ਪੰਜਾਬ

punjab

ETV Bharat / state

ਬੰਬੀਹਾ ਗਰੁੱਪ ਨੇ ਸਾਬਕਾ ਸੋਪੂ ਸੂਬਾ ਪ੍ਰਧਾਨ ਗੁਰਲਾਲ ਬਰਾੜ ਦੇ ਕਤਲ ਦੀ ਲਈ ਜ਼ਿੰਮੇਵਾਰੀ - ਸਟੂਡੈਂਟਸ ਆਫ ਪੰਜਾਬ ਯੂਨੀਵਰਸਿਟੀ

ਸੋਪੂ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲੈ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਪੇਜ 'ਤੇ ਪੋਸਟ ਪਾ ਕੇ ਜ਼ਿੰਮੇਵਾਰੀ ਲਈ ਹੈ।

Bambiha group claimed responsibility for the assassination of former Sopu president Gurlal Brar
ਬੰਬੀਹਾ ਗਰੁੱਪ ਨੇ ਸੋਪੂ ਦੇ ਸਾਬਕਾ ਪ੍ਰਧਾਨ ਗੁਰਲਾਲ ਬਰਾੜ ਦੇ ਕਤਲ ਲਈ ਜ਼ਿੰਮੇਵਾਰੀ

By

Published : Oct 11, 2020, 7:29 PM IST

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (ਸੋਪੂ) ਦੇ ਵਿਦਿਆਰਥੀਆਂ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਦੇ ਕਤਲ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਪੇਜ 'ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।

ਬੰਬੀਹਾ ਗਰੁੱਪ ਨੇ ਸਾਬਕਾ ਸੋਪੂ ਸੂਬਾ ਪ੍ਰਧਾਨ ਗੁਰਲਾਲ ਬਰਾੜ ਦੇ ਕਤਲ ਦੀ ਲਈ ਜ਼ਿੰਮੇਵਾਰੀ

ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਪੇਜ 'ਤੇ ਪੋਸਟ ਪਾ ਕੇ ਲਿਖਿਆ ਹੈ ਕਿ ਤਿੰਨ ਸਾਲ ਪਹਿਲਾਂ ਗੁਰਲਾਲ ਬਰਾੜ ਦੇ ਵੱਲੋਂ ਉਨ੍ਹਾਂ ਦੇ ਇੱਕ ਸਾਥੀ ਦਾ ਕਤਲ ਕੀਤਾ ਗਿਆ ਸੀ। ਉਨ੍ਹਾਂ ਦੇ ਗਰੁੱਪ ਦੇ ਲੱਕੀ ਨਾਂਅ ਦੇ ਵਿਅਕਤੀ ਨੇ ਗੁਰਲਾਲ ਦਾ ਕਤਲ ਕੀਤਾ।

ਬੰਬੀਹਾ ਗਰੁੱਪ ਨੇ ਸਾਬਕਾ ਸੋਪੂ ਸੂਬਾ ਪ੍ਰਧਾਨ ਗੁਰਲਾਲ ਬਰਾੜ ਦੇ ਕਤਲ ਦੀ ਲਈ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ ਬੀਤੀ ਰਾਤ ਗੁਰਲਾਲ ਬਰਾੜ ਕਲੱਬ ਵਿੱਚ ਇੱਕ ਵਿਅਕਤੀ ਦੀ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਦੇਰ ਰਾਤ 12:30 ਵਜੇ ਸਨਅਤੀ ਖੇਤਰ ਦੇ ਕਲੱਬ ਦੇ ਬਾਹਰ ਖੜ੍ਹਾ ਸੀ, ਤਾਂ ਉਹ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ, ਉਸ ਵੇਲੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੇ ਉਸ 'ਤੇ ਕਰੀਬ 7-8 ਫਾਇਰ ਕੀਤੇ। ਵਾਰਦਾਤ ਕਰਨ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਗੁਰਲਾਲ ਨੂੰ ਪੀਜੀਆਈ ਲਈ ਰੈਫ਼ਰ ਕਰ ਦਿੱਤਾ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ABOUT THE AUTHOR

...view details