ਚੰਡੀਗੜ੍ਹ :ਅਜਨਾਲਾ ਕਾਂਡ ਤੋਂ ਬਾਅਦ ਲਗਾਤਾਰ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ। ਇਸ ਸਭ ਵਿਚਕਾਰ ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਅੱਗੇ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਸੀ। ਇਹ ਓਹੀ ਪੰਜਾਬ ਪੁਲਿਸ ਸੀ, ਜਿਸ ਨੇ ਕਾਲੇ ਦੌਰ ਵਿਚ ਅੱਤਵਾਦ ਦਾ ਵੀ ਸਾਹਮਣਾ ਕੀਤਾ ਸੀ, ਪਰ ਕੁਝ ਕੁ ਲੋਕਾਂ ਅੱਗੇ ਮੁੱਖ ਮੰਤਰੀ ਨੇ ਪੁਲਿਸ ਨੂੰ ਲਾਚਾਰ ਬਣਾ ਦਿੱਤਾ ਸੀ।
ਮਾਨ ਨੇ ਟਵੀਟ ਰਾਹੀਂ ਵਿਰੋਧੀਆਂ ਨੂੰ ਦਿੱਤਾ ਜਵਾਬ :ਵਿਰੋਧੀਆਂ ਦੇ ਸਵਾਲਾਂ ਦਾ ਜਵਾਬ ਵਿਚ ਮੁੱਖ ਮੰਤਰੀ ਨੇ ਟਵੀਟ ਜਾਰੀ ਕਰਦਿਆਂ ਕਿਹਾ ਹੈ ਕਿ "ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ..ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ.. ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ.."
ਇਹ ਵੀ ਪੜ੍ਹੋ :Police Search Operation: ਮੰਡੀ ਗੋਬਿੰਦਗੜ੍ਹ ਦੇ ਪਿੰਡ ਜਸੜਾਂ 'ਚ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ
ਵਿਰੋਧੀਆਂ ਦੇ ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਦੇ ਨਾਲ ਪੰਜਾਬ ਵਿਰੋਧੀ ਤਾਕਤਾਂ ਨੂੰ ਵੀ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮੇਰੀ ਪੰਜਾਬ ਦੀ ਹਰ ਸਰਗਰਮੀ ਦੀ ਖਬਰ ਹੈ, ਉਨ੍ਹਾਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਨੇ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ :Clash in SDM Office: ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਐੱਸਡੀਐੱਮ ਦਫ਼ਤਰ ਬਣਿਆ ਜੰਗ ਦਾ ਮੈਦਾਨ
ਲਗਾਤਾਰ ਹੋ ਰਿਹਾ ਸੀ ਵਿਰੋਧ : ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਥਾਣੇ ਵਿਖੇ ਕਾਰਵਾਈ ਉਤੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸਰਕਾਰ ਨੂੰ ਘੇਰਿਆ ਜਾ ਰਿਹਾ ਸੀ। ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਕਾਰ ਨੂੰ ਇਸ ਮੁੁੱਦੇ ਉਤੇ ਘੇਰਦਿਆਂ ਕਿਹਾ ਸੀ ਕਿ ਆਪ ਸਰਕਾਰ ਨੇ ਪੰਜਾਬ ਪੁਲਿਸ ਨੂੰ ਲਾਚਾਰ ਬਣਾ ਦਿੱਤਾ ਹੈ। ਇਸੇ ਪੰਜਾਬ ਪੁਲਿਸ ਨੇ ਅੱਤਵਾਦ ਸਮੇਂ ਡਟ ਕੇ ਮੁਕਾਬਲਾ ਕੀਤਾ ਸੀ ਤੇ ਕੁਝ ਕੁ ਲੋਕਾਂ ਸਾਹਮਣੇ ਇਸ ਸਰਕਾਰ ਨੇ ਪੁਲਿਸ ਨੂੰ ਲਾਚਾਰ ਬਣਾ ਦਿੱਤਾ ਸੀ। ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਡੀਜੀਪੀ ਨੂੰ ਪੱਤਰ ਲਿਖ ਕੇ ਅਜਨਾਲਾ ਕਾਂਡ ਵਿਖੇ ਹੋਏ ਹਮਲੇ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ ਤੇ ਨਾਲ ਹੀ ਸਰਕਾਰ ਨੂੰ ਝਾੜ ਪਾਈ ਸੀ ਕਿ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਗੋਡੇ ਟੇਕ ਦਿੱਤੇ ਹਨ।