ਚੰਡੀਗੜ੍ਹ :ਸੂਬੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਕਈ-ਕਈ ਕਿੱਲੇ ਫਸਲਾਂ ਪ੍ਰਭਾਵਿਤ ਹੋਈਆਂ ਹਨ। ਸੂਬਾ ਸਰਕਾਰ ਨੇ ਇਸ ਸਬੰਧੀ ਮੁਆਵਜ਼ਾ ਦੇਣ ਲਈ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਤੇ ਕਿਹਾ ਸੀ ਕਿ ਜਲਦ ਹੀ ਕਿਸਾਨਾਂ ਦੀਆਂ ਫਸਲਾਂ ਦੀ ਗਰਦਾਵਰੀ ਕਰਵਾ ਕੇ ਉਨ੍ਹਾਂ ਦੀ ਬਣਦੀ ਰਕਮ ਅਦਾ ਕੀਤੀ ਜਾਵੇਗੀ। ਕਈ ਦਿਨ ਬੀਤਣ ਦੇ ਬਾਵਜੂਦ ਵੀ ਗਰਦਾਵਰੀ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਗਿਆ।
ਇਸ ਉਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਆਪਣੇ ਵਿਧਾਇਕਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਹਾਲਾਤ ਦਾ ਜਾਇਜ਼ਾ ਲੈਣ, ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਲਦ ਤੋਂ ਜਲਦ ਰਿਪੋਰਟਾਂ ਤਿਆਰ ਕਰ ਕੇ ਉਨ੍ਹਾਂ ਤਕ ਪਹੁੰਚਦੀਆਂ ਕੀਤੀਆਂ ਜਾਣ।
ਇਹ ਵੀ ਪੜ੍ਹੋ :Apple Farming in Punjab: ਹੁਣ ਪੰਜਾਬ 'ਚ ਹੋਵੇਗੀ ਸੇਬ ਦੀ ਕਾਸ਼ਤ ! ਜਾਣੋ ਕਿਵੇਂ ਹੋ ਸਕਿਆ ਸੰਭਵ
ਭਗਵੰਤ ਮਾਨ ਦਾ ਟਵੀਟ : ਮੁੱਖ ਮੰਤਰੀ ਨੇ ਆਪਣੇ ਟਵਿੱਟਰ ਹੈਂਡਲ ਤੋਂ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ "ਪਿਛਲੇ ਦਿਨਾਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਨੇ... ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ 'ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ 'ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ"।
ਵਿਧਾਇਕ ਸਰਗਰਮ :ਮੁੱਖ ਮਤੰਰੀ ਵੱਲੋਂ ਜਾਰੀ ਹੁਕਮਾਂ ਮਗਰੋਂ ਫੌਰੀ ਵਿਧਾਇਕ ਸਰਗਰਮ ਹੋਏ। ਮੋਗਾ ਦੇ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰ ਧੋਸ ਨੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਧਰਮਕੋਟ ਦੇ ਪਿੰਡ ਅਮੀਵਾਲਾ, ਸੰਗਲਾਂ, ਬੀਜ਼ਾਪੁਰ, ਮੰਝਲੀ, ਸ਼ੇਰਪੁਰ ਤਾਇੰਬਾ ਆਦਿ ਪਿੰਡਾਂ ਦਾ ਪ੍ਰਸ਼ਾਸਨ ਨਾਲ ਦੌਰਾ ਕੀਤਾ ਗਿਆ। ਵਿਧਾਇਕ ਨੇ ਟਵੀਟ ਜਾਰੀ ਕਰਦਿਆਂ ਕਿਹਾ ਕਿ "ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ ਹੇਠ ਬਾਰਸ਼ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਲਕਾ ਧਰਮਕੋਟ ਦੇ ਪਿੰਡ ਅਮੀਵਾਲਾ, ਸੰਗਲਾਂ, ਬੀਜ਼ਾਪੁਰ, ਮੰਝਲੀ, ਸ਼ੇਰਪੁਰ ਤਾਇੰਬਾ ਆਦਿ ਪਿੰਡਾਂ ਦਾ ਪ੍ਰਸ਼ਾਸਨ ਨਾਲ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਹਫ਼ਤੇ ਵਿੱਚ ਗਿਰਦਾਵਰੀਆਂ ਕਰਵਾ ਕਿ ਜਲਦੀ ਮੁਆਵਜ਼ਾ ਦਿੱਤਾ ਜਾਵੇ" ।
ਇਹ ਵੀ ਪੜ੍ਹੋ :Rail Roko Andolan: ਫ਼ਸਲਾਂ ਦੀ ਗਰਦਾਵਰੀ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ, ਅੱਜ ਰੋਕਣਗੇ ਰੇਲਾਂ
ਕਿਸਾਨਾਂ ਵੱਲੋਂ ਵਿਰੋਧ : ਸਰਕਾਰ ਦੇ ਵਿਰੋਧ ਵਿੱਚ ਕਿਸਾਨਾਂ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਪੈ ਰਾਹੀਂ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫਸਲਾਂ ਪੂਰਨ ਤੌਰ ਤੇ ਤਬਾਹ ਹੋ ਚੁੱਕੀਆਂ ਹਨ ਅਤੇ ਇਸ ਕੁਦਰਤੀ ਮਾਰ ਨਾਲ ਕਿਸਾਨ ਦੀ ਹਾਲਤ ਕਾਫੀ ਮੰਦੀ ਹੋ ਗਈ ਹੈ।ਜਿਸ ਨਾਲ ਆਮ ਕਿਸਾਨ ਆਰਥਿਕ ਪੱਖ ਤੋਂ ਕਾਫੀ ਕਮਜੋਰ ਹੋ ਗਏ ਹਨ।ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਗਿਰਦਾਵਰੀਆਂ ਦੇ ਹੁਕਮ ਦਿੱਤੇ ਗਏ ਸਨ ਪਰ ਬਾਵਜੂਦ ਇਸਦੇ ਪਿੰਡਾਂ ਵਿੱਚ ਕਿਧਰੇ ਪਟਵਾਰੀ ਜਾਂ ਹੋਰ ਅਧਿਕਾਰੀ ਹਾਲੇ ਤੱਕ ਵੀ ਦਿਖਾਈ ਨਹੀਂ ਦੇ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਫਸਲਾਂ ਦਾ ਖ਼ਰਾਬਾ ਰਾਸ਼ੀ ਘਟੋ ਘੱਟ 50,000 ਰੁਪਏ ਪ੍ਰਤੀ ਏਕੜ ਦਿੱਤੀ ਜਾਵੇ।