ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਨੂੰ ਜਿੱਥੇ ਆਕਸੀਜਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਥੇ ਹੀ ਪੰਜਾਬ ਦੀ ਸਿਆਸਤ ਵਿਚ ਵੀ ਵੱਡਾ ਭੂਚਾਲ ਆ ਚੁੱਕਿਆ ਹੈ ਕੱਲ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਦੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਾਰਨ ਅਸਤੀਫ਼ੇ ਦੀ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਤੇ ਇੰਨਾ ਹੀ ਨਹੀਂ ਮੰਤਰੀ ਮੰਡਲ ਦੀ ਬੈਠਕ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਖੂਬ ਹੰਗਾਮਾ ਵੀ ਹੋਇਆ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਪਰ ਪੰਜਾਬ ਕਾਂਗਰਸ ਦੀ ਸਿਆਸਤ ਚ ਸੁਲਗ ਰਹੀ ਅੱਗ ਨੂੰ ਠੰਢਾ ਕਰਨ ਦੇ ਮਕਸਦ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲਵਾ ਜ਼ੋਨ ਦੇ ਤੀਹ ਵਿਧਾਇਕਾਂ ਨਾਲ ਬੈਠਕ ਕਰ ਲੋਕਾਂ ਦੇ ਸੈਂਟੀਮੈਂਟ ਬਾਬਤ ਵਿਧਾਇਕਾਂ ਤੋਂ ਫੀਡਬੈਕ ਲਈ ਇਸ ਦੌਰਾਨ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਨਵੀਂ ਐਸਆਈਟੀ ਦੇ ਵਿਚ ਕਿਹੜੇ ਮੈਂਬਰ ਹੋਣਗੇ ਅਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਕਾਨੂੰਨੀ ਮਾਹਰਾਂ ਨਾਲ ਮਿਲ ਕੇ ਕਿਸ ਤਰੀਕੇ ਨਾਲ ਦਿਲਵਾਈ ਜਾਵੇਗੀ ਉਨ੍ਹਾਂ ਸਾਰੇ ਪਹਿਲੂਆਂ ਤੇ ਚਰਚਾ ਕੀਤੀ ਗਈ ਹੈ ਇਸ ਦੌਰਾਨ ਕਿੱਕੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ ਹੈ ਵੀ ਕਿਹਾ ਕਿ ਬੇਅਦਬੀ ਦਾ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁਡ਼ਿਆ ਹੋਇਆ ਬਿਕਰਮਜੀਤ ਸਿੰਘ ਮਜੀਠੀਆ ਸਣੇ ਅਕਾਲੀ ਦਲ ਨੂੰ ਹਾਈਕੋਰਟ ਵੱਲੋਂ ਰੱਦ ਕੀਤੀ ਗਈ ਰਿਪੋਰਟ ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ।
ਕਾਂਗਰਸ ਦੇ ਕਲੇਸ਼ 'ਤੇ ਵਿਰੋਧੀਆਂ ਦੇ ਤੰਜ਼..
ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਨੂੰ ਜਿੱਥੇ ਆਕਸੀਜਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਥੇ ਹੀ ਪੰਜਾਬ ਦੀ ਸਿਆਸਤ ਵਿਚ ਵੀ ਵੱਡਾ ਭੂਚਾਲ ਆ ਚੁੱਕਿਆ ਹੈ ਕੱਲ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਦੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਾਰਨ ਅਸਤੀਫ਼ੇ ਦੀ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਤੇ ਇੰਨਾ ਹੀ ਨਹੀਂ ਮੰਤਰੀ ਮੰਡਲ ਦੀ ਬੈਠਕ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਖੂਬ ਹੰਗਾਮਾ ਵੀ ਹੋਇਆ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਪਰ ਪੰਜਾਬ ਕਾਂਗਰਸ ਦੀ ਸਿਆਸਤ ਚ ਸੁਲਗ ਰਹੀ ਅੱਗ ਨੂੰ ਠੰਢਾ ਕਰਨ ਦੇ ਮਕਸਦ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲਵਾ ਜ਼ੋਨ ਦੇ ਤੀਹ ਵਿਧਾਇਕਾਂ ਨਾਲ ਬੈਠਕ ਕਰ ਲੋਕਾਂ ਦੇ ਸੈਂਟੀਮੈਂਟ ਬਾਬਤ ਵਿਧਾਇਕਾਂ ਤੋਂ ਫੀਡਬੈਕ ਲਈ ਇਸ ਦੌਰਾਨ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਨਵੀਂ ਐਸਆਈਟੀ ਦੇ ਵਿਚ ਕਿਹੜੇ ਮੈਂਬਰ ਹੋਣਗੇ ਅਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਕਾਨੂੰਨੀ ਮਾਹਰਾਂ ਨਾਲ ਮਿਲ ਕੇ ਕਿਸ ਤਰੀਕੇ ਨਾਲ ਦਿਲਵਾਈ ਜਾਵੇਗੀ ਉਨ੍ਹਾਂ ਸਾਰੇ ਪਹਿਲੂਆਂ ਤੇ ਚਰਚਾ ਕੀਤੀ ਗਈ ਹੈ ਇਸ ਦੌਰਾਨ ਕਿੱਕੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ ਹੈ ਵੀ ਕਿਹਾ ਕਿ ਬੇਅਦਬੀ ਦਾ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁਡ਼ਿਆ ਹੋਇਆ ਬਿਕਰਮਜੀਤ ਸਿੰਘ ਮਜੀਠੀਆ ਸਣੇ ਅਕਾਲੀ ਦਲ ਨੂੰ ਹਾਈ ਕੋਰਟ ਵੱਲੋਂ ਰੱਦ ਕੀਤੀ ਗਈ ਰਿਪੋਰਟ ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ।
ਵਿਧਾਇਕਾਂ ਨਾਲ ਬੈਠਕ ਕਰਨ ਤੋਂ ਪਹਿਲਾਂ ਸਿੱਧੂ ਨੂੰ ਕੈਪਟਨ ਦੀ ਖਰੀ ਖਰੀ
ਆਮ ਆਦਮੀ ਪਾਰਟੀ ਦੇ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਨੇ ਸੁਨੀਲ ਜਾਖੜ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸੁਨੀਲ ਜਾਖੜ ਨੇ ਅਸਤੀਫਾ ਦੇਣਾ ਹੀ ਸੀ ਤਾਂ ਕੇਂਦਰ ਦੀ ਲੀਡਰਸ਼ਿਪ ਨੂੰ ਦੇਣਾ ਸੀ ਲੇਕਿਨ ਜਾਖੜ ਅਤੇ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਅਸਤੀਫਾ ਦੇ ਕੇ ਮਹਿਜ਼ ਡਰਾਮਾ ਕੀਤਾ ਗਿਆ।