ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਐਲਓਸੀ ਪਾਰ ਕੀਤੇ ਹਮਲੇ ਨੂੰ ਸਹੀ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਜੇ ਅੱਗੇ ਵੀ ਅਜਿਹੀ ਕਾਰਵਾਈਆਂ ਦੀ ਲੋੜ ਪਵੇ ਤਾਂ ਭਾਰਤੀ ਹਵਾਈ ਫ਼ੌਜ ਅਤੇ ਭਾਰਤੀ ਫ਼ੌਜ ਦੀ ਅਜਿਹੀ ਕਾਰਵਾਈਆਂ ਦਾ ਉਹ ਸਮਰਥਨ ਕਰਦੇ ਰਹਿਣਗੇ। ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਗਲੇ ਦਸ ਤੋਂ ਬਾਰਾਂ ਦਿਨ ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਕਾਫ਼ੀ ਅਹਿਮ ਹਨ।ਜ਼ਿਕਰਯੋਗ ਹੈ ਕਿ ਭਾਰਤੀ ਹਵਾਈ ਫੌਜ ਨੇ ਬੀਤੇ ਦਿਨੀਂ ਸਵੇਰ ਕਰੀਬ 3.30 ਐਲਓਸੀ ਨੂੰ ਪਾਰ ਕਰਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਈ ਅੱਤਵਾਦੀ ਕੈਂਪਾਂ 'ਤੇ ਹਮਲਾ ਕੀਤਾ ਸੀ ਜਿਸ ਤੋਂ ਬਾਅਦ ਸਰਹੱਦੀ ਖੇਤਰਾਂ ਵਿੱਚ ਸਥਿਤੀ ਤਣਾਅਪੂਰਨ ਹੋ ਗਈ ਹੈ। ਇਸ ਦੇ ਮੱਧੇਨਜ਼ਰ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।