ਚੰਡੀਗੜ੍ਹ: ਬੀਤੇ ਦਿਨੀ ਵਿਸ਼ੇਸ਼ ਟ੍ਰੇਨਿੰਗ ਦੇ ਮੰਤਵ ਲਈ ਸਿੰਗਾਪੁਰ ਭੇਜੇ ਗਏ ਪੰਜਾਬ ਦੇ ਅਧਿਆਪਕਾਂ ਦਾ ਟੂਰ ਹੁਣ ਸਿਆਸੀ ਮੁੱਦਾ ਬਣਦਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੇ ਗਰੁੱਪ ਨੂੰ ਲੈਕੇ ਗੰਭੀਰ ਸਵਾਲ ਚੁੱਕੇ ਨੇ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਦੀ ਚੋਣ ਵਿੱਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਦੀ ਚੋੇਣ ਵਿੱਚ ਕੀ ਪੈਮਾਨਾ ਵਰਤਿਆ ਗਿਆ ਇਹ ਵੀ ਪੰਜਾਬ ਸਰਕਾਰ ਨੇ ਸਾਫ਼ ਨਹੀਂ ਕੀਤਾ ਹੈ।
ਰਾਜਪਾਲ ਨੂੰ ਸੀਐੱਮ ਦਾ ਮੋੜਵਾਂ ਜਵਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਇੰਨ੍ਹਾਂ ਸਵਾਲਾਂ ਦਾ ਤਿੱਖਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ,' ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ,ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ, ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ ,ਇਸੇ ਨੂੰ ਮੇਰਾ ਜਵਾਬ ਸਮਝੋ
ਦੱਸ ਦਈਏ ਸਿੰਗਪੁਰ ਗਏ ਪ੍ਰਿੰਸੀਪਲਾਂ ਦੇ ਮਾਮਲੇ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਨੇ ਪੰਜਾਬ ਸੂਚਨਾ ਅਤੇ ਕੰਪਨੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਨਿਯੁਕਤੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਚੇਅਰਮੈਨ ਵਜੋਂ ਨਿਯੁਕਤ ਗੁਰਿੰਦਰ ਜੀਤ ਸਿੰਘ ਜਾਇਦਾਦ ਹੜੱਪਣ ਅਤੇ ਅਗਵਾ ਕਰਨ ਵਿੱਚ ਸ਼ਾਮਲ ਹੈ। ਰਾਜਪਾਲ ਨੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਇਸ ਤੋਂ ਇਲਾਵਾ ਮੈਂ ਤੁਹਾਡੇ ਤੋਂ ਕਈ ਹੋਰ ਵਿਸ਼ਿਆਂ 'ਤੇ ਵੀ ਜਾਣਕਾਰੀ ਮੰਗੀ ਸੀ ਜੋ ਤੁਹਾਡੇ ਵੱਲੋਂ ਨਹੀਂ ਆਈ। ਤਾਂ ਸੀਐੱਮ ਮਾਨ ਨੇ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਿਹਾ ਕਾਟੋ ਕਲੇਸ਼ ਹੁਣ ਹੋਰ ਗਰਮਾ ਗਿਆ ਹੈ ਇਸ ਵਾਰ ਜਿੱਥੇ ਪਹਿਲ ਮੁੜ ਤੋਂ ਪੰਜਾਬ ਦੇ ਰਾਜਪਾਲ ਨੇ ਕੀਤੀ ਹੈ ਉੱਥੇ ਹੀ ਪਿੱਛੇ ਹਟਦੇ ਪੰਜਾਬ ਦੇ ਮੁੱਖ ਮੰਤਰੀ ਵੀ ਨਜ਼ਰ ਨਹੀਂ ਆ ਰਹੇ ਹਨ। ਇਸ ਪੂਰੇ ਵਿਵਾਦ ਨਾਲ ਜੁੜੀ ਸਿਆਸਤ ਵਿੱਚ ਹੁਣ ਵਿਰੋਧੀ ਵੀ ਕੁੱਦ ਦੇ ਨਜ਼ਰ ਆ ਰਹੇ ਹਨ ਅਤੇ ਪ੍ਰਤੀਕਿਰਿਆਵਾਂ ਰੱਖ ਰਹੇ ਹਨ।
ਇਹ ਵੀ ਪੜ੍ਹੋ:Punjab Governor: ਪੰਜਾਬ ਦੇ ਰਾਜਪਾਲ ਅਤੇ ਸੀਐੱਮ ਮਾਨ ਮੁੜ ਤੋਂ ਆਹਮੋ ਸਾਹਮਣੇ, ਬਨਵਾਰੀ ਲਾਲ ਪੁਰੋਹਿਤ ਨੇ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ 'ਤੇ ਚੁੱਕੇ ਸਵਾਲ