ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਟੈਸਟ ਮਹਾਰਾਸ਼ਟਰ ਸਰਕਾਰ ਨੇ ਨਹੀਂ ਕਰਕੇ ਭੇਜੇ, ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੋਵਿਡ-19: ਸ਼ਰਧਾਲੂਆਂ ਦੇ ਟੈਸਟਾਂ ਬਾਰੇ ਮਹਾਰਾਸ਼ਟਰ ਸਰਕਾਰ ਨੂੰ ਦੇਣੀ ਚਾਹੀਦੀ ਸੀ ਜਾਣਕਾਰੀ: ਸਿੱਧੂ - ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਟੈਸਟ ਮਹਾਰਾਸ਼ਟਰ ਸਰਕਾਰ ਨਹੀ ਕਰਕੇ ਭੇਜੇ, ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਿਹਤ ਮੰਤਰੀ ਬਲਬੀਰ ਸਿੱਧੂ
ਸਿੱਧੂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਿਰਫ਼ ਸਕਰੀਨਿੰਗ ਹੀ ਕੀਤੀ ਗਈ ਹੈ। ਨਾਲ ਹੀ ਸਿੱਧੂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਘੱਟੋ-ਘੱਟ ਇਸ ਬਾਰੇ ਸੂਚਿਤ ਕਰਨਾ ਚਾਹੀਦਾ ਸੀ ਤਾਂ ਜੋ ਪੰਜਾਬ ਸਰਕਾਰ ਉਸ ਅਨੁਸਾਰ ਕੰਮ ਕਰ ਸਕਦੀ ਸੀ।