ਪੰਜਾਬ

punjab

ETV Bharat / state

ਕੋਰੋਨਾ ਵਾਇਰਸ ਪੀੜਤਾਂ ਨੂੰ ਵੰਡੇ ਜਾਣਗੇ N95 ਮਾਸਕ, ਮੁੱਖ ਮੰਤਰੀ ਨੇ ਦਿੱਤੇ 8 ਕਰੋੜ ਰੁਪਏ: ਬਲਬੀਰ ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਪੀੜਤਾਂ ਨੂੰ N95 ਮਾਸਕ ਵੰਡੇ ਜਾਣਗੇ ਜਿਸ ਲਈ ਮੁੱਖ ਮੰਤਰੀ ਵੱਲੋਂ 8 ਕਰੋੜ ਰੁਪਏ ਦਿੱਤੇ ਗਏ ਹਨ।

Balbir Sidhu
ਬਲਬੀਰ ਸਿੱਧੂ

By

Published : Mar 13, 2020, 9:26 PM IST

ਚੰਡੀਗੜ੍ਹ: ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਪੀੜਤਾਂ ਲਈ N95 ਮਾਸਕ ਖਰੀਦੇ ਜਾਣਗੇ ਜਿਸ ਲਈ ਮੁੱਖ ਮੰਤਰੀ ਵੱਲੋਂ 8 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਵਾਰਡ ਬਣਾਏ ਗਏ ਹਨ ਅਤੇ ਗਿਆਨ ਸਾਗਰ ਮੈਡੀਕਲ ਕਾਲਜ ਵਿਖੇ 300 ਬੈੱਡ ਆਈਸੋਲੇਸ਼ਨ ਦੇ ਤਿਆਰ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਸਵੇਰੇ ਸਭ ਤੋਂ ਪਹਿਲਾਂ ਚੱਲਣ ਵਾਲੀਆਂ ਬੱਸਾਂ ਨੂੰ ਸੈਨੇਟ ਕੀਤਾ ਜਾਵੇਗਾ ਅਤੇ ਉਸ ਵਿੱਚ ਚੜ੍ਹਨ ਵਾਲੀਆਂ ਸਵਾਰੀਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।

ਵੇਖੋ ਵੀਡੀਓ

ਸਿਹਤ ਮੰਤਰੀ ਨੂੰ ਜਦੋਂ ਇੱਕ ਮੀਟਰ ਦੀ ਦੂਰੀ ਉੱਤੇ ਰਹਿਣ ਬਾਰੇ ਜੋ ਅਪੀਲ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਿਸ ਬੰਦੇ ਨੂੰ ਕੋਰੋਨਾ ਵਾਇਰਸ ਹੈ ਉਸ ਨੂੰ ਬੱਸ ਵਿਚ ਚੜ੍ਹਨਾ ਹੀ ਨਹੀਂ ਚਾਹੀਦਾ। ਬਾਕੀ ਬੱਸ ਵਿੱਚ ਸਫਰ ਕਰਨ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਮੁਹਾਲੀ ਦੇ ਡੀਸੀ ਗਰੀਸ਼ ਦਿਆਲਨ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਨੂੰ ਲੈ ਕੇ ਕਿਹਾ ਕੀ ਅਫ਼ਸਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਰੱਖਿਆ ਗਿਆ ਹੈ ਕਿਉਂਕਿ ਡੀਸੀ ਅਤੇ ਐਸਐਸਪੀ ਨੂੰ ਲੋਕਾਂ ਨੂੰ ਲਗਾਤਾਰ ਮਿਲਣਾ ਪੈਂਦਾ ਹੈ ਅਤੇ ਉਨ੍ਹਾਂ ਤੋਂ ਇਲਾਵਾ 65 ਹੋਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਵਿੱਚ ਅਹਿਤਿਆਤ ਦੇ ਤੌਰ ਉੱਤੇ ਰੱਖਿਆ ਗਿਆ ਸੀ। ਬਾਕੀ ਸੈਂਪਲਾਂ ਵਿੱਚੋਂ 7 ਨੈਗਟਿਵ ਆ ਚੁੱਕੇ ਹਨ ਅਤੇ ਦੋ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ABOUT THE AUTHOR

...view details