ਚੰਡੀਗੜ੍ਹ:ਭਾਰਤੀ ਪਹਿਲਵਾਨਾਂ ਨੂੰ ਆਪਣੇ ਤਗਮੇ ਗੰਗਾ ਵਿੱਚ ਤਾਰਨ ਲਈ ਮਜਬੂਰ ਕਰਨ ਵਾਲੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ। ਚੰਡੀਗੜ੍ਹ ਤੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪਹਿਲਵਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਵਾਨਾਂ ਨੇ ਦੇਸ਼ ਲਈ ਮੈਡਲ ਲਿਆਉਣ ਲਈ ਆਪਣਾ ਪਸੀਨਾ ਵਹਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪਹਿਲਵਾਨਾਂ ਦੀ ਆਵਾਜ਼ ਨੂੰ ਵਾਰ-ਵਾਰ ਦਬਾਇਆ ਜਾ ਰਿਹਾ ਹੈ।
ਖਿਡਾਰੀਆਂ ਦੇ ਗੰਗਾ 'ਚ ਤਗਮੇ ਪ੍ਰਵਾਹ ਕਰਨ 'ਤੇ ਮਾਨ ਦਾ ਟਵੀਟ, ਕਿਹਾ- ਕਿਸੇ ਦਿਨ ਲੋਕਤੰਤਰ ਦੀਆਂ ਅਸਥੀਆਂ ਤਾਰਨੀਆਂ ਪੈਣੀਆਂ ਨਦੀਆਂ 'ਚ... - ਪਜਾਬ ਦੀਆਂ ਅਹਿਮ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਭਲਵਾਨਾਂ ਵਲੋਂ ਗੰਗਾ ਵਿੱਚ ਤਗਮੇ ਤਾਰਨ ਲਈ ਮਜਬੂਰ ਹੋਣ ਉੱਤੇ ਦੁੱਖ ਜਾਹਿਰ ਕਰਦਿਆਂ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ ਹੈ।
![ਖਿਡਾਰੀਆਂ ਦੇ ਗੰਗਾ 'ਚ ਤਗਮੇ ਪ੍ਰਵਾਹ ਕਰਨ 'ਤੇ ਮਾਨ ਦਾ ਟਵੀਟ, ਕਿਹਾ- ਕਿਸੇ ਦਿਨ ਲੋਕਤੰਤਰ ਦੀਆਂ ਅਸਥੀਆਂ ਤਾਰਨੀਆਂ ਪੈਣੀਆਂ ਨਦੀਆਂ 'ਚ... Bhagwant Mann expressed his grief over the decision of the wrestlers to throw the medals to the Ganges](https://etvbharatimages.akamaized.net/etvbharat/prod-images/1200-675-18634500-638-18634500-1685462931815.jpg)
ਖੇਡ ਭਾਈਚਾਰੇ ਲਈ ਕਾਲਾ ਦਿਨ :ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਵਾਨ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਤੋਂ ਤੰਗ ਆ ਕੇ ਇਨ੍ਹਾਂ ਖਿਡਾਰੀਆਂ ਨੇ ਆਪਣੇ ਤਗਮੇ ਗੰਗਾ ਵਿੱਚ ਤਾਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇੰਨੀ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਤੋਂ ਬਾਅਦ ਜਿੱਤੇ ਗਏ ਮੈਡਲਾਂ ਨੂੰ ਜਲ ਪ੍ਰਵਾਹ ਕਰਨ ਦਾ ਫੈਸਲਾ ਲੈਣਾ ਇਨ੍ਹਾਂ ਖਿਡਾਰੀਆਂ ਲਈ ਬਹੁਤ ਔਖਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੇਡਾਂ, ਖੇਡ ਪ੍ਰੇਮੀਆਂ ਅਤੇ ਖੇਡ ਭਾਈਚਾਰੇ ਲਈ ਕਾਲਾ ਦਿਨ ਹੈ ਕਿਉਂਕਿ ਖਿਡਾਰੀਆਂ ਨੂੰ ਆਪਣੀ ਗੱਲ ਸੁਣਾਉਣ ਲਈ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ।
- ਜਾਣੋ ਕੀ ਹੈ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮਾਮਲਾ ਜਿਸ ਲਈ ਤਰਸ ਰਹੇ ਵਿਦਿਆਰਥੀ, ਹਾਈਕੋਰਟ ਦੀ ਕਿਉਂ ਲਗਾਈ ਪੰਜਾਬ ਸਰਕਾਰ ਨੂੰ ਫਟਕਾਰ
- ਅੰਮ੍ਰਿਤਸਰ ਵਿੱਚ ਰੈਸਟੋਰੈਂਟ 'ਚ ਪੁਲਿਸ ਨੇ ਮਾਰਿਆ ਛਾਪਾ, ਨਜ਼ਾਇਜ਼ ਵਰਤਾਈ ਜਾ ਰਹੀ ਸ਼ਰਾਬ ਤੇ ਹੁੱਕੇ ਕੀਤੇ ਜ਼ਬਤ
- SGPC ਚੋਣ ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ SGPC ਚੋਣਾਂ ਲਈ ਵੋਟਾਂ ਬਣਾਉਣ ਸਬੰਧੀ ਭੇਜੀ ਚਿੱਠੀ
ਮੁੱਖ ਮੰਤਰੀ ਨੇ ਕਿਹਾ ਕਿ ਜੇ ਸਮੁੱਚਾ ਦੇਸ਼ ਮੋਦੀ ਸਰਕਾਰ ਦੇ ਇਸ ਨਾਪਾਕ ਮਨਸੂਬੇ ਨੂੰ ਮੂਕ ਦਰਸ਼ਕ ਬਣ ਕੇ ਦੇਖਦਾ ਕਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸਾਨੂੰ ਲੋਕਤੰਤਰ ਦੀ ਰਾਖ ਨੂੰ ਨਦੀ ਵਿੱਚ ਤਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਖਿਡਾਰੀਆਂ ਨਾਲ ਖੜ੍ਹਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਚਾਉਣਾ ਅਤੇ ਲੋਕਤੰਤਰ ਦੀ ਮਰਿਆਦਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।