ਚੰਡੀਗੜ੍ਹ: ਮੁਲਤਾਨੀ ਅਗਵਾ ਤੇ ਹੱਤਿਆ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਨੇ ਬਲੈਂਕੇਟ ਬੇਲ ਦਿੱਤੀ ਹੋਈ ਹੈ। ਜਿਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 8 ਅਕੂਤਬਰ ਤੱਕ ਜਵਾਬ ਦੇਣ ਲਈ ਕਿਹਾ ਸੀ।
ਸੁਮੇਧ ਸੈਣੀ ਦੀ ਬਲੈਂਕੇਟ ਬੇਲ ਦਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੁੜ ਮੰਗਿਆ ਜਵਾਬ
ਸੁਮੇਧ ਸੈਣੀ ਨੂੰ ਮਿਲੀ ਬਲੈਂਕੇਟ ਬੇਲ ਮਾਮਲੇ 'ਚ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੁੜ ਜਵਾਬ ਮੰਗਿਆ ਹੈ। ਜਿਸ ਦੀ ਅਗਲੀ ਸੁਣਵਾਈ 14 ਅਕੂਤਬਰ ਨੂੰ ਹੋਵੇਗੀ।
ਸੁਮੇਧ ਸੈਣੀ ਦੀ ਬਲੈਂਕੇਟ ਬੇਲ ਦਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੁੜ ਮੰਗਿਆ ਜਵਾਬ
ਇਸ ਦੀ ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਅੱਗੇ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਗਿਆ ਹੈ, ਜਿਸ ਦੀ ਅਗਲੀ ਸੁਣਵਾਈ 14 ਅਕੂਤਬਰ ਤੱਕ ਟਲ ਗਈ ਹੈ।
ਦੱਸ ਦੇਈਏ ਕਿ ਮੁਲਤਾਨੀ ਕੇਸ 'ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਿਲੀ ਬਲੈਂਕੇਟ ਬੇਲ ਤਹਿਤ ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਨੂੰ 7 ਦਿਨ ਦਾ ਨੋਟਿਸ ਦੇਣਾ ਪਵੇਗਾ।
Last Updated : Oct 8, 2020, 8:17 PM IST