ਚੰਡੀਗੜ੍ਹ:ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਕੈਲੀਫੋਰਨੀਆ ਪੁਲਿਸ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਵੀ ਸੰਪਰਕ ਕੀਤਾ ਹੈ। ਅਸੀਂ ਗੋਲਡੀ ਬਰਾੜ ਨੂੰ ਜਲਦ ਹੀ ਪੰਜਾਬ ਲੈ ਕੇ ਆਵਾਂਗੇ।
ਸਾਡੇ ਨਾਲ ਅਮਰੀਕਾ ਪੁਲਿਸ ਨੇ ਕੀਤਾ ਸੰਪਰਕ:ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਮਰੀਕਾ ਦੀ ਏਜੰਸੀ ਨੇ ਸਾਡੇ ਨਾਲ ਸੰਪਰਕ ਕੀਤਾ ਹੈ ਕਿ ਅਸੀਂ ਗੋਲਡੀ ਬਰਾੜ ਨੂੰ ਨਜ਼ਰਬੰਦ ਕਰ ਲਿਆ ਹੈ ਹੁਣ ਇਸ ਦਾ ਕੀਤਾ ਜਾਵੇ। ਮਾਨ ਨੇ ਦੱਸਿਆ ਕਿ ਅਸੀਂ ਕਾਰਵਾਈ ਕਰ ਰਹੇ ਹਾਂ ਤੇ ਜਲਦ ਹੈ ਉਸ ਨੂੰ ਭਾਰਤ ਲੈ ਕੇ ਆਵਾਂਗੇ ਜ਼ਰੂਰ ਲੈ ਕੇ ਆਵਾਂਗੇ। ਉਹਨਾਂ ਨੇ ਕਿਹਾ ਕਿ ਗੋਲਡੀ ਬਰਾੜ ਨੇ ਕਈ ਘਰਾਂ ਵਿੱਚ ਸੱਥਰ ਵਛਾ ਦਿੱਤੇ ਹਨ, ਉਸ ਦੀ ਗ੍ਰਿਫ਼ਤਾਰੀ ਨਾਲ ਉਹਨਾਂ ਨੂੰ ਥੋੜਾ ਸਕੂਨ ਮਿਲੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਪੁਸ਼ਟੀ ਇਹ ਵੀ ਪੜੋ:Sidhu Moosewala Murder Update: ਗੈਂਗਸਟਰ ਗੋਲਡੀ ਬਰਾੜ ਕੈਲੀਫੋਰਨੀਆ ਵਿੱਚ ਨਜ਼ਰਬੰਦ !
ਕੈਲੀਫੋਰਨੀਆ 'ਚ ਨਜ਼ਰਬੰਦ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਨਜ਼ਰਬੰਦ ਕਰ (Gangster Goldy Brar Detained In California) ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਦੀ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹੀ ਨਜ਼ਰਬੰਦ ਕਰ ਲਿਆ ਗਿਆ ਸੀ।
ਖੂਫੀਆ ਏਜੰਸੀਆਂ ਨੂੰ ਮਿਲੀ ਜਾਣਕਾਰੀ:ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਹ ਜਾਣਕਾਰੀਭਾਰਤੀ ਖੂਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਹੁਣ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ 'ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ।
ਘਰ ਦੇ ਬਾਹਰ ਵਧਾਈ ਸੁਰੱਖਿਆ:ਗੈਂਗਸਟਰ ਗੋਲਡੀ ਬਰਾੜ ਦੇ ਵਿਦੇਸ਼ ਵਿੱਚ ਗ੍ਰਿਫ਼ਤਾਰੀ ਦੀ ਖ਼ਬਰ (Gangster Goldy Brar Detained In California) ਤੋਂ ਬਾਅਦ ਉਸ ਦੇ ਘਰ ਦੇ ਬਾਹਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਘਰ ਦੇ ਬਾਹਰ ਫੋਰਸ ਲਗਾ ਦਿੱਤੀ ਹੈ ਤੇ ਹਰ ਪਾਸੇ ਨਜ਼ਰ ਰੱਖੀ ਜਾ ਰਹੀ ਹੈ।
2017 ਤੋਂ ਕੈਨੇਡਾ ਵਿੱਚ ਹੈ ਗੈਂਗਸਟਰ ਗੋਲਡੀ ਬਰਾੜ: ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸਤਿੰਦਰਜੀਤ ਸਿੰਘ ਉਰਫ਼ ਬਰਾੜ 2017 ਵਿੱਚ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ। ਮੂਸੇਵਾਲਾ ਦਾ ਕਤਲ ਕਥਿਤ ਤੌਰ 'ਤੇ ਅਕਾਲੀ ਨੌਜਵਾਨ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ।
ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ: ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦਾ ਭਰਾ ਅਤੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ। ਅਪਰਾਧੀਆਂ ਨੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜੋ:ਸਿਆਸੀ ਪਨਾਹ ਲੈਣ ਲਈ ਅਮਰੀਕਾ ਭੱਜਿਆ ਸੀ ਗੈਂਗਸਟਰ ਗੋਲਡੀ ਬਰਾੜ, ਜਾਣੋ ਕਤਲ ਤੋਂ ਬਾਅਦ ਕਿੰਨੇ ਬਦਲੇ ਦੇਸ਼