ਚੰਡੀਗੜ੍ਹ:- ਬਲਜੀਤ ਸਿੰਘ ਦਾਦੂਵਾਲ ਤੋਂ ਜਗਦੀਸ਼ ਸਿੰਘ ਝੀਂਡਾ ਨੇ 38 ਮੈਂਬਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂਅਸਤੀਫਾ ਗਵਰਨਰ ਹਰਿਆਣਾ ਦੇ ਨਾਮ ਦੇ ਦਿੱਤਾ ਹੈ। ਜਿਸ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ Baljit Singh Daduwal ਦੀ ਪ੍ਰੈਸ ਕਾਨਫਰੰਸ ਕਰਦਿਆ ਕਿਹਾ ਕਿ HSGPC ਦੇ ਨਵੇਂ ਪ੍ਰਧਾਨ ਲਈ ਚੋਣਾਂ 21 ਦਸੰਬਰ ਨੂੰ ਕੁਰੂਕਸ਼ੇਤਰ ਦੇ ਗੁਰਦੁਆਰਾ ਸਾਹਿਬ 6ਵੀ ਪਾਤਸ਼ਾਹੀ ਵਿਖੇ ਹੋਣਗੀਆਂ। HSGPC Elections 2022.
ਬਲਜੀਤ ਸਿੰਘ ਦਾਦੂਵਾਲ ਨੇ HSGPC ਚੋਣਾਂ ਦੀ ਦਿੱਤੀ ਜਾਣਕਾਰੀ:-ਇਸ ਦੌਰਾਨ ਹੀ ਬਲਜੀਤ ਸਿੰਘ ਦਾਦੂਵਾਲ ਨੇ HSGPC ਦੇ ਨਵੇਂ ਪ੍ਰਧਾਨ ਲਈ ਚੋਣਾਂ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਰ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਬਹੁਤ ਦੇਰੀ ਨਾਲ ਹੋਈ ਅਤੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਿਸ ਤੋਂ ਬਾਅਦ 1 ਦਸੰਬਰ ਨੂੰ ਹਰਿਆਣਾ ਸਰਕਾਰ ਵੱਲੋਂ 38 ਮੈਂਬਰੀ ਐਡਹਾਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ 21 ਦਸੰਬਰ ਨੂੰ ਕੁਰੂਕਸ਼ੇਤਰ ਦੇ ਗੁਰਦੁਆਰਾ ਸਾਹਿਬ ਵਿਖੇ ਕਾਰਜਕਾਰਨੀ ਕਮੇਟੀ ਦੀਆਂ ਚੋਣਾਂ ਹੋਣਗੀਆਂ। ਉਨ੍ਹਾਂ ਕਿਹਾਪਿਛਲੇ ਢਾਈ ਸਾਲਾਂ ਵਿੱਚ ਅਸੀਂ ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਜ਼ਿੰਮਾ ਸੰਭਾਲ ਰੱਖਿਆ ਸੀ। (haryana sikh gurdwara management committee)
'ਗੁਰਦੁਆਰਿਆਂ ਵਿੱਚ ਭ੍ਰਿਸ਼ਟਾਚਾਰ ਖਤਮ ਕੀਤਾ':-ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਅਸੀਂ ਗੁਰਦੁਆਰਿਆਂ ਵਿੱਚ ਭ੍ਰਿਸ਼ਟਾਚਾਰ ਖਤਮ ਕੀਤਾ, ਜਿਸ ਕਾਰਨ ਬਜਟ ਵੀ ਵਧਿਆ ਹੈ। ਸਾਨੂੰ ਹਰਿਆਣਾ ਸਰਕਾਰ ਦਾ ਵੀ ਪੂਰਾ ਸਹਿਯੋਗ ਮਿਲਿਆ ਹੈ। ਅਸੀਂ ਕਿਸਾਨ ਅੰਦੋਲਨ ਵਿੱਚ ਲੰਗਰ ਅਤੇ ਸਿਹਤ ਸੇਵਾ ਵਿੱਚ ਵੀ ਸਹਿਯੋਗ ਦਿੱਤਾ। ਪੰਜਾਬ ਦੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਸਾਡੇ 'ਤੇ ਕਈ ਜ਼ੁਬਾਨੀ ਹਮਲੇ ਕੀਤੇ। ਜਦੋਂ ਤੋਂ ਸੁਖਬੀਰ ਸਿੰਘ ਬਾਦਲ ਪੰਜਾਬ ਦੀ ਸਿਆਸਤ ਵਿਚ ਹਾਰ ਗਏ ਹਨ, ਉਦੋਂ ਤੋਂ ਹੀ ਬਾਦਲ ਆਪਣਾ ਮਾਨਸਿਕ ਸੰਤੁਲਨ ਵੀ ਗੁਆ ਬੈਠਾ ਹੈ।
'ਸੁਖਬੀਰ ਸਿੰਘ ਬਾਦਲ ਨੇ ਪੰਥ ਨੂੰ ਠੇਸ ਪਹੁੰਚਾਈ':-ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਮੇਰੀ ਸੁਰੱਖਿਆ ਨੂੰ ਲੈ ਕੇ ਕੋਈ ਸਮੱਸਿਆ ਹੈ ਤਾਂ ਉਹ ਮੇਰੇ ਕੋਲ ਆਉਣ ਅਤੇ ਅਸੀਂ ਮਿਲ ਕੇ ਸੁਰੱਖਿਆ ਦੀ ਕੁਰਬਾਨੀ ਦੇਵਾਂਗੇ। ਸੁਖਬੀਰ ਸਿੰਘ ਬਾਦਲ ਮੁੜ ਭਾਜਪਾ 'ਚ ਸ਼ਾਮਲ ਹੋਣ ਦੇ ਸਵਾਲ 'ਤੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਮੈਨੂੰ ਆਰ.ਐਸ.ਐਸ ਅਤੇ ਭਾਜਪਾ ਦਾ ਫਰੰਟ ਦਾ ਬੰਦਾ ਬਿਲਕੁਲ ਵੀ ਜਾਇਜ਼ ਨਹੀਂ ਹੈ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਸੁਖਬੀਰ ਸਿੰਘ ਬਾਦਲ ਨੇ ਪੰਥ ਨੂੰ ਜੋ ਠੇਸ ਪਹੁੰਚਾਈ ਹੈ, ਉਸ ਨੂੰ ਕੋਈ ਮੁਆਫ਼ ਨਹੀਂ ਕਰੇਗਾ।