ਚੰਡੀਗੜ੍ਹ:ਪੰਜਾਬ ਦੀ ਮਾਨ ਸਰਕਾਰ ਦੀ ਕੈਬਨਿਟ ਵਿੱਚ ਇੱਕ ਮੰਤਰੀ ਐਗਜ਼ਿਟ ਅਤੇ ਦੋ ਮੰਤਰੀਆਂ ਦੀ ਐਂਟਰੀ ਹੋ ਗਈ ਹੈ। ਇੰਦਰਬੀਰ ਸਿੰਘ ਨਿੱਜਰ ਨੇ ਅਸਤੀਫ਼ੇ ਤੋਂ ਬਾਅਦ ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਨੂੰ ਗਵਰਨਰ ਹਾਊਸ ਵਿੱਚ ਸਹੁੰ ਚੁਕਾਈ ਗਈ ਹੈ। ਇਸ ਮੌਕੇ ਪੰਜਾਬ ਦੇ ਡੀਜੀਪੀ ਸਮੇਤ ਕਈ ਵਿਧਾਇਕ ਤੇ ਮੰਤਰੀ ਵੀ ਰਾਜ ਭਵਨ ਵੀ ਮੌਜੂਦ ਸਨ। ਦੱਸ ਦਈਏ ਕਿ ਬੀਤੇ ਦਿਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਪੰਜਾਬ ਮੰਤਰੀ ਮੰਡਲ ਦਾ ਚੌਥੀ ਵਾਰ ਵਿਸਥਾਰ ਹੋਇਆ ਹੈ।
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਰਾਜ ਭਵਨ ਤੋਂ ਬਾਹਰ ਆਏ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਮੰਤਰੀ ਬਣ ਕੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਪਾਰਟੀ ਦਾ ਪੂਰਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ।
- ਖਿਡਾਰੀਆਂ ਦੇ ਗੰਗਾ 'ਚ ਤਗਮੇ ਪ੍ਰਵਾਹ ਕਰਨ 'ਤੇ ਮਾਨ ਦਾ ਟਵੀਟ, ਕਿਹਾ- ਕਿਸੇ ਦਿਨ ਲੋਕਤੰਤਰ ਦੀਆਂ ਅਸਥੀਆਂ ਤਾਰਨੀਆਂ ਪੈਣੀਆਂ ਨਦੀਆਂ 'ਚ...
- ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਪੰਜਾਬ ਕੈਬਨਿਟ 'ਚੋਂ ਦਿੱਤਾ ਅਸਤੀਫ਼ਾ, ਮੁੱਖ ਮੰਤਰੀ ਨੇ ਰਾਜਪਾਲ ਨੂੰ ਜਲਦ ਪ੍ਰਵਾਨ ਕਰਨ ਲਈ ਭੇਜਿਆ
- ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਤਰਸ ਰਹੇ ਨੇ ਐੱਸਸੀ ਵਿਦਿਆਰਥੀ, ਸਰਕਾਰ ਕਿਉਂ ਹੋਈ ਬੇਵੱਸ ? ਖਾਸ ਰਿਪੋਰਟ