਹਵਾਲਾ ਦਿੰਦੇ ਹੋਏ ਵਿਕਾਸ ਦੇ ਅਤੇ ਸਰਕਾਰੀ ਸਹਾਇਤਾ ਨਾਲ ਚੱਲਣ ਵਾਲੇ ਅਦਾਰਿਆਂ ( SOEs) ਦੇ ਬਜਟ ਵਿਚ 20 ਫੀਸਦੀ ਕਟੌਤੀ ਕਰਨ ਅਤੇ ਨਵੀਂ ਖ਼ਰੀਦਦਾਰੀ 'ਤੇ ਪਾਬੰਦੀ ਲਾ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਪੱਤਰ

ਇਸ ਸਬੰਧੀ ਵਿੱਤ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗਾਂ, ਡਵੀਜ਼ਨ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਸੈਸ਼ਨ ਜੱਜਾਂ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਮੁਤਾਬਿਕ ਪੰਜਾਬ ਸਰਕਾਰ ਵਿੱਤੀ ਸਾਲ 2019-20 ਦੌਰਾਨ ਕੋਈ ਨਵਾਂ ਵਿਕਾਸ ਦਾ ਕੰਮ ਨਹੀਂ ਸ਼ੁਰੂ ਕੀਤਾ ਜਾਵੇਗਾ ਅਤੇ ਨਵੇਂ ਟੈਂਡਰ ਜਾਰੀ ਕਰਨ 'ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ। ਜੇ ਐਮਰਜੈਂਸੀ 'ਚ ਕਿਸੇ ਵਿਭਾਗ ਨੇ ਟੈਂਡਰ ਜਾਰੀ ਕਰਨਾ ਹੈ ਤਾਂ ਇਸ ਲਈ ਵਿੱਤ ਵਿਭਾਗ ਤੋਂ ਮਨਜ਼ੂਰੀ ਲਈ ਜਾਵੇ।

ਇਹ ਵੀ ਪੜੋ:ਇਰਾਕ 'ਚ ਅਮਰੀਕੀ ਏਅਰਬੇਸ ‘ਤੇ ਮਿਜ਼ਾਈਲੀ ਹਮਲੇ ਮਗਰੋਂ ਟਰੰਪ ਨੇ ਕਿਹਾ, All is well

ਪੱਤਰ 'ਚ ਵਿੱਤ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਤਨਖਾਹ, ਪੈਨਸ਼ਨ, ਬਿਜਲੀ ਦੇ ਬਿੱਲ ਤੇ ਕਰਜ਼ੇ ਦੀ ਅਦਾਇਗੀ ਨੂੰ ਛੱਡ ਕੇ ਖਰਚ 'ਚ 20% ਦੀ ਕਟੌਤੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ 'ਚ ਨਵਾਂ ਸਾਜੋ ਸਮਾਨ ਦੀ ਖਰੀਦ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇਸ ਨੂੰ ਲੈ ਕੇ ਵਿੱਤ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹੈ।

ABOUT THE AUTHOR

...view details