ਚੰਡੀਗੜ੍ਹ:ਮੁੱਖ ਮੰਤਰੀ ਪੰਜਾਬ ਭਗਵੰਤ ਮਾਨ Bhagwant Mann government ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਸ ਸਕੀਮ ਲਈ ਕੁੱਲ 36.60 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਤੋਂ ਪਹਿਲਾ ਪੰਜਾਬ ਸਰਕਾਰ ਗਰਭਵਤੀ ਔਰਤਾਂ ਨੂੰ 10.40 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। Matru Vandana Yojana budget 36.60 crore
ਲਾਭਪਾਤਰੀਆਂ ਔਰਤ ਨੂੰ 10.40 ਕਰੋੜ ਵੰਡੇ ਜਾ ਚੁੱਕੇ ਹਨ:-ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 60912 ਔਰਤ ਲਾਭਪਾਤਰੀਆਂ ਨੂੰ 10.40 ਕਰੋੜ ਵੰਡੇ ਜਾ ਚੁੱਕੇ ਹਨ।
3 ਕਿਸ਼ਤਾਂ ਵਿੱਚ ਮਿਲੀ ਸੀ ਗਰਭਵਤੀ ਔਰਤਾਂ ਨੂੰ ਇਹ ਲਾਭ ਰਾਸ਼ੀ:-ਇਸ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੇ ਜਾਂਦੇ ਹਨ।